01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪਿੰਡ ਗਹਿਲ ਵਿਖੇ ਕਬਜ਼ਾ ਵਾਰੰਟ ਨੂੰ ਲੈ ਕੇ ਜਥੇਬੰਦੀਆਂ ਨੇ ਲਾਇਆ ਧਰਨਾ

‎ ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਪਿੰਡ ਗਹਿਲ ਵਿਖੇ ਇਕ ਪਰਿਵਾਰ ਦੇ ਘਰ ਦੇ ਕਬਜ਼ਾ ਵਾਰੰਟ ਨੂੰ ਲੈ ਕੇ ਪੁੱਜੀ ਬੈਂਕ ਅਧਿਕਾਰੀਆਂ ਦੀ ਟੀਮ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੀ ਬਲਾਕ ਮਹਿਲ ਕਲਾਂ ਇਕਾਈ ਦੇ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਹੇਠ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਪੀੜਤ ਪਰਿਵਾਰ ਦੇ ਹੱਕ ’ਚ ਘਰ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ।

Ad Position 21
No active advertisement
ਪਿੰਡ ਗਹਿਲ ਵਿਖੇ ਵਾਰੰਟ ਕਬਜ਼ੇ ਨੂੰ ਲੈ ਕੇ ਪੀੜਤ ਪਰਿਵਾਰ ਦੇ ਹੱਕ ’ਚ ਧਰਨਾ ਦਿੰਦੇ ਜਥੇਬੰਦੀਆਂ ਦੇ ਆਗੂ ਤੇ ਵਰਕਰ। ਤਸਵੀਰ : ਸੋਨੀ ਚੀਮਾ 01-10-2026
‎ ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਪਿੰਡ ਗਹਿਲ ਵਿਖੇ ਇਕ ਪਰਿਵਾਰ ਦੇ ਘਰ ਦੇ ਕਬਜ਼ਾ ਵਾਰੰਟ ਨੂੰ ਲੈ ਕੇ ਪੁੱਜੀ ਬੈਂਕ ਅਧਿਕਾਰੀਆਂ ਦੀ ਟੀਮ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੀ ਬਲਾਕ ਮਹਿਲ ਕਲਾਂ ਇਕਾਈ ਦੇ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਹੇਠ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਪੀੜਤ ਪਰਿਵਾਰ ਦੇ ਹੱਕ ’ਚ ਘਰ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ। ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਗੱਲਬਾਤ ਰਾਹੀਂ ਮਸਲਾ ਹੱਲ ਹੋਣ ਤੱਕ ਘਰ ਦਾ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਜਾਣਕਾਰੀ ਅਨੁਸਾਰ ਬੈਂਕ ਅਧਿਕਾਰੀ ਅਦਾਲਤ ਦੇ ਹੁਕਮਾਂ ਤਹਿਤ ਘਰ ਦਾ ਕਬਜ਼ਾ ਲੈਣ ਦੀ ਕਾਰਵਾਈ ਕਰਨ ਲਈ ਪ੍ਰਸ਼ਾਸਨ ਅਤੇ ਪੁਲਿਸ ਦੀ ਮੌਜੂਦਗੀ ਵਿਚ ਪਿੰਡ ਗਹਿਲ ਵਿਖੇ ਪੁੱਜੇ ਸਨ। ਇਸ ਮੌਕੇ ਮੈਜਿਸਟਰੇਟ ਅਧਿਕਾਰੀ ਅਤੇ ਨਾਇਬ ਤਹਿਸੀਲਦਾਰ ਭਦੌੜ ਭੀਸ਼ਮ ਬਾਂਸਲ, ਡੀ.