28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਬੀਬੀ ਮਲਕੀਤ ਕੌਰ ਸਹੋਤਾ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕੀਤੀ ਮੀਟਿੰਗ

ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕਾਂਗਰਸ ਪਾਰਟੀ ਮਹਿਲਾ ਵਿੰਗ ਦੀ ਸੂਬਾ ਵਾਇਸ ਪ੍ਰਧਾਨ ਬੀਬੀ ਮਲਕੀਤ ਕੌਰ ਸਹੋਤਾ ਨੇ ਮੀਟਿੰਗ ਕੀਤੀ। ਬੀਬੀ ਮਲਕੀਤ ਕੌਰ ਸਹੋਤਾ ਨੇ ਦੱਸਿਆ ਕਿ ਭਦੌੜ ਹਲਕੇ ਵਿਚ ਕਾਂਗਰਸ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਕੀਤੀਆਂ ਜਾ ਰਹੀਆਂ ਪਿੰਡ ਵਾਰ ਮੀਟਿੰਗਾਂ ਦਾ ਵਿਸਥਾਰ ਨਾਲ ਸੂਬਾ ਪ੍ਰਧਾਨ ਨਾਲ ਸਾਂਝਾ ਕੀਤਾ ਗਿਆ।

Ad Position 21
No active advertisement
ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੀਟਿੰਗ ਕਰਨ ਉਪਰੰਤ ਬੀਬੀ ਮਲਕੀਤ ਕੌਰ ਸਹੋਤਾ। ਤਸਵੀਰ : ਸੁਰੇਸ਼ ਗੋਗੀ 28-09-2026
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕਾਂਗਰਸ ਪਾਰਟੀ ਮਹਿਲਾ ਵਿੰਗ ਦੀ ਸੂਬਾ ਵਾਇਸ ਪ੍ਰਧਾਨ ਬੀਬੀ ਮਲਕੀਤ ਕੌਰ ਸਹੋਤਾ ਨੇ ਮੀਟਿੰਗ ਕੀਤੀ। ਬੀਬੀ ਮਲਕੀਤ ਕੌਰ ਸਹੋਤਾ ਨੇ ਦੱਸਿਆ ਕਿ ਭਦੌੜ ਹਲਕੇ ਵਿਚ ਕਾਂਗਰਸ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਕੀਤੀਆਂ ਜਾ ਰਹੀਆਂ ਪਿੰਡ ਵਾਰ ਮੀਟਿੰਗਾਂ ਦਾ ਵਿਸਥਾਰ ਨਾਲ ਸੂਬਾ ਪ੍ਰਧਾਨ ਨਾਲ ਸਾਂਝਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਲਈ ਹਲਕੇ ਦੇ ਲੋਕਾਂ ਵਿਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ, ਕਿਉਂਕਿ ਸੂਬਾ ਸਰਕਾਰ ਵਲੋਂ ਹਲਕੇ ਵਿਚ ਕੋਈ ਜ਼ਿਕਰਯੋਗ ਕੰਮ ਨਹੀਂ ਕੀਤੇ ਗਏ, ਬਲਕਿ ਧੜੇਬੰਦੀ ਨੂੰ ਉਭਾਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਪ੍ਰਧਾਨ ਨੇ ਉਨ੍ਹਾਂ ਵਲੋਂ ਕੀਤੀ ਜਾ ਰਹੀ ਮਿਹਨਤ ’ਤੇ ਤਸੱਲੀ ਪ੍ਰਗਟ ਕਰਦਿਆਂ ਹਾਈਕਮਾਂਡ ਨਾਲ ਵੀ ਇਸ ਵਿਸ਼ੇ ’ਤੇ ਗੱਲ ਕਰਨ ਦੀ ਹਾਮੀ ਭਰੀ ਅਤੇ ਸੂਬਾ ਪ੍ਰਧਾਨ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਕਾਂਗਰਸ ਦਾ ਭਵਿੱਖ ਚੰਗਾ ਹੈ। ਜਿਸ ਲਈ ਹੋਰ ਡਟ ਕੇ ਮਿਹਨਤ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਡਾ. ਲਖਬੀਰ ਸਿੰਘ ਗੁਰੂ ਰਵਿਦਾਸ ਕਲੱਬ ਹੰਡਿਆਇਆ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਹਲਕਾ ਬਰਨਾਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹਾਂਗਾ- ਬਾਠ
Ad Position 24