02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਨੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਸ਼ਹਿਣਾ, 1 ਅਕਤੂਬਰ (ਸੁਰੇਸ਼ ਗੋਗੀ)-ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਐਨ. ਆਰ.

Ad Position 21
No active advertisement
ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਗਾਂਧੀ ਜੈਅੰਤੀ ਮੌਕੇ ਮੁਕਾਬਲਿਆਂ ’ਚ ਭਾਗ ਲੈਣ ਮੌਕੇ ਵਿਦਿਆਰਥੀ। ਅਜੀਤ ਤਸਵੀਰ 02-10-2026
ਸ਼ਹਿਣਾ, 1 ਅਕਤੂਬਰ (ਸੁਰੇਸ਼ ਗੋਗੀ)-ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਐਨ.ਆਰ.ਆਈਜ ਦੇ ਸਹਿਯੋਗ ਨਾਲ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰੂ ਰਵਿਦਾਸ ਧਾਰਮਿਕ ਸਥਾਨ ਮੌੜ ਨਾਭਾ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੌੜ ਨੇ ਦੱਸਿਆ ਕਿ ਗੁਰਬਾਣੀ ਕੰਠ ਮੁਕਾਬਲਿਆਂ ਵਿਚ 30 ਵਿਦਿਆਰਥੀਆਂ ਨੇ ਭਾਗ ਲਿਆ। ਜਿਨ੍ਹਾਂ ਵਿਚ ਨੂਰਵੀਰ ਕੌਰ ਪੁੱਤਰੀ ਜਗਤਾਰ ਸਿੰਘ ਨੇ ਪਹਿਲਾਂ, ਸੁਮਨਪ੍ਰੀਤ ਕੌਰ ਪੁੱਤਰੀ ਸੁਖਮੰਦਰ ਸਿੰਘ ਨੇ ਦੂਜਾ, ਸੁਖਜੋਤ ਕੌਰ ਪੁੱਤਰੀ ਗੁਲਾਬ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੁਸਾਇਟੀ ਵਲੋਂ ਉਕਤ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ 18 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਮਾਤਾ ਅਮਰ ਕੌਰ ਨੂੰ ਨਗਦ ਆਰਥਿਕ ਸਹਾਇਤਾ ਦਿੱਤੀ ਗਈ। ਇਸ ਮੌਕੇ ਬਲਵੀਰ ਸਿੰਘ ਖ਼ਜ਼ਾਨਚੀ, ਅਵਤਾਰ ਸਿੰਘ ਜਨਰਲ ਸਕੱਤਰ, ਕਰਮਜੀਤ ਸਿੰਘ ਪੈ੍ਰਸ ਸਕੱਤਰ, ਬਲਵਿੰਦਰ ਸਿੰਘ, ਅਵਤਾਰ ਸਿੰਘ ਫ਼ੌਜੀ, ਬਲਜਿੰਦਰ ਸਿੰਘ, ਚੰਦ ਸਿੰਘ ਤੇ ਜਗਜੀਤ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਹਿਲੇ ਨੰਬਰ ’ਤੇ ਰਹਿਣ ਵਾਲੀ ਟੀਮ ਦੇ ਵਾਰਡ/ਗ੍ਰਾਮ ਪੰਚਾਇਤ ਨੂੰ ਦਿੱਤੀ ਜਾਵੇਗੀ 11 ਲੱਖ ਦੀ ਗ੍ਰਾਂਟ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਦੀ ਮੀਟਿੰਗ
Ad Position 24