30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜੱਸੀ ਪੇਧਨੀ ਨੇ ਪਿੰਡ ਕਰਮਗੜ੍ਹ ਦੇ ਮਨਰੇਗਾ ਮਜ਼ਦੂਰਾਂ ਨੂੰ ਹੱਕਾਂ ਪ੍ਰਤੀ ਕੀਤਾ ਜਾਗਰੂਕ

ਮਹਿਲ ਕਲਾਂ, 29 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਪਿੰਡ ਕਰਮਗੜ੍ਹ ਵਿਖੇ ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ ਨੇ ਮਨਰੇਗਾ ਮਜ਼ਦੂਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਆਪਣੇ ਬਣਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਮਨਰੇਗਾ ਮਜ਼ਦੂਰ ਮਾਵਾਂ, ਭੈਣਾਂ ਅਤੇ ਸਮੂਹ ਕਾਮਿਆਂ ਨੂੰ ਸੰਬੋਧਨ ਕਰਦਿਆਂ ਭਾਨ ਸਿੰਘ ਜੱਸੀ ਨੇ ਆਖਿਆ ਕਿ ਮਜ਼ਦੂਰਾਂ ਨੂੰ ਲੋੜੀਂਦਾ ਕੰਮ, ਸਿਹਤ ਸਹੂਲਤਾਂ ਅਤੇ ਯੋਗ ਉਜਰਤ ਨਾ ਮਿਲਣ ਕਾਰਨ ਗ਼ਰੀਬ ਪਰਿਵਾਰਾਂ ਦੀ ਜ਼ਿੰਦਗੀ ਬੇਹੱਦ ਸੰਕਟਮਈ ਦੌਰ ਵਿਚੋਂ ਲੰਘ ਰਹੀ ਹੈ।

Ad Position 21
No active advertisement
ਅਜੀਤ ਡੈਸਕ 30-09-2026
ਮਹਿਲ ਕਲਾਂ, 29 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਪਿੰਡ ਕਰਮਗੜ੍ਹ ਵਿਖੇ ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ ਨੇ ਮਨਰੇਗਾ ਮਜ਼ਦੂਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਆਪਣੇ ਬਣਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਮਨਰੇਗਾ ਮਜ਼ਦੂਰ ਮਾਵਾਂ, ਭੈਣਾਂ ਅਤੇ ਸਮੂਹ ਕਾਮਿਆਂ ਨੂੰ ਸੰਬੋਧਨ ਕਰਦਿਆਂ ਭਾਨ ਸਿੰਘ ਜੱਸੀ ਨੇ ਆਖਿਆ ਕਿ ਮਜ਼ਦੂਰਾਂ ਨੂੰ ਲੋੜੀਂਦਾ ਕੰਮ, ਸਿਹਤ ਸਹੂਲਤਾਂ ਅਤੇ ਯੋਗ ਉਜਰਤ ਨਾ ਮਿਲਣ ਕਾਰਨ ਗ਼ਰੀਬ ਪਰਿਵਾਰਾਂ ਦੀ ਜ਼ਿੰਦਗੀ ਬੇਹੱਦ ਸੰਕਟਮਈ ਦੌਰ ਵਿਚੋਂ ਲੰਘ ਰਹੀ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਭਰ ਵਿਚ ਗ਼ਰੀਬ ਤਬਕਾ ਰੁਜ਼ਗਾਰ ਦੀ ਘਾਟ ਕਾਰਨ ਮਾਨਸਿਕ ਤਣਾਅ ਦਾ ਸ਼ਿਕਾਰ ਹੈ ਅਤੇ ਦਿਲ ਦੀਆਂ ਬਿਮਾਰੀਆਂ, ਕੈਂਸਰ ਅਤੇ ਸ਼ੂਗਰ ਵਰਗੀਆਂ ਗੰਭੀਰ ਬਿਮਾਰੀਆਂ ਦੀ ਲਪੇਟ ਵਿਚ ਆ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸੇ ਵੀ ਧਰਮ ਜਾਂ ਜਾਤੀ ਦੇ ਲੋੜਵੰਦ ਮਜ਼ਦੂਰਾਂ ਲਈ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਦਾ ਪ੍ਰਬੰਧ ਕੀਤਾ ਜਾਵੇ। ਇਸ ਦੇ ਨਾਲ ਹੀ 60 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਹਰੇਕ ਬਜ਼ੁਰਗ ਮਜ਼ਦੂਰ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੁਢਾਪਾ ਭੱਤਾ ਦਿੱਤਾ ਜਾਵੇ। ਪ੍ਰੋਗਰਾਮ ਦੇ ਅਖੀਰ ਵਿਚ ਸਮਾਜ ਸੇਵੀ ਜੱਸੀ ਪੇਧਨੀ ਵਲੋਂ ਸਮੂਹ ਮਨਰੇਗਾ ਕਾਮਿਆਂ ਨੂੰ ਪਾਣੀ ਵਾਲੇ ਕੈਂਪਰ ਅਤੇ ਔਰਤਾਂ ਨੂੰ ਚੁੰਨੀਆਂ ਤਕਸੀਮ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਡਾ. ਭਗਵਾਨ ਸਿੰਘ ਬੀਹਲਾ ਨੇ ਹਲਕੇ ’ਚ ਭਾਜਪਾ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ ਅਗਲੀ ਖ਼ਬਰ ਸੰਤ ਬਾਬਾ ਇੰਦਰ ਦਾਸ ਦੇ 45ਵੇਂ ਸਰਾਧ ਮੌਕੇ ਸੰਗਤ ਨੇ ਵੱਡੀ ਗਿਣਤੀ ’ਚ ਕੀਤੀ ਸ਼ਮੂਲੀਅਤ
Ad Position 24