ਐਸ.ਪੀ ਮਹਿਲ ਕਲਾਂ ਸਤਵਿੰਦਰ ਸਿੰਘ ਵਿਰਕ ਅਤੇ ਥਾਣਾ ਟੱਲੇਵਾਲ ਦੇ ਮੁਖੀ ਸਰਬਜੀਤ ਸਿੰਘ ਰੰਗੀਆਂ ਸਮੇਤ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪੀੜਤ ਪਰਿਵਾਰ, ਕਿਸਾਨ ਜਥੇਬੰਦੀ ਅਤੇ ਬੈਂਕ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਮਸਲੇ ਦਾ ਕੋਈ ਹੱਲ ਕੱਢਣ ਦੇ ਯਤਨ ਕੀਤੇ ਗਏ, ਪਰ ਖ਼ਬਰ ਲਿਖੇ ਜਾਣ ਤੱਕ ਗੱਲਬਾਤ ਕਿਸੇ ਨਤੀਜੇ ’ਤੇ ਨਹੀਂ ਪਹੁੰਚ ਸਕੀ ਸੀ। ਪੀੜਤ ਨੌਜਵਾਨ ਕੁਲਵਿੰਦਰ ਸਿੰਘ ਵਾਸੀ ਗਹਿਲ ਨੇ ਦੱਸਿਆ ਕਿ ਉਨ੍ਹਾਂ ਦੇ ਬਜ਼ੁਰਗਾਂ ਵਲੋਂ ਘਰ ਦੇ ਬਦਲੇ ਬੈਂਕ ਤੋਂ ਪਹਿਲਾਂ 10 ਲੱਖ ਅਤੇ ਬਾਅਦ ਵਿਚ 8 ਲੱਖ ਰੁਪਏ ਦਾ ਕਰਜ਼ਾ ਲਿਆ ਗਿਆ ਸੀ। ਪਰਿਵਾਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਕਰਜ਼ੇ ਦੀਆਂ ਸਾਰੀਆਂ ਕਿਸ਼ਤਾਂ ਸਮੇਂ ਸਿਰ ਨਹੀਂ ਭਰੀਆਂ ਜਾ ਸਕੀਆਂ। ਉਨ੍ਹਾਂ ਦੱਸਿਆ ਕਿ ਕਰੀਬ 5 ਲੱਖ ਰੁਪਏ ਤੱਕ ਦੀਆਂ ਕਿਸ਼ਤਾਂ ਭਰੀਆਂ ਜਾ ਚੁੱਕੀਆਂ ਹਨ, ਜਦਕਿ ਬਾਕੀ ਰਕਮ ’ਤੇ ਵਿਆਜ ਲੱਗਣ ਕਾਰਨ ਕਰਜ਼ੇ ਦੀ ਰਾਸ਼ੀ ਕਰੀਬ 27 ਲੱਖ ਰੁਪਏ ਤੱਕ ਪਹੁੰਚ ਗਈ ਹੈ। ਕੁਲਵਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਦੀ ਮੰਗ ਹੈ ਕਿ ਬੈਂਕ ਵਿਆਜ ਸਬੰਧੀ ਰਾਹਤ ਦੇਣ ਅਤੇ ਮੂਲ ਰਕਮ ਵਿਚ ਵੀ ਸੰਭਵ ਰਿਆਇਤ ਕਰ ਕੇ ਕਰਜ਼ੇ ਦੀ ਅਦਾਇਗੀ ਲਈ ਪਰਿਵਾਰ ਨਾਲ ਗੱਲਬਾਤ ਕਰੇ। ਉਨ੍ਹਾਂ ਕਿਹਾ ਕਿ ਪਰਿਵਾਰ ਕਰਜ਼ਾ ਮਸਲੇ ਦਾ ਗੱਲਬਾਤ ਰਾਹੀਂ ਹੱਲ ਚਾਹੁੰਦਾ ਹੈ । ‎ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਸੂਬਾ ਵਿੱਤ ਸਕੱਤਰ ਸਾਥੀ ਗੁਰਦੇਵ ਸਿੰਘ ਮਾਂਗੇਵਾਲ, ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ, ਬਲਾਕ ਆਗੂ ਸਤਨਾਮ ਸਿੰਘ ਮੂੰਮ ਅਤੇ ਜੱਸਾ ਸਿੰਘ ਗਹਿਲ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਰਥਿਕ ਹਾਲਤ ਪਹਿਲਾਂ ਹੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਨਾਲ ਜੁੜੇ ਮਾਮਲਿਆਂ ਵਿਚ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਗੱਲਬਾਤ ਰਾਹੀਂ ਹੱਲ ਕੱਢਣ ਦੀ ਲੋੜ ਹੈ । ਬੈਂਕ ਅਧਿਕਾਰੀ ਸਲੀਮ ਜੋਸ਼ੀ ਨੇ ਕਿਹਾ ਕਿ ਬੈਂਕ ਦਾ ਕਰਜ਼ਾ ਨਾ ਭਰੇ ਜਾਣ ਕਾਰਨ ਬੈਂਕ ਵਲੋਂ ਅਦਾਲਤ ਰਾਹੀਂ ਕਬਜ਼ਾ ਕਾਰਵਾਈ ਲਈ ਟੀਮ ਇੱਥੇ ਪੁੱਜੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕਿਸਾਨ ਜਥੇਬੰਦੀ ਅਤੇ ਪਰਿਵਾਰ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਗੱਲਬਾਤ ਤੋਂ ਬਾਅਦ ਹੀ ਅਗਲੀ ਕਾਰਵਾਈ ਸਬੰਧੀ ਫ਼ੈਸਲਾ ਕੀਤਾ ਜਾਵੇਗਾ। ‎ਇਸ ਮੌਕੇ ਕੁਲਵਿੰਦਰ ਸਿੰਘ ਡੀ.ਐਸ.ਪੀ ਹੈੱਡਕੁਆਰਟਰ, ਹਰਸਿਮਰਨਜੀਤ ਸਿੰਘ ਥਾਣਾ ਮੁਖੀ ਭਦੌੜ, ਕਰਮਜੀਤ ਸਿੰਘ ਚੌਂਕੀ ਇੰਚਾਰਜ ਪੱਖੋ ਕੈਂਚੀਆਂ, ਸਾਬਕਾ ਸਰਪੰਚ ਅਮਰਜੀਤ ਸਿੰਘ ਗਹਿਲ, ਕਿਸਾਨ ਆਗੂ ਭਿੰਦਰ ਸਿੰਘ ਮੂੰਮ, ਜਿੰਦਰ ਸਿੰਘ ਗੋਬਿੰਦਗੜ੍ਹ, ਜੀਤ ਸਿੰਘ ਨਿਹਾਲੂਵਾਲਾ, ਹਾਕਮ ਸਿੰਘ ਕੁਰੜ, ਰਾਜ ਸਿੰਘ ਗਹਿਲ, ਜਗਤਾਰ ਸਿੰਘ ਠੁੱਲੀਵਾਲ, ਬਲਵੀਰ ਸਿੰਘ ਮਨਾਲ, ਦਾਰਾ ਸਿੰਘ ਅਮਲਾ ਸਿੰਘ ਵਾਲਾ, ਹਰਪਾਲ ਸਿੰਘ, ਸੋਹਣ ਸਿੰਘ ਬੀਹ ਲਾ, ਰਾਮ ਸਿੰਘ ਗਹਿਲ, ਮੇਲ ਸਿੰਘ ਗਹਿਲ, ਕਾਕਾ ਸਿੰਘ ਗਹਿਲ, ਰਾਜਾ ਸਿੰਘ ਗਹਿਲ ਸਮੇਤ ਪਿੰਡ ਵਾਸੀ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਪਿੰਡ ਚੂੰਘਾ ਵਿਖੇ ਸਮਾਜ ਸੇਵੀ ਆੜ੍ਹਤੀਆ ਪਰਿਵਾਰ ਨੇ ਅੱਖਾਂ ਜਾਂਚ ਦਾ ਸਾਲਾਨਾ ਕੈਂਪ ਲਗਵਾਇਆ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਪੁਲਿਸ ਵਲੋਂ ‘ਆਪ੍ਰੇਸ਼ਨ ਕਾਸੋ’ ਤਹਿਤ ਸ਼ੱਕੀ ਘਰਾਂ ਦੀ ਤਲਾਸ਼ੀ
Ad Position 24