23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਨੇ ਭਾਜਪਾ ਦੀ ਰੈਲੀ ਸੰਬੰਧੀ ਲਿਆ ਜਾਇਜ਼ਾ

ਤਪਾ ਮੰਡੀ, 23 ਸਤੰਬਰ (ਪ੍ਰਵੀਨ ਗਰਗ)-ਤਪਾ ਦੀ ਅੰਦਰਲੀ ਅਨਾਜ ਮੰਡੀ ’ਚ 24 ਸਤੰਬਰ ਨੂੰ ਅਨਾਜ ਮੰਡੀ ਤਪਾ ਵਿਖੇ ਭਾਜਪਾ ਵਲੋਂ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਰੈਲੀ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਐਸ.

Ad Position 21
No active advertisement
ਤਪਾ ਵਿਖੇ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਅਤੇ ਹੋਰ। ਤਸਵੀਰ : ਪ੍ਰਵੀਨ ਗਰਗ 24-09-2026
ਤਪਾ ਮੰਡੀ, 23 ਸਤੰਬਰ (ਪ੍ਰਵੀਨ ਗਰਗ)-ਤਪਾ ਦੀ ਅੰਦਰਲੀ ਅਨਾਜ ਮੰਡੀ ’ਚ 24 ਸਤੰਬਰ ਨੂੰ ਅਨਾਜ ਮੰਡੀ ਤਪਾ ਵਿਖੇ ਭਾਜਪਾ ਵਲੋਂ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਰੈਲੀ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਐਸ.ਐਸ.ਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਰੈਲੀ ਵਾਲੀ ਥਾਂ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਐਸ.ਐਸ.ਪੀ ਆਲਮ ਨੇ ਰੈਲੀ ਵਾਲੀ ਥਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦੇਣ ਸਬੰਧੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਰੈਲੀ ਦੌਰਾਨ ਆਵਾਜਾਈ ਨੂੰ ਕੰਟਰੋਲ ਕਰਨ ਲਈ ਰੂਟ ਪਲਾਨ ਵੀ ਤਿਆਰ ਕਰਨ ਲਈ ਕਿਹਾ ਗਿਆ। ਇਸ ਰੈਲੀ ’ਚ ਕੇਂਦਰ ਤੋਂ ਮੰਤਰੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਤੋਂ ਇਲਾਵਾ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਪਹੁੰਚ ਰਹੀ ਹੈ। ਇਸ ਮੌਕੇ ਐਸ.ਪੀ (ਐਚ) ਬੀ.ਕੇ. ਸਿੰਗਲਾ, ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ, ਡੀ.ਐੱਸ.ਪੀ ਜਸਵਿੰਦਰ ਕੌਰ, ਐੱਸ.ਐੱਚ.ਓ ਤਪਾ ਅਮਰੀਕ ਸਿੰਘ ਗਰੇਵਾਲ, ਐੱਸ.ਐੱਚ.ਓ ਸ਼ਹਿਣਾ ਰੇਨੂੰ ਪਰੋਚਾ, ਥਾਣਾ ਮੁਖੀ ਭਦੌੜ ਹਰਸਿਮਰਨਜੀਤ ਸਿੰਘ, ਥਾਣਾ ਮੁਖੀ ਟੱਲੇਵਾਲ ਸਰਬਜੀਤ ਸਿੰਘ, ਟਰੈਫ਼ਿਕ ਇੰਚਾਰਜ ਸ਼ੇਰਵਿੰਦਰ ਸਿੰਘ, ਐਸ.ਆਈ ਸਰੀਫ ਖਾਂ, ਐਸ.ਆਈ ਬਲਵਿੰਦਰ ਸਿੰਘ, ਚੌਂਕੀ ਇੰਚਾਰਜ ਕੁਲਵੰਤ ਸਿੰਘ, ਚੌਂਕੀ ਇੰਚਾਰਜ ਪੱਖੋ ਕੈਂਚੀਆਂ ਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਪੁਲਿਸ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਸਿੰਘ ਚੂੰਘਾ ਕੋਆਪ੍ਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਬਰਨਾਲਾ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24