ਪਿਛਲੇ ਸਾਢੇ ਚਾਰ ਸਾਲਾਂ ’ਚ ਸ਼ਹਿਰ ਬਰਨਾਲਾ ਲਈ ਲਿਆਂਦਾ ਇਕ ਵੀ ਵੱਡਾ ਪ੍ਰਾਜੈਕਟ ਦੱਸਣ ਮੀਤ ਹੇਅਰ- ਸੰਜੀਵ ਸ਼ੋਰੀ
ਕਿਹਾ, ਸਾਰੇ ਵੱਡੇ ਪ੍ਰਾਜੈਕਟ ਅਕਾਲੀ ਸਰਕਾਰ ਨੇ ਲਿਆਂਦੇ, ‘ਆਪ’ ਸਰਕਾਰ ਨੇ ਸਿਰਫ਼ ਰੰਗ-ਰੋਗਨ ਕਰਵਾ ਕੇ ਨਾਂਅ ਲਿਖਣ ਦਾ ਕੀਤਾ ਕੰਮ
ਬਰਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ ਨੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਪਿੰਡਾਂ ਨੂੰ ਦਿੱਤੀਆਂ ਗਈਆਂ ਗ੍ਰਾਂਟਾਂ ਸਬੰਧੀ ਕੀਤੀ ਗਈ ਬਿਆਨਬਾਜ਼ੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਬਰਨਾਲਾ ਹਲਕੇ ਵਿਚ ਇੰਨਾ ਵੱਡਾ ਵਿਕਾਸ ਹੋਇਆ ਹੈ ਤਾਂ ਮੀਤ ਹੇਅਰ ਸ਼ਹਿਰ ਬਰਨਾਲਾ ਲਈ ਲਿਆਂਦਾ ਗਿਆ ਇੱਕ ਵੀ ਵੱਡਾ ਪ੍ਰਾਜੈਕਟ ਲੋਕਾਂ ਨੂੰ ਦੱਸ ਦੇਣ, ਜਦੋਂਕਿ ਉਹ ਪਹਿਲਾਂ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ ਅਤੇ ਹੁਣ ਲੋਕ ਸਭਾ ਮੈਂਬਰ ਹਨ। ਸ੍ਰੀ ਸ਼ੋਰੀ ਨੇ ਕਿਹਾ ਕਿ ਮੀਤ ਹੇਅਰ ਵਲੋਂ ਇਹ ਕਿਹਾ ਗਿਆ ਹੈ ਕਿ ਉਨ੍ਹਾਂ ਵਲੋਂ ਪਿੰਡਾਂ ਨੂੰ ਦਿੱਤੀਆਂ ਗਈਆਂ ਗ੍ਰਾਂਟਾਂ ਦੇ ਬੈਨਰ ਲਗਾਏ ਜਾਣਗੇ ਅਤੇ ਪਹਿਲਾਂ ਸੱਤਾ ਵਿਚ ਰਹੀਆਂ ਸਿਆਸੀ ਪਾਰਟੀਆਂ ਨੂੰ ਵੀ ਚੁਣੌਤੀ ਦਿੱਤੀ ਗਈ ਹੈ ਕਿ ਉਹ ਆਪਣੇ ਕਾਰਜਕਾਲ ਦੌਰਾਨ ਪਿੰਡਾਂ ਨੂੰ ਦਿੱਤੀਆਂ ਗਈਆਂ ਗ੍ਰਾਂਟਾਂ ਦੇ ਬੈਨਰ ਲਗਾਉਣ।
ਸ
ਸ੍ਰੀ ਸੰਜੀਵ ਸ਼ੋਰੀ
02-10-2026
ਬਰਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ ਨੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਪਿੰਡਾਂ ਨੂੰ ਦਿੱਤੀਆਂ ਗਈਆਂ ਗ੍ਰਾਂਟਾਂ ਸਬੰਧੀ ਕੀਤੀ ਗਈ ਬਿਆਨਬਾਜ਼ੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਬਰਨਾਲਾ ਹਲਕੇ ਵਿਚ ਇੰਨਾ ਵੱਡਾ ਵਿਕਾਸ ਹੋਇਆ ਹੈ ਤਾਂ ਮੀਤ ਹੇਅਰ ਸ਼ਹਿਰ ਬਰਨਾਲਾ ਲਈ ਲਿਆਂਦਾ ਗਿਆ ਇੱਕ ਵੀ ਵੱਡਾ ਪ੍ਰਾਜੈਕਟ ਲੋਕਾਂ ਨੂੰ ਦੱਸ ਦੇਣ, ਜਦੋਂਕਿ ਉਹ ਪਹਿਲਾਂ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ ਅਤੇ ਹੁਣ ਲੋਕ ਸਭਾ ਮੈਂਬਰ ਹਨ। ਸ੍ਰੀ ਸ਼ੋਰੀ ਨੇ ਕਿਹਾ ਕਿ ਮੀਤ ਹੇਅਰ ਵਲੋਂ ਇਹ ਕਿਹਾ ਗਿਆ ਹੈ ਕਿ ਉਨ੍ਹਾਂ ਵਲੋਂ ਪਿੰਡਾਂ ਨੂੰ ਦਿੱਤੀਆਂ ਗਈਆਂ ਗ੍ਰਾਂਟਾਂ ਦੇ ਬੈਨਰ ਲਗਾਏ ਜਾਣਗੇ ਅਤੇ ਪਹਿਲਾਂ ਸੱਤਾ ਵਿਚ ਰਹੀਆਂ ਸਿਆਸੀ ਪਾਰਟੀਆਂ ਨੂੰ ਵੀ ਚੁਣੌਤੀ ਦਿੱਤੀ ਗਈ ਹੈ ਕਿ ਉਹ ਆਪਣੇ ਕਾਰਜਕਾਲ ਦੌਰਾਨ ਪਿੰਡਾਂ ਨੂੰ ਦਿੱਤੀਆਂ ਗਈਆਂ ਗ੍ਰਾਂਟਾਂ ਦੇ ਬੈਨਰ ਲਗਾਉਣ। ਉਨ੍ਹਾਂ ਕਿਹਾ ਕਿ ਜੇਕਰ ਪਿੰਡਾਂ ਵਿਚ ਹੋਏ ਵਿਕਾਸ ਕਾਰਜ ਇੰਨੇ ਵੱਡੇ ਪੱਧਰ ’ਤੇ ਹਨ ਤਾਂ ਬੈਨਰ ਲਗਾਉਣ ਦੀ ਲੋੜ ਕਿਉਂ ਪੈ ਰਹੀ ਹੈ? ਵਿਕਾਸ ਕਾਰਜ ਜੇਕਰ ਜ਼ਮੀਨੀ ਪੱਧਰ ’ਤੇ ਹੋਏ ਹੋਣ ਤਾਂ ਉਹ ਲੋਕਾਂ ਨੂੰ ਆਪਣੇ ਆਪ ਨਜ਼ਰ ਆਉਂਦੇ ਹਨ। ਸ੍ਰੀ ਸ਼ੋਰੀ ਨੇ ਕਿਹਾ ਕਿ ਬਰਨਾਲਾ ਸ਼ਹਿਰ ਦੀ ਤਰੱਕੀ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਕਈ ਵੱਡੇ ਪ੍ਰਾਜੈਕਟ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਦੇ ਸਮੇਂ ਅਮਲ ਵਿਚ ਆਏ। ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹਿਰ ਵਿਚ ਬਣੇ ਦੋਵੇਂ ਰੇਲਵੇ ਓਵਰਬ੍ਰਿਜ, ਧਨੌਲਾ ਰੋਡ ਅੰਡਰਬ੍ਰਿਜ, ਸਿਵਲ ਹਸਪਤਾਲ ਵਿਖੇ ਜੱਚਾ-ਬੱਚਾ ਕੇਂਦਰ, ਸੀਵਰੇਜ ਟਰੀਟਮੈਂਟ ਪਲਾਂਟ, ਯੂਨੀਵਰਸਿਟੀ ਕਾਲਜ, ਸਰਕਾਰੀ ਪੋਲੀਟੈਕਨਿਕ ਕਾਲਜ ਬਡਬਰ ਅਤੇ ਬਾਬਾ ਕਾਲਾ ਮਹਿਰ ਸਟੇਡੀਅਮ ਜ਼ਿਕਰਯੋਗ ਹਨ। ਇਸ ਤੋਂ ਇਲਾਵਾ ਬਰਨਾਲਾ ਸ਼ਹਿਰ ਦੇ ਸੀਵਰੇਜ ਪ੍ਰਾਜੈਕਟ ਲਈ ਲਗਭਗ 150 ਕਰੋੜ ਰੁਪਏ ਦੀ ਰਾਸ਼ੀ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਵੀ ਉਸ ਸਮੇਂ ਦਿੱਤੀਆਂ ਗਈਆਂ।