29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੰਤ ਬਾਬਾ ਪੰਜਾਬ ਸਿੰਘ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਹਾੜਾ

ਤਪਾ ਮੰਡੀ, 29 ਸਤੰਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਦਾ ਤਾਜੋਕੇ ਦੇ ਸੰਤ ਬਾਬਾ ਪੰਜਾਬ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦੇ ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਹਾੜਾ ਬੜੇ ਧੂਮਧਾਮ ਨਾਲ ਮਨਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਵਲੋਂ ਭਗਤ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ।

Ad Position 21
No active advertisement
ਅਜੀਤ ਡੈਸਕ 30-09-2026
ਤਪਾ ਮੰਡੀ, 29 ਸਤੰਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਦਾ ਤਾਜੋਕੇ ਦੇ ਸੰਤ ਬਾਬਾ ਪੰਜਾਬ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦੇ ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਹਾੜਾ ਬੜੇ ਧੂਮਧਾਮ ਨਾਲ ਮਨਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਵਲੋਂ ਭਗਤ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਉੱਥੇ ਹੀ ਵਿਦਿਆਰਥੀਆਂ ਵਲੋਂ ਕਵਿਤਾ, ਭਾਸ਼ਣ ਅਤੇ ਗੀਤ ਗਾ ਕੇ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਗਈ। ਸਵੇਰ ਦੀ ਸਭਾ ਵਿਚ ਸ੍ਰੀ ਕ੍ਰਿਸ਼ਨ ਲਾਲ ਜੀ ਵਲੋਂ ਭਗਤ ਸਿੰਘ ਜੀ ਦੇ ਜੀਵਨ ਨਾਲ ਸਬੰਧਿਤ ਗੀਤ ਗਾ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਨੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਬਹਾਦਰੀ, ਦੇਸ਼ ਭਗਤੀ ਅਤੇ ਭਾਰਤ ਦੀ ਆਜ਼ਾਦੀ ਦੀ ਲਹਿਰ ਵਿਚ ਪਾਏ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ। ਜਿਨ੍ਹਾਂ ਦੀ ਕੁਰਬਾਨੀ ਅੱਜ ਵੀ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਈਂ ਮੰਦਰ ਵਿਖੇ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਮਹਾਂਉਤਸਵ ਹੋਇਆ ਸ਼ੁਰੂ ਅਗਲੀ ਖ਼ਬਰ ਧਾਰਮਿਕ ਗੋਸ਼ਟੀ 4 ਨੂੰ
Ad Position 24