23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮਾਂ ਬੋਲੀ ਪੰਜਾਬੀ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਤਪਾ ਮੰਡੀ, 23 ਸਤੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਵਿਚ ਆਪਣੀ ਮਾਂ ਬੋਲੀ ਪੰਜਾਬੀ ਪ੍ਰਤੀ ਪਿਆਰ, ਸਤਿਕਾਰ ਅਤੇ ਮਾਣ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਭਿਆਚਾਰ ਨਾਲ ਆਪਣੇ ਪਿਆਰ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਪੰਜਾਬੀ ਸ਼ਬਦਾਵਲੀ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਦੌਰਾਨ ਸਕੂਲੀ ਬੱਚੇ। ਤਸਵੀਰ : ਪ੍ਰਵੀਨ ਗਰਗ 24-09-2026
ਤਪਾ ਮੰਡੀ, 23 ਸਤੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਵਿਚ ਆਪਣੀ ਮਾਂ ਬੋਲੀ ਪੰਜਾਬੀ ਪ੍ਰਤੀ ਪਿਆਰ, ਸਤਿਕਾਰ ਅਤੇ ਮਾਣ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਭਿਆਚਾਰ ਨਾਲ ਆਪਣੇ ਪਿਆਰ ਦਾ ਪ੍ਰਗਟਾਵਾ ਕੀਤਾ। ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਲਈ ਪੰਜਾਬੀ ਕਵਿਤਾ ਉਚਾਰਨ, ਭਾਸ਼ਣ ਮੁਕਾਬਲਾ, ਸੁੰਦਰ ਲਿਖਾਈ, ਪੰਜਾਬੀ ਸਲੋਗਨ ਲਿਖਣ ਅਤੇ ਪੰਜਾਬੀ ਸ਼ਬਦਾਵਲੀ ਨਾਲ ਸਬੰਧਿਤ ਰਚਨਾਤਮਿਕ ਕਾਰਜ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਰੰਗ-ਬਿਰੰਗੇ ਪੋਸਟਰ ਅਤੇ ਸਲੋਗਨ ਤਿਆਰ ਕਰ ਕੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਇਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਪੰਜਾਬੀ ਵਿਰਸੇ ਅਤੇ ਲੋਕ-ਸੱਭਿਆਚਾਰ ਨਾਲ ਜੋੜਨ ਲਈ ਲੋਕ-ਗੀਤ, ਬੋਲੀਆਂ ਅਤੇ ਰਵਾਇਤੀ ਪੰਜਾਬੀ ਖੇਡਾਂ ਨਾਲ ਜਾਣੂ ਕਰਵਾਇਆ ਗਿਆ। ਛੋਟੇ ਬੱਚਿਆਂ ਨੇ ਪੰਜਾਬੀ ਅੱਖਰਾਂ ਅਤੇ ਸ਼ਬਦਾਂ ਨਾਲ ਸਬੰਧਿਤ ਦਿਲਚਸਪ ਗਤੀਵਿਧੀਆਂ ਵਿਚ ਭਾਗ ਲਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਆਪਣੀ ਮਾਂ ਬੋਲੀ ਨੂੰ ਪਿਆਰ ਕਰਨਾ ਅਤੇ ਇਸ ਦੀ ਸਹੀ ਵਰਤੋਂ ਕਰਨਾ ਸਾਡੀ ਸਭਿਆਚਾਰਕ ਵਿਰਾਸਤ ਨੂੰ ਅੱਗੇ ਵਧਾਉਣ ਦਾ ਮਹੱਤਵਪੂਰਨ ਸਾਧਨ ਹੈ। ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਬੋਲਣ ਪ੍ਰਤੀ ਆਪਣੀ ਰੁਚੀ ਵਧਾਉਣ ਦਾ ਸੰਕਲਪ ਵੀ ਲਿਆ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੀ ਸ਼ਮੂਲੀਅਤ ਅਤੇ ਉਨ੍ਹਾਂ ਦੀ ਰਚਨਾਤਮਿਕ ਪੇਸ਼ਕਾਰੀ ਦੀ ਸ਼ਲਾਘਾ ਕੀਤੀ ਗਈ। ਇਹ ਗਤੀਵਿਧੀ ਵਿਦਿਆਰਥੀਆਂ ਲਈ ਗਿਆਨਵਰਧਕ ਹੋਣ ਦੇ ਨਾਲ-ਨਾਲ ਆਪਣੀਆਂ ਪੰਜਾਬੀ ਜੜ੍ਹਾਂ ਨਾਲ ਜੁੜਨ ਦਾ ਸੁੰਦਰ ਮੌਕਾ ਸਾਬਤ ਹੋਈ।
Ad Position 22
No active advertisement
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਬੂਟੇ ਲਗਾ ਕੇ ਸਾਂਭ ਸੰਭਾਲ ਦਾ ਬੀੜਾ ਚੁੱਕਿਆ
Ad Position 24