70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸਮਾਪਤ
ਬਰਨਾਲਾ ਦੀਆਂ ਲੜਕੀਆ ਨੇ ਪਹਿਲਾ ਸਥਾਨ ਹਾਸਿਲ ਕੀਤਾ
ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.)
ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ: ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰਗਬੀ ਅੰਡਰ-17 ਸਾਲ (ਲੜਕੀਆਂ) ਦੇ ਮੁਕਾਬਲੇ ਸ਼ਾਨੋ–ਸ਼ੌਕਤ ਨਾਲ ਸਮਾਪਤ ਹੋ ਗਏ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕੁਆਰਟਰ ਫਾਈਨਲ ਵਿਚ ਬਰਨਾਲਾ ਨੇ ਫ਼ਰੀਦਕੋਟ, ਗੁਰਦਾਸਪੁਰ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ, ਸੰਗਰੂਰ ਨੇ ਫ਼ਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਨੇ ਅੰਮ੍ਰਿਤਸਰ ਨੇ ਹਰਾ ਕੇ ਸੈਮੀਫਾਈਨਲ ਵਿਚ ਥਾਂ ਬਣਾਈ। ਪਹਿਲੇ ਸੈਮੀਫਾਈਨਲ ਵਿਚ ਬਰਨਾਲਾ ਦੀ ਟੀਮ ਨੇ ਗੁਰਦਾਸਪੁਰ ਅਤੇ ਦੂਸਰੇ ਸੈਮੀਫਾਈਨਲ ਵਿਚ ਸੰਗਰੂਰ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ। ਇਸ ਤੋਂ ਪਹਿਲਾਂ ਸਮਾਪਤ ਹੋਏ ਲੜਕਿਆਂ ਦੇ ਮੁਕਾਬਲੇ ਵਿਚ ਸੰਗਰੂਰ ਨੇ ਪਹਿਲਾ, ਮੋਗਾ ਨੇ ਦੂਜਾ ਤੇ ਕਪੂਰਥਲਾ ਨੇ ਤੀਜਾ ਸਥਾਨ ਹਾਸਲ ਕੀਤਾ ਸੀ। ਫਾਈਨਲ ਵਿਚ ਬਰਨਾਲਾ ਦੀਆਂ ਲੜਕੀਆਂ ਨੇ ਸੰਗਰੂਰ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦ ਕਿ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਗੁਰਦਾਸਪੁਰ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਜੇਤੂ ਟੀਮਾਂ ਨੂੰ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਸਨਮਾਨਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਦਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਤਹਿਤ ਪੰਜਾਬ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿਚ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਵਰਗੀਆਂ ਨਾਮੁਰਾਦ ਅਲਾਮਤ ਤੋਂ ਬਚਾਉਣ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਹੈਡ ਮਾਸਟਰ ਪਰਦੀਪ ਕੁਮਾਰ, ਹੈਡ ਮਾਸਟਰ ਸੁਖਦੇਵ ਸਿੰਘ, ਹੈਡ ਮਾਸਟਰ ਰਾਜੇਸ਼ ਗੋਇਲ, ਮੱਲ ਸਿੰਘ, ਮਲਕੀਤ ਸਿੰਘ, ਤਰਪਿੰਦਰ ਸਿੰਘ, ਬਲਕਾਰ ਸਿੰਘ, ਦਿਨੇਸ਼ ਕੁਮਾਰ, ਦਲਜੀਤ ਸਿੰਘ, ਲਿਵਲੀਨ ਸਿੰਘ, ਵਿਕਾਸ ਗੋਇਲ, ਰਜਿੰਦਰ ਸਿੰਘ, ਅਵਤਾਰ ਸਿੰਘ, ਮਨਦੀਪ ਸਿੰਘ, ਅਰਸ਼ਦੀਪ ਸਿੰਘ, ਪਰਮਜੀਤ ਕੌਰ, ਸੁਰਜੀਤ ਕੌਰ, ਹਰਪ੍ਰੀਤ ਸਿੰਘ, ਜਸਪਿੰਦਰ ਕੌਰ, ਸੁਖਵਿੰਦਰ ਸਿੰਘ, ਕੁਲਵਿੰਦਰ ਕੌਰ, ਪਰਮਜੀਤ ਕੌਰ, ਬਲਜਿੰਦਰ ਕੌਰ, ਜਸਪ੍ਰੀਤ ਸਿੰਘ, ਪਰਮਜੀਤ ਕੌਰ, ਜਗਜੀਤ ਕੌਰ, ਸਵਰਨਜੀਤ ਕੌਰ, ਦਲਜੀਤ ਕੌਰ, ਅਮਨਦੀਪ ਕੌਰ, ਹਰਮੇਲ ਸਿੰਘ, ਪਰਮਜੀਤ ਕੌਰ ਸਮੇਤ ਵੱਖ–ਵੱਖ ਜ਼ਿਲਿ੍ਹਆਂ ਦੇ ਟੀਮ ਇੰਚਾਰਜ, ਕੋਚ ਅਤੇ ਖਿਡਾਰੀ ਮੌਜੂਦ ਸਨ।