24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਐਚ.ਐਸ. ਫੂਲਕਾ ਵਲੋਂ ਸਰੂਪ ਚੰਦ ਜੋਸ਼ੀ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਟੱਲੇਵਾਲ, 24 ਸਤੰਬਰ (ਸੋਨੀ ਚੀਮਾ)- ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦੇ ਮਾਮਲੇ ’ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ ਬਿਨਾਂ ਨੰਬਰੀ ਬਜਾਜ ਪਲਟੀਨਾ ਮੋਟਰਸਾਈਕਲ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਜਸਮੇਲ ਸਿੰਘ ਜਦ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸੰਬੰਧ ’ਚ ਪੁਲ ਨਹਿਰ ਟੱਲੇਵਾਲ ਵਿਖੇ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 25-09-2026
ਟੱਲੇਵਾਲ, 24 ਸਤੰਬਰ (ਸੋਨੀ ਚੀਮਾ)- ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦੇ ਮਾਮਲੇ ’ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ ਬਿਨਾਂ ਨੰਬਰੀ ਬਜਾਜ ਪਲਟੀਨਾ ਮੋਟਰਸਾਈਕਲ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਜਸਮੇਲ ਸਿੰਘ ਜਦ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸੰਬੰਧ ’ਚ ਪੁਲ ਨਹਿਰ ਟੱਲੇਵਾਲ ਵਿਖੇ ਮੌਜੂਦ ਸਨ। ਇਸ ਦੌਰਾਨ ਮੁਖ਼ਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਬੀਰਬਲ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਰਾਮਗੜ੍ਹ ਜ਼ਿਲ੍ਹਾ ਬਰਨਾਲਾ ਕਥਿਤ ਤੌਰ ’ਤੇ ਚੋਰੀ ਕਰ ਕੇ ਮੋਟਰਸਾਈਕਲ ਵੇਚਣ ਦਾ ਆਦੀ ਹੈ ਅਤੇ ਉਹ ਚੋਰੀ ਕੀਤਾ ਮੋਟਰਸਾਈਕਲ ਵੇਚਣ ਲਈ ਪਿੰਡ ਰਾਮਗੜ੍ਹ ਤੋਂ ਵਿਧਾਤਾ-ਚੁੰਘਾਂ ਰੋਡ ਰਾਹੀਂ ਬਰਨਾਲਾ ਵੱਲ ਜਾ ਰਿਹਾ ਹੈ। ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਵਿਧਾਤਾ-ਚੂੰਘਾਂ ਨਹਿਰ ਦੇ ਪੁਲ ’ਤੇ ਨਾਕਾਬੰਦੀ ਕੀਤੀ ਗਈ, ਜਿੱਥੇ ਮੁਲਜ਼ਮ ਬੀਰਬਲ ਸਿੰਘ ਨੂੰ ਕਾਬੂ ਕਰ ਲਿਆ ਗਿਆ। ਉਸ ਦੇ ਕਬਜ਼ੇ ਵਿਚੋਂ ਬਿਨਾਂ ਨੰਬਰੀ ਬਜਾਜ ਪਲਟੀਨਾ ਮੋਟਰਸਾਈਕਲ ਬਰਾਮਦ ਹੋਇਆ, ਜਿਸ ਦਾ ਰੰਗ ਕਾਲਾ, ਸਲੇਟੀ ਅਤੇ ਸਿਲਵਰ ਧਾਰੀਆਂ ਵਾਲਾ ਦੱਸਿਆ ਗਿਆ ਹੈ। ਪੁਲਿਸ ਮੁਤਾਬਿਕ ਮੋਟਰਸਾਈਕਲ ਦੀ ਮਾਲਕੀ ਸਬੰਧੀ ਕੋਈ ਦਸਤਾਵੇਜ਼ ਨਹੀਂ ਮਿਲਿਆ। ਉਕਤ ਮਾਮਲੇ ਵਿਚ ਬੀਰਬਲ ਸਿੰਘ ’ਤੇ ਧਾਰਾਵਾਂ 303(2) ਅਤੇ 317(2) ਤਹਿਤ ਥਾਣਾ ਟੱਲੇਵਾਲ ਵਿਖੇ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕਰਦਿਆਂ 14 ਦਿਨਾਂ ਦੇ ਨਿਆਇਕ ਰਿਮਾਂਡ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ‘ਧੁੰਦ ਚੀਰਦੀ ਰੌਸ਼ਨੀ’ ਨਾਵਲ ਰਿਲੀਜ਼ ਅਗਲੀ ਖ਼ਬਰ ਸਾਬਕਾ ਸਰਪੰਚ ਦੇ ਲੜਕੇ ਨੇ ਥਾਣਾ ਧਨੌਲਾ ’ਚ ਸਪਰੇਅ ਪੀ ਕੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼
Ad Position 24