29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਇੰਸਪੈਕਟਰ ਕਮਲਜੀਤ ਕੌਰ ਨੇ ਥਾਣਾ ਮਹਿਲ ਕਲਾਂ ਦੇ ਐਸ.ਐੱਚ.ਓ. ਵਜੋਂ ਸੰਭਾਲਿਆ ਅਹੁਦਾ

ਮਹਿਲ ਕਲਾਂ, 29 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਵੀ ਸਮਾਜ ਵਿਰੋਧੀ ਜਾਂ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਇੱਥੇ ਪੁਲਿਸ ਥਾਣਾ ਮਹਿਲ ਕਲਾਂ ਦੇ ਨਵ-ਨਿਯੁਕਤ ਮੁੱਖ ਅਫ਼ਸਰ ਇੰਸਪੈਕਟਰ ਕਮਲਜੀਤ ਕੌਰ ਨੇ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਪੁਲਿਸ ਥਾਣਾ ਮਹਿਲ ਕਲਾਂ ਵਿਖੇ ਚਾਰਜ ਸੰਭਾਲਦੇ ਹੋਏ ਐਸ. ਐੱਚ. ਓ. ਕਮਲਜੀਤ ਕੌਰ। ਤਸਵੀਰ : ਗੁਰਪ੍ਰੀਤ ਸਿੰਘ ਅਣਖੀ 30-09-2026
ਮਹਿਲ ਕਲਾਂ, 29 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਵੀ ਸਮਾਜ ਵਿਰੋਧੀ ਜਾਂ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਇੱਥੇ ਪੁਲਿਸ ਥਾਣਾ ਮਹਿਲ ਕਲਾਂ ਦੇ ਨਵ-ਨਿਯੁਕਤ ਮੁੱਖ ਅਫ਼ਸਰ ਇੰਸਪੈਕਟਰ ਕਮਲਜੀਤ ਕੌਰ ਨੇ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਜ਼ਿਕਰਯੋਗ ਹੈ ਕਿ ਪਹਿਲਾਂ ਤਾਇਨਾਤ ਐਸ.ਐੱਚ.ਓ. ਇੰਸਪੈਕਟਰ ਕੁਲਵਿੰਦਰ ਸਿੰਘ ਦੀ ਬਦਲੀ ਹੋਣ ਤੋਂ ਬਾਅਦ, ਇੰਸਪੈਕਟਰ ਕਮਲਜੀਤ ਕੌਰ ਨੂੰ ਪੁਲਿਸ ਥਾਣਾ ਧਨੌਲਾ ਤੋਂ ਬਦਲ ਕੇ ਮਹਿਲ ਕਲਾਂ ਦਾ ਐਸ. ਐੱਚ. ਓ. ਲਗਾਇਆ ਗਿਆ ਹੈ। ਐਸ.ਐੱਚ.ਓ. ਕਮਲਜੀਤ ਕੌਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪੈਣ ਤੋਂ ਰੋਕਣ ਲਈ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਨਸ਼ਾ ਤਸਕਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਅਮਨਦੀਪ ਸਿੰਘ ਚੂੰਘਾ ਦਾ ਵਿਧਾਇਕ ਪੰਡੋਰੀ ਅਤੇ ਵਿਧਾਇਕ ਉੱਗੋਕੇ ਨੇ ਕੀਤਾ ਸਨਮਾਨ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਸਰਕਾਰ ਨੂੰ ਘੇਰਿਆ
Ad Position 24