ਪਿੰਡ ਟੱਲੇਵਾਲ ਖ਼ੁਰਦ ਵਿਖੇ ਬਾਬਾ ਭੁਪਿੰਦਰ ਸਿੰਘ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਖ਼ੁਰਦ ਵਿਖੇ ਪੰਚਾਇਤ ਵਲੋਂ ਵਿਕਾਸ ਕਾਰਜਾਂ ਨੂੰ ਤੇਜ਼ ਕਰਦਿਆਂ ਪਿੰਡ ਦੇ ਵਾਰਡ ਨੰ: 1 ਵਿਚ 10-11 ਲੱਖ ਰੁਪਏ ਦੀ ਲਾਗਤ ਇੰਟਰਲਾਕ ਗਲੀ ਬਣਾਈ ਜਾ ਰਹੀ ਹੈ। ਜਿਸ ਦੇ ਨਿਰਮਾਣ ਕਾਰਜ ਦਾ ਉਦਘਾਟਨ ਧਾਰਮਿਕ ਸ਼ਖ਼ਸੀਅਤ ਬਾਬਾ ਭੁਪਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਨਹਿਰ ਵਾਲਾ ਟੱਲੇਵਾਲ ਵਲੋਂ ਵਿਸ਼ੇਸ਼ ਤੌਰ ’ਤੇ ਕੀਤਾ ਗਿਆ।
ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਖ਼ੁਰਦ ਵਿਖੇ ਪੰਚਾਇਤ ਵਲੋਂ ਵਿਕਾਸ ਕਾਰਜਾਂ ਨੂੰ ਤੇਜ਼ ਕਰਦਿਆਂ ਪਿੰਡ ਦੇ ਵਾਰਡ ਨੰ: 1 ਵਿਚ 10-11 ਲੱਖ ਰੁਪਏ ਦੀ ਲਾਗਤ ਇੰਟਰਲਾਕ ਗਲੀ ਬਣਾਈ ਜਾ ਰਹੀ ਹੈ। ਜਿਸ ਦੇ ਨਿਰਮਾਣ ਕਾਰਜ ਦਾ ਉਦਘਾਟਨ ਧਾਰਮਿਕ ਸ਼ਖ਼ਸੀਅਤ ਬਾਬਾ ਭੁਪਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਨਹਿਰ ਵਾਲਾ ਟੱਲੇਵਾਲ ਵਲੋਂ ਵਿਸ਼ੇਸ਼ ਤੌਰ ’ਤੇ ਕੀਤਾ ਗਿਆ। ਇਸ ਮੌਕੇ ਪਿੰਡ ਦੇ ਪੰਚਾਇਤੀ ਆਗੂਆਂ ਅਤੇ ਪਤਵੰਤੇ ਸੱਜਣਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਬਾਬਾ ਭੁਪਿੰਦਰ ਸਿੰਘ ਨੇ ਪੰਚਾਇਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਸਮੇਂ ਦੀ ਮੁੱਖ ਲੋੜ ਹੈ ਅਤੇ ਗਲੀਆਂ-ਨਾਲੀਆਂ ਦੇ ਪੱਕੇ ਹੋਣ ਨਾਲ ਨਗਰ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਸਰਪੰਚ ਅਤੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਵਿਸ਼ੇਸ਼ ਯਤਨਾਂ ਸਦਕਾ ਪਿੰਡ ਦੇ ਵਿਕਾਸ ਲਈ ਇਹ ਗ੍ਰਾਂਟ ‘ਰੰਗਲੇ ਪੰਜਾਬ’ ਤਹਿਤ ਜਾਰੀ ਹੋਈ ਸੀ। ਉਨ੍ਹਾਂ ਕਿਹਾ ਕਿ ਵਿਧਾਇਕ ਪੰਡੋਰੀ ਹਲਕੇ ਦੇ ਪਿੰਡਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾ ਰਹੇ ਹਨ। ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿਚ ਵੀ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਬਾਬਾ ਭਰਪੂਰ ਸਿੰਘ, ਸਰਪੰਚ ਕਰਮਜੀਤ ਕੌਰ, ਮਲਾਗਰ ਸਿੰਘ ਸੀਨੀਅਰ ਆਗੂ, ਦਲਵਾਰ ਸਿੰਘ ਗੋਰਾ ਪੰਚ, ਰਾਜਵਿੰਦਰ ਸਿੰਘ ਪੰਚ, ਗੁਰਮੀਤ ਕੌਰ ਪੰਚ, ਬਲਜਿੰਦਰ ਕੌਰ ਪੰਚ, ਬਲਵਿੰਦਰ ਸਿੰਘ ਪੰਚ, ਬਲਜੀਤ ਸਿੰਘ, ਰਾਜਵਿੰਦਰ ਸਿੰਘ, ਅਵਤਾਰ ਸਿੰਘ, ਜਗਤਾਰ ਸਿੰਘ, ਹਰਨੇਕ ਸਿੰਘ, ਤਰਲੋਕ ਸਿੰਘ, ਗੁਰਤੇਜ ਸਿੰਘ, ਹਰਦੀਪ ਸਿੰਘ, ਨਵਦੀਪ ਸਿੰਘ, ਨਗਿੰਦਰ ਸਿੰਘ, ਸੁਖਦੇਵ ਸਿੰਘ, ਮੁਕੰਦ ਸਿੰਘ, ਬਖਸੀਸ ਸਿੰਘ, ਨੈਬ ਸਿੰਘ, ਗੁਰਦੀਪ ਸਿੰਘ, ਤੇਜਿੰਦਰ ਸਿੰਘ, ਲਖਵੀਰ ਸਿੰਘ, ਸੁਦਾਗਰ ਸਿੰਘ, ਮੰਦਰ ਸਿੰਘ ਆਦਿ ਵੀ ਹਾਜ਼ਰ ਸਨ।