26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਾਂ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ’ਚ ਅਹਿਮ ਮਸਲੇ ਵਿਚਾਰੇ

ਮਹਿਲ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ ਸਰਕਲ ਯੂਨਿਟ ਜ਼ਿਲ੍ਹਾ ਬਰਨਾਲਾ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਬੀ. ਡੀ.

Ad Position 21
No active advertisement
ਅਜੀਤ ਡੈਸਕ 27-09-2026
ਮਹਿਲ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ ਸਰਕਲ ਯੂਨਿਟ ਜ਼ਿਲ੍ਹਾ ਬਰਨਾਲਾ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਡਿਵੀਜ਼ਨ ਮਹਿਲ ਕਲਾਂ ਅਤੇ ਠੁੱਲੀਵਾਲ ਦੇ ਪ੍ਰਧਾਨ ਇੰਜੀਨੀਅਰ ਕੇਵਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਵਿੱਤੀ, ਮੈਡੀਕਲ ਅਤੇ ਹੋਰ ਅਹਿਮ ਮੰਗਾਂ ’ਤੇ ਡੂੰਘੀ ਚਰਚਾ ਕੀਤੀ ਗਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਵਿੱਤ ਸਕੱਤਰ ਸਾਥੀ ਸੁਖਜੰਟ ਸਿੰਘ ਬਰਨਾਲਾ, ਸਰਕਲ ਪ੍ਰਧਾਨ ਇੰਜੀਨੀਅਰ ਕੇਵਲ ਸਿੰਘ ਧਾਲੀਵਾਲ, ਜ਼ਿਲ੍ਹਾ ਆਗੂ ਸੁਖਦੇਵ ਸਿੰਘ ਜਲੂਰ, ਹਰਭੋਲ ਸਿੰਘ ਠੀਕਰੀਵਾਲ, ਮਲਕੀਤ ਸਿੰਘ ਸਹੌਰ ਨੇ ਕਿਹਾ ਕਿ ਪਾਵਰਕਾਮ ਅਤੇ ਟਰਾਂਸਕੋ ਦੇ ਪੈਨਸ਼ਨਰਾਂ ਨੇ ਆਪਣੀ ਪੂਰੀ ਸੇਵਾ ਦੌਰਾਨ ਬਿਜਲੀ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਸੇਵਾਮੁਕਤੀ ਮਗਰੋਂ ਵੀ ਉਨ੍ਹਾਂ ਨੂੰ ਆਪਣੇ ਜਾਇਜ਼ ਹੱਕ ਲੈਣ ਲਈ ਸਰਕਾਰ ਅਤੇ ਮੈਨੇਜਮੈਂਟ ਦੇ ਬੂਹੇ ਖੜਕਾਉਣੇ ਪੈ ਰਹੇ ਹਨ। ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਧਦੀ ਮਹਿੰਗਾਈ ਕਾਰਨ ਦਵਾਈਆਂ ਅਤੇ ਘਰੇਲੂ ਖ਼ਰਚਿਆਂ ਦਾ ਬੋਝ ਝੱਲ ਰਹੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ ਕਿਸ਼ਤਾਂ ਅਤੇ ਬਣਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ। ਉਨ੍ਹਾਂ 1 ਜਨਵਰੀ 2016 ਤੋਂ ਪਹਿਲਾਂ ਸੇਵਾਮੁਕਤ ਹੋਏ ਮੁਲਾਜ਼ਮਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਸੋਧ ਕੇ ਬਕਾਇਆ ਦੇਣ, ਪੇ-ਕਮਿਸ਼ਨ ਦਾ ਬਕਾਇਆ ਇਕਮੁਸ਼ਤ ਅਦਾ ਕਰਨ, ਬਾਕੀ ਸੇਵਾਮੁਕਤੀ ਲਾਭ ਸਮੇਂ ਸਿਰ ਮੁਹੱਈਆ ਕਰਵਾਉਣ, ਮੈਡੀਕਲ ਭੱਤਾ ਵਧਾ ਕੇ 2,000 ਰੁਪਏ ਮਹੀਨਾ ਕਰਨ, ਕੈਸ਼ਲੈੱਸ ਮੈਡੀਕਲ ਸਹੂਲਤ ਅਸਰਦਾਰ ਢੰਗ ਨਾਲ ਲਾਗੂ ਕਰਨ, 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਦੀ ਕਟੌਤੀ ਰੱਦ ਕਰਨ ਅਤੇ ਬਿਜਲੀ ਯੂਨਿਟਾਂ ਵਿਚ ਬਣਦੀ ਰਿਆਇਤ ਦੇਣ ਦੀ ਜ਼ੋਰਦਾਰ ਮੰਗ ਕੀਤੀ। ਪੰਜਾਬ ਸਰਕਾਰ ਅਤੇ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਆਗੂਆਂ ਨੇ ਸਾਫ਼ ਕਿਹਾ ਕਿ ਪੈਨਸ਼ਨਰਾਂ ਨੂੰ ਖੋਖਲੇ ਲਾਰਿਆਂ ਦੀ ਥਾਂ ਮਸਲਿਆਂ ਦਾ ਪੱਕਾ ਹੱਲ ਚਾਹੀਦਾ ਹੈ ਅਤੇ ਜੇਕਰ 23 ਸਤੰਬਰ ਨੂੰ ਸੀ.ਐਮ.ਡੀ. ਨਾਲ ਹੋਈ ਮੀਟਿੰਗ ਦੇ ਫ਼ੈਸਲੇ 7 ਅਕਤੂਬਰ ਤੱਕ ਅਮਲ ਵਿਚ ਨਾ ਲਿਆਂਦੇ ਗਏ ਤਾਂ ਸਮੁੱਚੇ ਪੈਨਸ਼ਨਰਾਂ ਦੀ ਸਹਿਮਤੀ ਨਾਲ 15 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਦਾ ਘਿਰਾਓ ਕਰ ਕੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਪੈਨਸ਼ਨਰ ਸਾਥੀ ਅਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਰਿਜ਼ਨੋ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ 31ਵੀਂ ਬਰਸੀ ਮੌਕੇ ਮਨੁੱਖੀ ਅਧਿਕਾਰ ਦਿਹਾੜਾ ਮਨਾਇਆ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ- ਸਾਂਝਾ ਪੰਜਾਬ ਮੋਰਚਾ
Ad Position 24