24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਿੰਡ ਦੀਵਾਨਾ ਵਿਖੇ ਨਰੇਗਾ ਮਜ਼ਦੂਰਾਂ ਵਲੋਂ ਮੀਟਿੰਗ ਉਪਰੰਤ ਨਾਅਰੇਬਾਜ਼ੀ

ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਇਕਾਈ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਜੁਗਰਾਜ ਸਿੰਘ ਰਾਮਾ ਦੀ ਅਗਵਾਈ ਹੇਠ ਪਿੰਡ ਦੀਵਾਨਾ ਵਿਖੇ ਨਰੇਗਾ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਿੰਡ ਵਜੀਦਕੇ ਖ਼ੁਰਦ ਵਿਖੇ ਚੱਲ ਰਹੀ ਨਰਸਰੀ ਨੂੰ ਬਰਕਰਾਰ ਰੱਖਣ, ਮਜ਼ਦੂਰਾਂ ਨੂੰ ਪੂਰਾ ਸਾਲ ਰੁਜ਼ਗਾਰ ਦੇਣ, ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿਚ ਬੰਦ ਪਏ ਨਰੇਗਾ ਦੇ ਕੰਮ ਮੁੜ ਚਾਲੂ ਕਰਨ ਅਤੇ ਕੀਤੇ ਕੰਮਾਂ ਦਾ ਮਿਹਨਤਾਨਾ ਸਮੇਂ ਸਿਰ ਜਾਰੀ ਕਰਨ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 24-09-2026
ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਇਕਾਈ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਜੁਗਰਾਜ ਸਿੰਘ ਰਾਮਾ ਦੀ ਅਗਵਾਈ ਹੇਠ ਪਿੰਡ ਦੀਵਾਨਾ ਵਿਖੇ ਨਰੇਗਾ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਿੰਡ ਵਜੀਦਕੇ ਖ਼ੁਰਦ ਵਿਖੇ ਚੱਲ ਰਹੀ ਨਰਸਰੀ ਨੂੰ ਬਰਕਰਾਰ ਰੱਖਣ, ਮਜ਼ਦੂਰਾਂ ਨੂੰ ਪੂਰਾ ਸਾਲ ਰੁਜ਼ਗਾਰ ਦੇਣ, ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿਚ ਬੰਦ ਪਏ ਨਰੇਗਾ ਦੇ ਕੰਮ ਮੁੜ ਚਾਲੂ ਕਰਨ ਅਤੇ ਕੀਤੇ ਕੰਮਾਂ ਦਾ ਮਿਹਨਤਾਨਾ ਸਮੇਂ ਸਿਰ ਜਾਰੀ ਕਰਨ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਮਜ਼ਦੂਰਾਂ ਨੂੰ 25 ਸਤੰਬਰ ਨੂੰ ਪਿੰਡ ਵਜੀਦਕੇ ਖ਼ੁਰਦ ਵਿਖੇ ਗੁਰਦੁਆਰਾ ਸੱਤ ਕਰਤਾਰ ਸਾਹਿਬ ਦੇ ਨਜ਼ਦੀਕ ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਨਰਸਰੀ ਨੂੰ ਬਚਾਉਣ ਲਈ ਦਿੱਤੇ ਜਾ ਰਹੇ ਧਰਨੇ ਅਤੇ ਆਵਾਜਾਈ ਜਾਮ ਦੇ ਪ੍ਰੋਗਰਾਮ ਵਿਚ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਾਮਰੇਡ ਜੁਗਰਾਜ ਸਿੰਘ ਰਾਮਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਖੁਸ਼ੀਆ ਸਿੰਘ ਬਰਨਾਲਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਵਲੋਂ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਪਿੰਡਾਂ ਵਿਚ ਮਜ਼ਦੂਰਾਂ ਲਈ ਰੁਜ਼ਗਾਰ ਦੇ ਸਾਧਨ ਬਣੀਆਂ ਨਰਸਰੀਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ। ਇਸ ਨਾਲ ਮਜ਼ਦੂਰਾਂ ਦੀ ਰੋਜ਼ੀ-ਰੋਟੀ ’ਤੇ ਸਿੱਧਾ ਅਸਰ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪਿੰਡ ਵਜੀਦਕੇ ਖ਼ੁਰਦ ਵਿਖੇ ਨਹਿਰੀ ਵਿਭਾਗ ਦੀ ਜਗ੍ਹਾ ’ਤੇ ਜੰਗਲਾਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਨਰਸਰੀ ਨੂੰ ਬੰਦ ਕਰਨ ਦੇ ਹੁਕਮਾਂ ਕਾਰਨ ਉੱਥੇ ਕੰਮ ਕਰਦੇ ਕਰਮਚਾਰੀਆਂ ਅਤੇ ਨਰੇਗਾ ਮਜ਼ਦੂਰਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਨਰਸਰੀ ਨੂੰ ਬਚਾਉਣ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਅਤੇ ਸਬੰਧਿਤ ਵਿਭਾਗ ਤੋਂ ਇਸ ਨੂੰ ਬਰਕਰਾਰ ਰੱਖਣ ਦੀ ਮੰਗ ਕੀਤੀ ਜਾ ਰਹੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਮਜ਼ਦੂਰਾਂ ਨੂੰ ਰੁਜ਼ਗਾਰ ਤੋਂ ਵਾਂਝੇ ਹੋਣਾ ਪੈ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ 3,000 ਅਤੇ 4,500 ਰੁਪਏ ਦੇਣ ਸਬੰਧੀ ਲਏ ਗਏ ਫ਼ੈਸਲਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਕੰਸਟਰਕਸ਼ਨ ਬੋਰਡ ਦੇ ਲਾਭਪਾਤਰੀਆਂ ਦੇ ਫ਼ੰਡਾਂ ਦੀ ਵਰਤੋਂ ਚੋਣਾਂ ਜਿੱਤਣ ਲਈ ਕੀਤੇ ਜਾਣ ਦੇ ਦੋਸ਼ਾਂ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਮਜ਼ਦੂਰ ਆਗੂ ਬੂਟਾ ਸਿੰਘ ਦੀਵਾਨਾ, ਸੁਮਨ ਕੁਮਾਰ, ਅੰਗਰੇਜ਼ ਸਿੰਘ, ਰਜਿੰਦਰ ਸਿੰਘ ਤੋਂ ਇਲਾਵਾ ਹੋਰ ਮਜ਼ਦੂਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੂੰਘਾ ਵਿਖੇ 30ਵਾਂ ਸਾਲਾਨਾ ਗੁਰਮਤਿ ਸਮਾਗਮ 29 ਸਤੰਬਰ ਤੋਂ 1 ਅਕਤੂਬਰ ਤੱਕ ਹੋਵੇਗਾ ਅਗਲੀ ਖ਼ਬਰ ਬੰਗਾ ਤਹਿਸੀਲ ਕੰਪਲੈਕਸ ਵਿਖੇ ਪਟਵਾਰੀਆਂ ਵਲੋਂ ਸਰਕਾਰ ਖ਼ਿਲਾਫ ਪ੍ਰਦਰਸ਼ਨ
Ad Position 24