23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਧਨੌਲਾ, 23 ਸਤੰਬਰ (ਜਤਿੰਦਰ ਸਿੰਘ ਧਨੌਲਾ)-ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵਲੋਂ ਦਿੱਤੇ ਗਏ ਸੱਦੇ ’ਤੇ ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਮੈਡਮ ਮਨਪ੍ਰੀਤ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ, ਇਤਿਹਾਸ ਅਤੇ ਪੰਜਾਬੀ ਸਭਿਆਚਾਰ ਨਾਲ ਇਸ ਦੇ ਗੂੜ੍ਹੇ ਸਬੰਧ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 24-09-2026
ਧਨੌਲਾ, 23 ਸਤੰਬਰ (ਜਤਿੰਦਰ ਸਿੰਘ ਧਨੌਲਾ)-ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵਲੋਂ ਦਿੱਤੇ ਗਏ ਸੱਦੇ ’ਤੇ ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਮੈਡਮ ਮਨਪ੍ਰੀਤ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ, ਇਤਿਹਾਸ ਅਤੇ ਪੰਜਾਬੀ ਸਭਿਆਚਾਰ ਨਾਲ ਇਸ ਦੇ ਗੂੜ੍ਹੇ ਸਬੰਧ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਕਵਿਤਾਵਾਂ, ਗੀਤਾਂ ਅਤੇ ਭਾਸ਼ਣਾਂ ਰਾਹੀਂ ਪੰਜਾਬੀ ਮਾਂ-ਬੋਲੀ ਪ੍ਰਤੀ ਆਪਣਾ ਪਿਆਰ ਪ੍ਰਗਟ ਕੀਤਾ। ਵਿਦਿਆਰਥੀਆਂ ਲਈ ਕਵਿਤਾ ਉਚਾਰਨ, ਲੇਖ ਲਿਖਣ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਿਸੇ ਵੀ ਕੌਮ ਦੀ ਪਹਿਚਾਣ ਉਸ ਦੀ ਭਾਸ਼ਾ ਅਤੇ ਸਭਿਆਚਾਰ ਨਾਲ ਜੁੜੀ ਹੁੰਦੀ ਹੈ। ਇਸ ਲਈ ਸਾਨੂੰ ਆਪਣੀ ਮਾਂ-ਬੋਲੀ ਪੰਜਾਬੀ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਪੜ੍ਹਨ, ਲਿਖਣ ਅਤੇ ਬੋਲਣ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਦੀਆਂ ਚੰਗੀਆਂ ਪੁਸਤਕਾਂ ਪੜ੍ਹਨ ਲਈ ਵੀ ਪ੍ਰੇਰਿਤ ਕੀਤਾ। ਪੰਜਾਬੀ ਬੋਲੀ ਸਾਡੀ ਮਾਂ ਬੋਲੀ ਹੈ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ ਅਤੇ ਮੈਡਮ ਅਮਨਦੀਪ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਵਲੋਂ ਤਿੰਨ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਅਗਲੀ ਖ਼ਬਰ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Ad Position 24