ਹਮੀਦੀ ਸਕੂਲ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ
ਵਿਕਾਸ ਕਾਰਜ ਕਰਵਾਉਣ ’ਤੇ ਵਾਰਡ ਨੰਬਰ 8 ਦੇ ਵਾਸੀਆਂ ਨੇ ਗ੍ਰਾਮ ਪੰਚਾਇਤ ਸ਼ਹਿਣਾ ਨੂੰ ਕੀਤਾ ਸਨਮਾਨਿਤ
ਮਹਿਲ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਕਰਨ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਹਮੀਦੀ ਦੇ ਵਿਦਿਆਰਥੀਆਂ ਵਲੋਂ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿਚ ਨਸ਼ਾ ਵਿਰੋਧੀ ਚਾਰਟ, ਪੋਸਟਰ ਅਤੇ ਸਲੋਗਨ ਤਖ਼ਤੀਆਂ ਫੜੀਆਂ ਹੋਈਆਂ ਸਨ।
ਮਹਿਲ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਕਰਨ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਹਮੀਦੀ ਦੇ ਵਿਦਿਆਰਥੀਆਂ ਵਲੋਂ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿਚ ਨਸ਼ਾ ਵਿਰੋਧੀ ਚਾਰਟ, ਪੋਸਟਰ ਅਤੇ ਸਲੋਗਨ ਤਖ਼ਤੀਆਂ ਫੜੀਆਂ ਹੋਈਆਂ ਸਨ। ਬੱਚਿਆਂ ਨੇ ‘ਨਸ਼ਿਆਂ ਨੂੰ ਕਹੋ ਨਾਂਹ, ਜ਼ਿੰਦਗੀ ਨੂੰ ਕਹੋ ਹਾਂ’ ਅਤੇ ‘ਨਸ਼ਾ ਮੁਕਤ ਸਮਾਜ-ਸਾਡਾ ਸੁਪਨਾ’ ਵਰਗੇ ਜੋਸ਼ੀਲੇ ਨਾਅਰੇ ਲਗਾ ਕੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਕੂਲ ਮੁਖੀ ਅਸ਼ਵਨੀ ਕੁਮਾਰ ਨੇ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਉਸਾਰੂ ਕੰਮਾਂ ਨਾਲ ਜੋੜਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੂਰੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ, ਇਸ ਲਈ ਪਰਿਵਾਰ ਅਤੇ ਸਮਾਜ ਨੂੰ ਰਲ ਕੇ ਸਿਹਤਮੰਦ ਮਾਹੌਲ ਸਿਰਜਣਾ ਪਵੇਗਾ। ਰੈਲੀ ਦੀ ਖ਼ਾਸ ਗੱਲ ਇਹ ਰਹੀ ਕਿ ਪਿੰਡ ਦੀਆਂ ਔਰਤਾਂ ਨੇ ਵੀ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਬੱਚਿਆਂ ਦਾ ਹੌਸਲਾ ਵਧਾਇਆ। ਔਰਤਾਂ ਦੇ ਸਹਿਯੋਗ ਸਦਕਾ ਇਹ ਸਕੂਲੀ ਗਤੀਵਿਧੀ ਪੂਰੇ ਪਿੰਡ ਦੀ ਸਾਂਝੀ ਜਾਗਰੂਕਤਾ ਮੁਹਿੰਮ ਬਣ ਗਈ, ਜਿਸ ਨੇ ਹਰ ਘਰ ਤੱਕ ਨਸ਼ਾ-ਮੁਕਤੀ ਦਾ ਸਾਰਥਿਕ ਸੁਨੇਹਾ ਪਹੁੰਚਾਇਆ। ਇਸ ਸਮੇਂ ਅਧਿਆਪਕ ਜਗਸੀਰ ਸਿੰਘ, ਗੁਰਦੀਪ ਸਿੰਘ, ਮੈਡਮ ਕਿਰਨਜੀਤ ਕੌਰ, ਜਸਪ੍ਰੀਤ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ।