24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮਦਰ ਟੀਚਰ ਸਕੂਲ ਵਿਖੇ ਐਚ.ਆਈ.ਵੀ. ਏਡਜ਼ ਸੰਬੰਧੀ ਜਾਗਰੂਕ ਕੀਤਾ

ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਐਚ. ਆਈ.

Ad Position 21
No active advertisement
ਅਜੀਤ ਡੈਸਕ 24-09-2026
ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਐਚ.ਆਈ.ਵੀ. ਏਡਜ਼ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਮੌਕੇ ਦਸਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵੀਡੀਓ ਪੇਸ਼ਕਾਰੀ ਰਾਹੀਂ ਐਚ.ਆਈ.ਵੀ. ਅਤੇ ਏਡਜ਼ ਨਾਲ ਸਬੰਧਿਤ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਐਚ.ਆਈ.ਵੀ. ਦੇ ਕਾਰਨਾਂ, ਬਚਾਅ ਦੇ ਉਪਾਵਾਂ ਅਤੇ ਇਸ ਨਾਲ ਜੁੜੀਆਂ ਗਲਤ ਧਾਰਨਾਵਾਂ ਪ੍ਰਤੀ ਜਾਗਰੂਕਤਾ ਦੀ ਮਹੱਤਤਾ ਬਾਰੇ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਮਝਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਐਚ.ਆਈ.ਵੀ. ਅਤੇ ਏਡਜ਼ ਸਬੰਧੀ ਸਹੀ ਜਾਣਕਾਰੀ ਪ੍ਰਦਾਨ ਕਰਨਾ ਅਤੇ ਉਨ੍ਹਾਂ ਵਿਚ ਸਿਹਤ ਪ੍ਰਤੀ ਜ਼ਿੰਮੇਵਾਰੀ ਅਤੇ ਜਾਗਰੂਕਤਾ ਦੀ ਭਾਵਨਾ ਪੈਦਾ ਕਰਨਾ ਸੀ। ਪ੍ਰਿੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਮਾਜਿਕ ਅਤੇ ਸਿਹਤ ਨਾਲ ਸਬੰਧਿਤ ਮਹੱਤਵਪੂਰਨ ਵਿਸ਼ਿਆਂ ਪ੍ਰਤੀ ਸੰਵੇਦਨਸ਼ੀਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਰੂਪ ਚੰਦ ਸੇਵਾ ਮੁਕਤ ਹੈੱਡ ਮਾਸਟਰ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਅਗਲੀ ਖ਼ਬਰ ਕੌਂਸਲਰਾਂ ਨੇ ਨਗਰ ਕੌਂਸਲ ਤਪਾ ਦੇ ਈ.ਓ. ਦੀ ਬਦਲੀ ਦੀ ਕੀਤੀ ਮੰਗ
Ad Position 24