24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਦੀ ਅਗਵਾਈ ਹੇਠ ਸੂਬਾ ਨਸ਼ਾ ਮੁਕਤ ਹੋਵੇਗਾ- ਐੱਚ.ਐਸ. ਫੂਲਕਾ - ਭਾਜਪਾ ਦੇ ਸੂਬਾ ਪ੍ਰਧਾਨ ਦੀ ਗੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ

ਤਪਾ ਮੰਡੀ, 24 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਭਾਜਪਾ ਵਲੋਂ ਪੰਜਾਬ ’ਚ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਆਪਣੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੰਕਲਪ ਯਾਤਰਾ ਕੱਢੀ ਜਾ ਰਹੀ ਹੈ। ਜਿਸ ਤਹਿਤ ਭਾਜਪਾ ਦੀ ਸੰਕਲਪ ਯਾਤਰਾ ਦਾ ਤਪਾ ਦੀ ਅਨਾਜ ਮੰਡੀ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਸੰਤ ਬਾਬਾ ਟੱਲੇਵਾਲ ਵਾਲਿਆਂ ਦੀ ਯਾਦ ’ਚ ਪਹਿਲਾ ਸਾਲਾਨਾ ਬਰਸੀ ਸਮਾਗਮ ਸ਼ੁਰੂ 25-09-2026
ਤਪਾ ਮੰਡੀ, 24 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਭਾਜਪਾ ਵਲੋਂ ਪੰਜਾਬ ’ਚ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਆਪਣੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੰਕਲਪ ਯਾਤਰਾ ਕੱਢੀ ਜਾ ਰਹੀ ਹੈ। ਜਿਸ ਤਹਿਤ ਭਾਜਪਾ ਦੀ ਸੰਕਲਪ ਯਾਤਰਾ ਦਾ ਤਪਾ ਦੀ ਅਨਾਜ ਮੰਡੀ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਸਟੇਜ ’ਤੇ ਸੰਬੋਧਨ ਕਰਦਿਆਂ ਭਾਜਪਾ ਆਗੂ ਐੱਚ.ਐਸ. ਫੂਲਕਾ ਨੇ ਪੰਜਾਬ ਦੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਈ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਸ ਸਰਕਾਰ ਵਿਚ ਹਰ ਪਿੰਡ ਹਰ ਸ਼ਹਿਰ ਵਿਚ ਨਸ਼ੇ ਦਾ ਕਾਰੋਬਾਰ ਵੱਡੀ ਪੱਧਰ ’ਤੇ ਹੋ ਰਿਹਾ ਹੈ , ਜਿਸ ਵਿਚ ਮੌਜੂਦਾ ਸਰਕਾਰ ਫ਼ੇਲ੍ਹ ਹੋਈ ਹੈ ਅਤੇ ਲੋਕਾਂ ਦਾ ਪੈਸਾ ਇਸ਼ਤਿਹਾਰਾਂ ’ਤੇ ਪਾਣੀ ਵਾਂਗੂੰ ਵਹਾਇਆ ਜਾ ਰਿਹਾ ਹੈ। ਜਿਸ ਦਾ ਸੂਬੇ ਦੀ ਜਨਤਾ ਚੋਣਾਂ ਵਿਚ ਹਿਸਾਬ ਮੰਗੇਗੀ। ਯਾਤਰਾ ਦੌਰਾਨ ਉਨ੍ਹਾਂ ਨੇ ਪੰਜਾਬ ’ਚ ਵਿਕਾਸ ਕਾਰਜਾਂ, ਰੁਜ਼ਗਾਰ, ਕਿਸਾਨੀ, ਨੌਜਵਾਨਾਂ, ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਨਾਲ ਸਬੰਧਿਤ ਮੁੱਦਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀਆਂ ਮੁੱਖ ਜ਼ਿੰਮੇਵਾਰੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਪੂਰਾ ਕਰਨ ਵਿਚ ਮੌਜੂਦਾ ਸਰਕਾਰ ਹੋਣਗੇ ਅਸਫਲ ਰਹੀ ਹੈ। ਭਾਜਪਾ ਆਗੂ ਨੇ ਕਿਹਾ ਕਿ ਸੰਕਲਪ ਯਾਤਰਾ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਮੌਕਾ ਜ਼ਰੂਰ ਦੇਣਾ ਚਾਹੀਦਾ ਹੈ ਕਿਉਂਕਿ ਜਿਸ ਸਟੇਟ ’ਚ ਭਾਜਪਾ ਦੀ ਸਰਕਾਰ ਹੈ। ਉਸ ਸਟੇਟ ’ਚ ਨਸ਼ੇ ਦਾ ਨਾਮੋ ਨਿਸ਼ਾਨ ਵੀ ਨਹੀਂ ਹੈ। ਇਸ ਮੌਕੇ ਭਾਜਪਾ ਆਗੂ ਦਿਆਲ ਸਿੰਘ ਸੋਢੀ, ਧਰਮ ਸਿੰਘ ਫ਼ੌਜੀ, ਨਰਿੰਦਰ ਗਰਗ ਨੀਟਾ ਆਦਿ ਵਲੋਂ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਹਰ ਫ਼ਰੰਟ ’ਤੇ ਘੇਰਦਿਆਂ ਹੋਇਆਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦਾ ਕਾਰੋਬਾਰ ਦਿਨੋਂ ਦਿਨ ਵੱਧ ਫ਼ੁੱਲ ਰਿਹਾ ਹੈ ਕਿਉਂਕਿ ਪੁਲਿਸ ਵਲੋਂ ਨਸ਼ਾ ਕਰਨ ਵਾਲਿਆਂ ਨੂੰ ਚੁੱਕਿਆ ਜਾਂਦਾ ਹੈ ਅਤੇ ਵੱਡੇ ਮਗਰ-ਮੱਛਾਂ ਨੂੰ ਹੱਥ ਨਹੀਂ ਪਾਇਆ ਜਾਂਦਾ। ਜ਼ਿਕਰਯੋਗ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਗੈਰ ਹਾਜ਼ਰੀ ਪੰਡਾਲ ’ਚ ਰੜਕਦੀ ਰਹੀ ਜੋ ਕਿ ਚਰਚਾ ਦਾ ਵਿਸ਼ਾ ਬਣੀ ਰਹੀ। ਭਾਜਪਾ ਦੀ ਸੰਕਲਪ ਯਾਤਰਾ ਨੂੰ ਲੈ ਕੇ ਪੁਲਿਸ ਵਲੋਂ ਹਰ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਸੀ। ਇਸ ਮੌਕੇ ਭਾਜਪਾ ਆਗੂ ਇੰਜ: ਗੁਰਜਿੰਦਰ ਸਿੰਘ ਸਿੱਧੂ, ਦਰਸ਼ਨ ਸਿੰਘ ਨੈਣੇਵਾਲੀਆ, ਪੰਜਾਬ ਭਾਜਪਾ ਕਮੇਟੀ ਦੇ ਮੈਂਬਰ ਗਿੰਨੀ ਗੁਪਤਾ, ਮੰਡਲ ਪ੍ਰਧਾਨ ਅਸ਼ਵਨੀ ਬਹਾਵਲਪੁਰੀਆ, ਸੋਮਨਾਥ ਸ਼ਰਮਾ, ਵਨੀਤ ਗਰਗ, ਪਰੈਟ ਭਾਰਤੀ, ਯੋਗੇਸ਼ ਬੱਲੋ, ਹਰੀਸ਼ ਗੋਸ਼ਾ, ਮੱਖਣ ਲਾਲ ਤੋਂ ਇਲਾਵਾ ਪਿੰਡਾਂ ਤੋਂ ਭਾਜਪਾ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗਣੇਸ਼ ਮਹਾਂਉਤਸਵ ਮੌਕੇ ਇਕ ਸ਼ਾਮ ਮਾਂ ਭਗਵਤੀ ਦੇ ਨਾਂਅ ਭਜਨ ਸੰਧਿਆ ਕਰਵਾਈ ਅਗਲੀ ਖ਼ਬਰ 1509 ਬਾਸਮਤੀ ਝੋਨਾ 4305 ਰੁਪਏ ਪ੍ਰਤੀ ਕੁਇੰਟਲ ਤੋਂ ਪਾਰ ਵਧੀਆ ਭਾਅ ਮਿਲਣ ’ਤੇ ਕਿਸਾਨ ਬਾਗੋਬਾਗ; ਪਿਛਲੇ ਸਾਲ ਨਾਲੋਂ ਕਰ...
Ad Position 24