ਜ਼ਿਲ੍ਹਾ ਬਰਨਾਲਾ ਨੂੰ ਪਰਾਲੀ ਮੁਕਤ ਬਣਾਉਣ ਲਈ ਤਿਆਰ ਕੀਤਾ ਵਿਸ਼ੇਸ਼ ਰੋਡਮੈਪ
ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਮੋਦੀ ਵਲੋਂ ਬੇਲਰ ਮਾਲਕਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਏ.
ਬ
ਬੇਲਰ ਮਾਲਕਾਂ ਨਾਲ ਮੀਟਿੰਗ ਕਰਦੇ ਹੋਏ ਏ.ਡੀ.ਸੀ. (ਜ) ਵਿਵੇਕ ਮੋਦੀ। ਅਜੀਤ ਤਸਵੀਰ
01-10-2026
ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਮੋਦੀ ਵਲੋਂ ਬੇਲਰ ਮਾਲਕਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਏ.ਡੀ.ਸੀ. ਨੇ ਦੱਸਿਆ ਕਿ ਪਿਛਲੇ ਸਾਲ ਬੇਲਰ ਮਾਲਕਾਂ ਦੇ ਸਹਿਯੋਗ ਸਦਕਾ ਜ਼ਿਲ੍ਹੇ ਵਿਚ ਐਕਸ-ਸਿਟੂ ਪਰਾਲੀ ਪ੍ਰਬੰਧਨ ਵਿਚ ਮਹੱਤਵਪੂਰਨ ਵਾਧਾ ਹੋਇਆ ਅਤੇ ਪਰਾਲੀ ਦੀ ਮਾਤਰਾ ਲਗਭਗ 15,000 ਮੀਟ੍ਰਿਕ ਟਨ ਤੋਂ ਵਧ ਕੇ 2,00,000 ਮੀਟ੍ਰਿਕ ਟਨ ਤੱਕ ਪਹੁੰਚੀ। ਉਨ੍ਹਾਂ ਕਿਹਾ ਕਿ ਇਸ ਸਾਲ ਐਕਸ-ਸਿਟੂ ਪ੍ਰਬੰਧਨ ਅਧੀਨ ਪਰਾਲੀ ਦੀ ਮਾਤਰਾ ਨੂੰ ਹੋਰ ਵਧਾਉਂਦਿਆਂ ਲਗਭਗ ਦੁੱਗਣਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਪਰਾਲੀ ਦੇ ਇਨ-ਸਿਟੂ ਅਤੇ ਐਕਸ-ਸਿਟੂ ਪ੍ਰਬੰਧਨ ਲਈ ਇੱਕ ਸੁਚੱਜੀ ਰਣਨੀਤੀ ਅਤੇ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ। ਬੇਲਰ ਮਾਲਕਾਂ ਨੂੰ ਪਰਾਲੀ ਦੀ ਸਟੋਰੇਜ ਅਤੇ ਡੰਪਿੰਗ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮਕਸਦ ਲਈ ਡੀ.ਡੀ.ਪੀ.ਓ. ਬਰਨਾਲਾ ਨਾਲ ਤਾਲਮੇਲ ਕਰ ਕੇ ਬੇਲਰ ਮਾਲਕਾਂ ਨੂੰ ਪਰਾਲੀ ਦੇ ਡੰਪ ਲਗਾਉਣ ਲ ਈ ਢੁਕਵੀਂ ਪੰਚਾਇਤੀ ਜ਼ਮੀਨ ਉਪਲਬਧ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬੇਲਰ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਬੇਲਿੰਗ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ, ਸਹਾਇਕ ਖੇਤੀਬਾੜੀ ਇੰਜੀਨੀਅਰ ਬੇਅੰਤ ਸਿੰਘ ਅਤੇ ਸਹਾਇਕ ਨੋਡਲ ਅਫ਼ਸਰ ਸ੍ਰੀਮਤੀ ਸੁਨੀਤਾ ਸ਼ਰਮਾ ਵੀ ਹਾਜ਼ਰ ਸਨ।