25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਧਾਰਮਿਕ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਵਿਚਾਰਾਂ, ਸ਼ਬਦ ਕੀਰਤਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੰਦੇਸ਼ ਪੇਸ਼ ਕੀਤੇ।

Ad Position 21
No active advertisement
ਅਜੀਤ ਡੈਸਕ 26-09-2026
ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਧਾਰਮਿਕ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਵਿਚਾਰਾਂ, ਸ਼ਬਦ ਕੀਰਤਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੰਦੇਸ਼ ਪੇਸ਼ ਕੀਤੇ। ਬੁਲਾਰਿਆਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਸਕੂਲ ਪ੍ਰਬੰਧਕਾਂ ਵਲੋਂ ਸਤਿਕਾਰਯੋਗ ਮਾਪਿਆਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੇ ਬੱਚਿਆਂ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਖੁੱਲ੍ਹ ਕੇ ਗੱਲਬਾਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਮਾਪਿਆਂ ਨੇ ਸਕੂਲ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਨਸ਼ਾ-ਮੁਕਤ ਸਮਾਜ ਬਣਾਉਣ ਵਿਚ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਬੱਚਿਆਂ ਨੂੰ ਚੰਗੀਆਂ ਕਦਰਾਂ-ਕੀਮਤਾਂ, ਸਹੀ ਮਾਰਗ ਦਰਸ਼ਨ ਅਤੇ ਨਸ਼ਿਆਂ ਦੇ ਖ਼ਤਰਿਆਂ ਬਾਰੇ ਸਮੇਂ ਸਿਰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਰਚਨਾਤਮਿਕ ਗਤੀਵਿਧੀਆਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ’ਚ ਸਮੂਹ ਅਧਿਆਪਕ ਸਾਹਿਬਾਨ ਕੁਲਵਿੰਦਰ ਕੌਰ, ਚਮਕੌਰ ਸਿੰਘ, ਨੈਬ ਸਿੰਘ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਸੁਰੱਖਿਅਤ ਤੇ ਸਿਹਤਮੰਦ ਭਵਿੱਖ ਦੇਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਜ਼ਿਲ੍ਹਾ ਬਰਨਾਲਾ ਦਾ ਦੌਰਾ 27 ਨੂੰ ਅਗਲੀ ਖ਼ਬਰ ਪਿੰਡ ਪੱਖੋਕੇ ਵਿਖੇ ਭਾਕਿਯੂ ਕਾਦੀਆਂ ਦੀ ਅਹਿਮ ਮੀਟਿੰਗ ਹੋਈ 11 ਮਹੀਨਿਆਂ ਦੇ ਇਕੱਠੇ ਬਿਜਲੀ ਬਿੱਲ ਭੇਜਣ ਦਾ ਤਿੱਖਾ ਵਿਰੋ...
Ad Position 24