25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਐਸ.ਡੀ.ਐੱਚ. ਤਪਾ ਵਿਖੇ ਵਿਸ਼ਵ ਰੇਬੀਜ਼ (ਹਲਕਾਅ) ਦਿਵਸ ਮੌਕੇ ਜਾਗਰੂਕਤਾ ਪੋਸਟਰ ਜਾਰੀ ਜਾਨਵਰ ਦੇ ਵੱਢੇ ਜਾਂ ਖਰੋਚਾਂ ਨੂੰ ਅਣਦੇਖਾ ਨਾ ਕਰੋ - ਡਾ: ਕੰਵਲਜੀਤ ਸਿੰਘ ਬਾਜਵਾ

ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਡਾ: ਹਰੀਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੰਜੇ ਕੁਮਾਰ ਦੀ ਅਗਵਾਈ ਅਧੀਨ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਰੇਬੀਜ਼ (ਹਲਕਾਅ) ਦਿਵਸ ਮੌਕੇ ਹਲਕਾਅ ਤੋਂ ਬਚਾਅ ਬਾਰੇ ਜਾਗਰੂਕਤਾ ਪੋਸਟਰ ਜਾਰੀ ਕੀਤੇ ਗਏ। ਇਸ ਮੌਕੇ ਹਲਕਾਅ ਬਾਰੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੈਡੀਕਲ ਅਫ਼ਸਰ (ਸਪੈਸ਼ਲਿਸਟ) ਡਾ: ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਜਾਨਵਰ ਖ਼ਾਸ ਤੌਰ ’ਤੇ ਕੁੱਤੇ ਅਤੇ ਬਿੱਲੀ ਦੇ ਵੱਢੇ ਜਾਂ ਖਰੋਚਾਂ ਨੂੰ ਅਣਦੇਖਿਆ ਨਾ ਕਰੋ ਕਿਉਂਕਿ ਇਨ੍ਹਾਂ ਦੇ ਵੱਢਣ ਨਾਲ ਹਲਕਾਅ ਹੋ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 26-09-2026
ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਡਾ: ਹਰੀਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੰਜੇ ਕੁਮਾਰ ਦੀ ਅਗਵਾਈ ਅਧੀਨ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਰੇਬੀਜ਼ (ਹਲਕਾਅ) ਦਿਵਸ ਮੌਕੇ ਹਲਕਾਅ ਤੋਂ ਬਚਾਅ ਬਾਰੇ ਜਾਗਰੂਕਤਾ ਪੋਸਟਰ ਜਾਰੀ ਕੀਤੇ ਗਏ। ਇਸ ਮੌਕੇ ਹਲਕਾਅ ਬਾਰੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੈਡੀਕਲ ਅਫ਼ਸਰ (ਸਪੈਸ਼ਲਿਸਟ) ਡਾ: ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਜਾਨਵਰ ਖ਼ਾਸ ਤੌਰ ’ਤੇ ਕੁੱਤੇ ਅਤੇ ਬਿੱਲੀ ਦੇ ਵੱਢੇ ਜਾਂ ਖਰੋਚਾਂ ਨੂੰ ਅਣਦੇਖਿਆ ਨਾ ਕਰੋ ਕਿਉਂਕਿ ਇਨ੍ਹਾਂ ਦੇ ਵੱਢਣ ਨਾਲ ਹਲਕਾਅ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹਲਕਾਅ ਜਾਨਲੇਵਾ ਸਾਬਤ ਹੋ ਸਕਦਾ ਹੈ ਇਸ ਲਈ ਆਪਣੇ ਪਾਲਤੂ ਕੁੱਤਿਆਂ ਤੇ ਬਿੱਲੀਆਂ ਦਾ ਨਿਯਮਤ ਟੀਕਾਕਰਨ ਕਰਾਉਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ‘ਇਸ ਸਾਲ ਦਾ ਥੀਮ’ ਇਕੱਠੇ ਮਿਲ ਕੇ ਵਧੇਰੇ ਮਜ਼ਬੂਤ’ ਹੈ। ਇਹ ਥੀਮ ਰੇਬੀਜ਼ ਨੂੰ ਖ਼ਤਮ ਕਰਨ ਲਈ ਵਿਅਕਤੀਗਤ, ਪੇਸ਼ੇਵਰ ਅਤੇ ਸਮੂਹਿਕ ਯਤਨਾਂ ’ਤੇ ਜ਼ੋਰ ਦਿੰਦਾ ਹੈ। ਵਿਅਕਤੀਗਤ ਪੱਧਰ ’ਤੇ ਹਰ ਇਨਸਾਨ ਨੂੰ ਆਪਣੇ ਘਰੇਲੂ ਕੁੱਤਿਆਂ ਦਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਅਤੇ ਰੇਬੀਜ਼ ਦੇ ਲੱਛਣਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਪੇਸ਼ੇਵਰ ਪੱਧਰ ’ਤੇ ਸਿਹਤ ਅਧਿਕਾਰੀ, ਡਾਕਟਰ ਅਤੇ ਵੈਟਰਨਰੀ ਅਧਿਕਾਰੀ ਰਲ ਕੇ ਜਾਗਰੂਕਤਾ ਅਤੇ ਕੁੱਤਿਆਂ ਦੀ ਵੈਕਸੀਨੇਸ਼ਨ ਮੁਹਿੰਮ ਚਲਾਉਣਾ ਅਤੇ ਸਮਾਜਿਕ/ਸਮੂਹਿਕ ਪੱਧਰ ’ਤੇ ਸਮੁੱਚੇ ਭਾਈਚਾਰੇ ਨੂੰ ਰਲ ਕੇ ਬਚਾਅ ਦੇ ਤਰੀਕਿਆਂ ਜਿਵੇਂ ਕੱਟਣ ’ਤੇ ਜ਼ਖ਼ਮ ਨੂੰ ਤੁਰੰਤ ਧੋਣਾ ਅਤੇ ਟੀਕਾ ਲਗਵਾਉਣਾ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਥੀਮ ਦਾ ਮੁੱਖ ਮਕਸਦ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਸਾਲ 2030 ਤੱਕ ਰੇਬੀਜ਼ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਪੂਰੀ ਤਰ੍ਹਾਂ ਜ਼ੀਰੋ (ਖ਼ਤਮ) ਕਰਨਾ ਹੈ। ਇਸ ਮੌਕੇ ਡਾ: ਬਾਂਕੇ ਬਿਹਾਰੀ ਨੇ ਦੱਸਿਆ ਕਿ ਜੇਕਰ ਜਾਨਵਰ ਖ਼ਾਸ ਕਰ ਕੁੱਤਾ ਜਾਂ ਬਿੱਲੀ ਵੱਢ ਲਵੇ ਤਾਂ ਜ਼ਖ਼ਮ ਨੂੰ ਸਾਬਣ ਅਤੇ ਚੱਲਦੇ ਪਾਣੀ ਨਾਲ 15 ਮਿੰਟਾਂ ਤੱਕ ਧੋਵੋ। ਜ਼ਖ਼ਮ ਨੂੰ ਅਲਕੋਹਲ ਜਾਂ ਆਇਉਡੀਨ ਘੋਲ ਨਾਲ ਰੋਗਾਣੂ ਮੁਕਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਡਾਕਟਰੀ ਸਲਾਹ ਲਈ ਜਾਵੇ ਅਤੇ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਬੰਨੇ ਹੋਏ ਜਾਂ ਖਾਂਦੇ ਸਮੇਂ ਕੁੱਤੇ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਦੱਸਿਆ ਕਿ ਜਾਨਵਰ ਦੇ ਵੱਢੇ ਜਾਣ ‘ਤੇ ਇਲਾਜ ਲਈ ਟੀਕੇ ਸਬ ਡਵੀਜ਼ਨਲ ਹਸਪਤਾਲ ਤਪਾ ਅਤੇ ਆਮ ਆਦਮੀ ਕਲੀਨਿਕਾਂ ਵਿਖੇ ਉਪਲਬਧ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਆਈ. ਰਣਜੀਵ ਕੁਮਾਰ, ਮ.ਪ.ਹ.ਵ ਬੂਟਾ ਸਿੰਘ ਨਵਗਗਨਦੀਪ ਸਿੰਘ, ਸੰਜੇ ਮਲਹੋਤਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਲੋਂ ਐਨ.ਐਸ.ਐਸ. ਦਿਵਸ ਤੇ ਰਾਸ਼ਟਰੀ ਫ਼ਾਰਮਾਕੋ ਵਿਜੀਲੈਂਸ ਦਿਵਸ ਮਨਾਇਆ ਅਗਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਜ਼ਿਲ੍ਹਾ ਬਰਨਾਲਾ ਦਾ ਦੌਰਾ 27 ਨੂੰ
Ad Position 24