27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਐਸ.ਬੀ.ਐਸ ਸਕੂਲ ਦੇ ਵਿਦਿਆਰਥੀ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ’ਚ ਅੱਵਲ ‘ ਆਪ’ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ- ਵਿਧਾਇਕ ਪੰਡੋਰੀ

ਸ਼ੇਰਪੁਰ, 26 ਸਤੰਬਰ (ਦਰਸ਼ਨ ਸਿੰਘ ਖੇੜੀ)- ਹਲ਼ਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਬਲਾਕ ਸ਼ੇਰਪੁਰ ਦੇ ਪਿੰਡ ਖੇੜੀ ਕਲਾਂ ਵਿਖੇ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਵਾਲੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਕਾਰਡ ਵੰਡੇ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲ਼ੇਗਾ।

Ad Position 21
No active advertisement
ਅਜੀਤ ਡੈਸਕ 27-09-2026
ਸ਼ੇਰਪੁਰ, 26 ਸਤੰਬਰ (ਦਰਸ਼ਨ ਸਿੰਘ ਖੇੜੀ)- ਹਲ਼ਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਬਲਾਕ ਸ਼ੇਰਪੁਰ ਦੇ ਪਿੰਡ ਖੇੜੀ ਕਲਾਂ ਵਿਖੇ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਵਾਲੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਕਾਰਡ ਵੰਡੇ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲ਼ੇਗਾ। ਇਸ ਯੋਜਨਾ ਨਾਲ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸਰਕਾਰੀ ਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਵਿਚ ਮੁਫ਼ਤ ਇਲਾਜ ਕਰਵਾਇਆ ਜਾ ਸਕੇਗਾ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਸ਼ੇਰਪੁਰ ਜਸਦੀਪ ਸਿੰਘ, ਤਰਸੇਮ ਸਿੰਘ ਬੀ.ਈ.ਈ. ਸ਼ੇਰਪੁਰ, ਮੈਡਮ ਕੁਲਵਿੰਦਰ ਕੌਰ, ਭਿੰਦਰ ਕੌਰ, ਰਾਕੇਸ਼ ਕੁਮਾਰ, ਬੀਬੀ ਸੁਖਦੀਪ ਕੌਰ, ਕਿਰਨਦੀਪ ਕੌਰ, ਕਮਲਜੀਤ ਕੌਰ, ਮੁਲਾਜ਼ਮ ਆਗੂ ਬੀਬੀ ਜਗਜੀਤ ਕੌਰ ਚਹਿਲ, ਪ੍ਰਮਜੀਤ ਕੌਰ ਖੇੜੀ, ਸਰਪੰਚ ਬੀਬੀ ਬਲਜੀਤ ਕੌਰ ਚਹਿਲ, ਨਛੱਤਰ ਸਿੰਘ ਆੜ੍ਹਤੀਆਂ ਪ੍ਰਧਾਨ ਖੇੜੀ, ‘ਆਪ’ ਬਲਾਕ ਸ਼ੇਰਪੁਰ ਦੇ ਪ੍ਰਧਾਨ ਸੁਖਵੀਰ ਸਿੰਘ ਚੀਮਾ, ਧਰਮ ਸਿੰਘ ਪੰਚ, ਜਗਦੀਪ ਸਿੰਘ ਜੱਗੀ, ਜਗਰੂਪ ਸਿੰਘ, ਪੰਚ ਮਨਜੀਤ ਕੌਰ, ਪੰਚ ਗੁਰਜੀਤ ਕੌਰ, ਹਲਕਾ ਸਿੱਖਿਆ ਕੋਆਰਡੀਨੇਟਰ ਸੁਖਮਿੰਦਰ ਸਿੰਘ ਧਾਲੀਵਾਲ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਏਡਜ਼ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸਮਾਪਤ ਬਰਨਾਲਾ ਦੀਆਂ ਲੜਕੀਆ ਨੇ ਪਹਿਲਾ ਸਥਾਨ ਹਾਸਿਲ ਕ...
Ad Position 24