25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪਿੰਡ ਪੱਖੋਕੇ ਵਿਖੇ ਭਾਕਿਯੂ ਕਾਦੀਆਂ ਦੀ ਅਹਿਮ ਮੀਟਿੰਗ ਹੋਈ 11 ਮਹੀਨਿਆਂ ਦੇ ਇਕੱਠੇ ਬਿਜਲੀ ਬਿੱਲ ਭੇਜਣ ਦਾ ਤਿੱਖਾ ਵਿਰੋਧ, ਝੋਨੇ ਦੇ ਸੀਜ਼ਨ ਲਈ ਮੰਡੀਆਂ ਦੇ ਪ੍ਰਬੰਧ ਮੁਕੰਮਲ ਕਰਨ ਦੀ ਮੰਗ

ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਸੁਖਪੁਰ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਵੱਡੀ ਗਿਣਤੀ ਜੱਥੇਬੰਦੀ ਦੇ ਆਗੂਆਂ ਅਤੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਕਿਸਾਨੀ ਨੂੰ ਦਰਪੇਸ਼ ਮੌਜੂਦਾ ਮੁਸ਼ਕਲਾਂ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 26-09-2026
ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਸੁਖਪੁਰ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਵੱਡੀ ਗਿਣਤੀ ਜੱਥੇਬੰਦੀ ਦੇ ਆਗੂਆਂ ਅਤੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਕਿਸਾਨੀ ਨੂੰ ਦਰਪੇਸ਼ ਮੌਜੂਦਾ ਮੁਸ਼ਕਲਾਂ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪਾਵਰਕਾਮ ਵਲੋਂ ਖਪਤਕਾਰਾਂ ਨੂੰ ਭੇਜੇ ਗਏ 11-11 ਮਹੀਨਿਆਂ ਦੇ ਇਕੱਠੇ ਬਿਜਲੀ ਬਿੱਲਾਂ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਦੇ ਪ੍ਰਬੰਧਾਂ ਦਾ ਮੁੱਦਾ ਗਰਮਾਇਆ ਰਿਹਾ। ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਸੁਖਪੁਰ ਅਤੇ ਰੁਪਿੰਦਰ ਸਿੰਘ ਭਿੰਦਾ ਬਲਾਕ ਸਕੱਤਰ ਜਨਰਲ ਨੇ ਕਿਹਾ ਕਿ ਮਹਿਕਮੇ ਵਲੋਂ ਲੰਬੇ ਸਮੇਂ ਤੋਂ ਬਿੱਲ ਨਾ ਭੇਜ ਕੇ ਹੁਣ ਇਕੱਠੇ 11 ਮਹੀਨਿਆਂ ਦੇ ਮੋਟੇ ਬਿੱਲ ਭੇਜ ਦਿੱਤੇ ਗਏ ਹਨ। ਇਸ ਕਾਰਨ ਆਮ ਲੋਕਾਂ ਅਤੇ ਕਿਸਾਨਾਂ ’ਤੇ ਆਰਥਿਕ ਬੋਝ ਬਹੁਤ ਜ਼ਿਆਦਾ ਵਧ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਬਿੱਲਾਂ ਨੂੰ ਤੁਰੰਤ ਸੋਧਿਆ ਜਾਵੇ, ਨਹੀਂ ਤਾਂ ਯੂਨੀਅਨ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਦੇ ਨਾਲ ਹੀ ਆਗੂਆਂ ਨੇ ਝੋਨੇ ਦੇ ਆ ਰਹੇ ਸੀਜ਼ਨ ਸਬੰਧੀ ਮੰਡੀਆਂ ਦੇ ਨਾਕਸ ਪ੍ਰਬੰਧਾਂ ’ਤੇ ਵੀ ਚਿੰਤਾ ਪ੍ਰਗਟਾਈ ਗਈ। ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਅਤੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਮੰਡੀਆਂ ਵਿਚ ਬਾਰਦਾਨੇ ਦੀ ਕਮੀ ਨਹੀਂ ਹੋਣੀ ਚਾਹੀਦੀ, ਲਿਫ਼ਟਿੰਗ ਦੇ ਯੋਗ ਪ੍ਰਬੰਧ ਸਮੇਂ ਸਿਰ ਕੀਤੇ ਜਾਣ ਅਤੇ ਕਿਸਾਨਾਂ ਲਈ ਪੀਣ ਵਾਲੇ ਸਾਫ਼ ਪਾਣੀ ਤੇ ਲਾਈਟਾਂ ਦੀ ਸਹੂਲਤ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਰੁਲਣਾ ਨਾ ਪਵੇ। ਇਸ ਮੌਕੇ ਯੂਨੀਅਨ ਦੇ ਅਹੁਦੇਦਾਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਸਬੰਧਿਤ ਵਿਭਾਗਾਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਗੁਰਵਿੰਦਰ ਸਿੰਘ ਨਾਮਧਾਰੀ, ਪ੍ਰਭਜੋਤ ਸਿੰਘ ਸ਼ਹਿਣਾ, ਬੇਅੰਤ ਸਿੰਘ ਥਾਣੇਦਾਰ ਇਕਾਈ ਪ੍ਰਧਾਨ ਸੁਖਪੁਰ, ਬੂਟਾ ਸਿੰਘ ਗਿੱਲ ਕੋਠੇ, ਗੁਰਚੇਤ ਸਿੰਘ, ਜਤਿੰਦਰ ਸਿੰਘ, ਜਸਵੀਰ ਸਿੰਘ ਭੋਤਨਾ, ਗੁਰਮੇਲ ਸਿੰਘ, ਕਾਕਾ ਸਿੰਘ ਢਿੱਲਵਾਂ, ਨੈਬ ਸਿੰਘ ਪੱਖੋਕੇ, ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ ਕਾਲਾ ਚੀਮਾ ਜ਼ਿਲ੍ਹਾ ਆਗੂ, ਗੁਰਪ੍ਰੀਤ ਸਿੰਘ ਢਿੱਲਵਾਂ, ਗੁਰਜੰਟ ਸਿੰਘ ਦੁੱਲਮਸਰ, ਜਗਦੀਪ ਸਿੰਘ, ਹਰਮੇਲ ਸਿੰਘ ਭਗਤਪੁਰਾ, ਗੁਰਪ੍ਰੀਤ ਸਿੰਘ ਝੰਡਾ, ਲਾਲੀ ਨਾਈਵਾਲਾ, ਗੁਰਲਾਲ ਸਿੰਘ ਫ਼ੌਜੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਜੱਥੇਬੰਦੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਦੇ ਜਨਰਲ ਸਕੱਤਰ ਇੰਜੀ. ਵਿਕੀ ਸਿੰਗਲ ਨੇ ਆਲ ਇੰਡੀਆ ਮੈਨੇਜਮੈਂਟ ਐਸੋਸੀਏਸ਼ਨ ਦੀ 53ਵੀਂ ਨ...
Ad Position 24