02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਹਿਲੇ ਨੰਬਰ ’ਤੇ ਰਹਿਣ ਵਾਲੀ ਟੀਮ ਦੇ ਵਾਰਡ/ਗ੍ਰਾਮ ਪੰਚਾਇਤ ਨੂੰ ਦਿੱਤੀ ਜਾਵੇਗੀ 11 ਲੱਖ ਦੀ ਗ੍ਰਾਂਟ

ਬਰਨਾਲਾ, 1 ਅਕਤੂਬਰ (ਨਰਿੰਦਰ ਅਰੋੜਾ)- ਬਰਨਾਲਾ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਹੋਰ ਮੌਕੇ ਦੇਣ ਅਤੇ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਲੋਕ ਸਭਾ ਮੈਂਬਰ ਸੰਗਰੂਰ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਇੱਕ ਅਹਿਮ ਪਹਿਲਕਦਮੀ ਕਰਦਿਆਂ ਕ੍ਰਿਕਟ ਖਿਡਾਰੀਆਂ ਲਈ ਖਾਸ ਮੌਕਾ ਦਿੱਤਾ ਜਾ ਰਿਹਾ ਹੈ। ਬਰਨਾਲਾ ਪ੍ਰੈੱਸ ਕਲੱਬ ਵਿਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਮੀਤ ਹੇਅਰ ਨੇ ਦੱਸਿਆ ਕਿ ਹਲਕਾ ਬਰਨਾਲਾ ਵਿਚ 9 ਅਕਤੂਬਰ ਤੋਂ ‘ਬਰਨਾਲਾ ਚੈਂਪੀਅਨ ਲੀਗ’ ਕਰਵਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 02-10-2026
ਬਰਨਾਲਾ, 1 ਅਕਤੂਬਰ (ਨਰਿੰਦਰ ਅਰੋੜਾ)- ਬਰਨਾਲਾ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਹੋਰ ਮੌਕੇ ਦੇਣ ਅਤੇ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਲੋਕ ਸਭਾ ਮੈਂਬਰ ਸੰਗਰੂਰ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਇੱਕ ਅਹਿਮ ਪਹਿਲਕਦਮੀ ਕਰਦਿਆਂ ਕ੍ਰਿਕਟ ਖਿਡਾਰੀਆਂ ਲਈ ਖਾਸ ਮੌਕਾ ਦਿੱਤਾ ਜਾ ਰਿਹਾ ਹੈ। ਬਰਨਾਲਾ ਪ੍ਰੈੱਸ ਕਲੱਬ ਵਿਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਮੀਤ ਹੇਅਰ ਨੇ ਦੱਸਿਆ ਕਿ ਹਲਕਾ ਬਰਨਾਲਾ ਵਿਚ 9 ਅਕਤੂਬਰ ਤੋਂ ‘ਬਰਨਾਲਾ ਚੈਂਪੀਅਨ ਲੀਗ’ ਕਰਵਾਈ ਜਾ ਰਹੀ ਹੈ। ਜਿਸ ਵਿਚ ਟੀਮਾਂ ਨੂੰ ਪਹਿਲਾ ਇਨਾਮ 3 ਲੱਖ ਰੁਪਏ, ਦੂਜਾ ਇਨਾਮ 1.5 ਲੱਖ ਰੁਪਏ, ਤੀਜਾ ਇਨਾਮ 1 ਲੱਖ ਰੁਪਏ ਅਤੇ ਚੌਥਾ ਇਨਾਮ 51 ਹਜ਼ਾਰ ਰੁਪਏ ਹੋਵੇਗਾ। ਇਸ ਦੇ ਨਾਲ ਹੀ ਪਹਿਲੇ ਨੰਬਰ ’ਤੇ ਰਹਿਣ ਵਾਲੀ ਟੀਮ ਦੇ ਸੰਬੰਧਿਤ ਵਾਰਡ ਜਾਂ ਗ੍ਰਾਮ ਪੰਚਾਇਤ ਨੂੰ 11 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ ਅਤੇ ਦੂਜੇ ਨੰਬਰ ’ਤੇ ਰਹਿਣ ਵਾਲੀ ਟੀਮ ਦੇ ਵਾਰਡ ਜਾਂ ਗ੍ਰਾਮ ਪੰਚਾਇਤ ਨੂੰ 6 ਲੱਖ ਰੁਪਏ ਦੀ ਗ੍ਰਾਂਟ ਐਮ ਪੀ ਲੈਡ ਫੰਡ ਵਿਚੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਕ੍ਰਿਕਟ ਲੀਗ ਵਿਚ ਬਰਨਾਲਾ ਹਲਕੇ ਦੇ ਵਾਰਡਾਂ ਅਤੇ ਪਿੰਡਾਂ ਦੀਆਂ ਟੀਮਾਂ ਭਾਗ ਲੈ ਸਕਣਗੀਆਂ। ਹਰ ਵਾਰਡ ਦੀ ਅਲੱਗ ਟੀਮ ਬਣੇਗੀ ਅਤੇ ਲੋੜ ਅਨੁਸਾਰ ਨਾਲ ਲੱਗਦੇ ਵਾਰਡ ਵਿੱਚੋਂ ਵੀ ਖਿਡਾਰੀ ਸ਼ਾਮਿਲ ਕੀਤੇ ਜਾ ਸਕਦੇ ਹਨ। ਪਿੰਡਾਂ ਦੀਆਂ ਟੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇੱਕ ਪਿੰਡ ਵਿੱਚੋਂ 1 ਤੋਂ ਵੱਧ ਟੀਮਾਂ ਵੀ ਰਜਿਸਟਰ ਕਰਾਈਆਂ ਜਾ ਸਕਦੀਆਂ ਹਨ। ਮੀਤ ਹੇਅਰ ਨੇ ਦੱਸਿਆ ਕਿ ਰਜਿਸਟਰੇਸ਼ਨ ਦੀ ਸ਼ੁਰੂਆਤ 2 ਅਕਤੂਬਰ ਤੋਂ ਹੋਵੇਗੀ ਅਤੇ ਖਿਡਾਰੀ 7 ਅਕਤੂਬਰ ਤੱਕ ਆਪਣੀ ਰਜਿਸਟਰੇਸ਼ਨ ਉਨ੍ਹਾਂ ਦੇ ਦਫ਼ਤਰ ਆ ਕੇ ਕਰਵਾ ਸਕਦੇ ਹਨ। ਰਜਿਸਟਰੇਸ਼ਨ ਆਧਾਰ ਕਾਰਡ ਨਾਲ ਕੀਤੀ ਜਾਵੇਗੀ, ਜਿਸ ਦੀ ਤਸਦੀਕ ਸਬੰਧਤ ਵਾਰਡ ਦੇ ਐਮ.ਸੀ. ਜਾਂ ਪਿੰਡ ਦੇ ਸਰਪੰਚ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੈਚ ਬਰਨਾਲਾ ਹਲਕੇ ਦੇ 4 ਖੇਡ ਮੈਦਾਨਾਂ ਵਿੱਚ ਕਰਵਾਏ ਜਾਣਗੇ। ਜਿਨ੍ਹਾਂ ਵਿਚ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ, ਖੇਡ ਗਰਾਊਂਡ ਕਰਮਗੜ੍ਹ, ਖੇਡ ਗਰਾਊਂਡ ਦਾਨਗੜ੍ਹ ਅਤੇ ਖੇਡ ਗਰਾਊਂਡ ਖੁੱਡੀ ਕਲਾਂ ਸ਼ਾਮਿਲ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੇ ਓਪਨਿੰਗ ਵਾਲੇ ਦਿਨ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਪ੍ਰਸਿੱਧ ਖਿਡਾਰੀਆਂ, ਨਾਮਵਰ ਗਾਇਕਾਂ ਅਤੇ ਕਲਾਕਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਅਮਨ ਗੋਇਲ ਕਾਲਾ, ਵਿੱਕੀ ਧਾਲੀਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕਾਲਾ ਢਿੱਲੋਂ ਨੇ ਦਿੱਲੀ ਵਿਖੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਕੀ... ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਨੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ
Ad Position 24