02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਬਾਬਾ ਕਾਲਾ ਮਹਿਰ ਸਟੇਡੀਅਮ ਵਿਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

ਬਰਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੀਜ਼ਨ-4 ਤਹਿਤ ਅੱਜ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਹੋਈ। ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਜਿੰਦਰ ਸਿੰਘ ਬੇਦੀ ਅਤੇ ਸਪੋਰਟਸ ਵੈੱਲਫੇਅਰ ਦੇ ਬਲਾਕ ਚੇਅਰਮੈਨ ਅਰਵਿੰਦ ਤੇਜਪਾਲ ਵਲੋਂ ਕੀਤਾ ਗਿਆ।

Ad Position 21
No active advertisement
ਮਹਿਲ ਕਲਾਂ ਵਿਖੇ ਮੀਟਿੰਗ ਉਪਰੰਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਦੇ ਆਗੂ। ਤਸਵੀਰ : ਗੁਰਪ੍ਰੀਤ ਸਿੰਘ ਅਣਖੀ 02-10-2026
ਬਰਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੀਜ਼ਨ-4 ਤਹਿਤ ਅੱਜ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਹੋਈ। ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਜਿੰਦਰ ਸਿੰਘ ਬੇਦੀ ਅਤੇ ਸਪੋਰਟਸ ਵੈੱਲਫੇਅਰ ਦੇ ਬਲਾਕ ਚੇਅਰਮੈਨ ਅਰਵਿੰਦ ਤੇਜਪਾਲ ਵਲੋਂ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ ਪਹਿਲੇ ਦਿਨ ਖਿਡਾਰੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਖ-ਵੱਖ ਉਮਰ ਵਰਗਾਂ ਦੇ ਫਸਵੇਂ ਮੁਕਾਬਲੇ ਕਰਵਾਏ ਗਏ। ਇਸ ਉਦਘਾਟਨੀ ਸਮਾਰੋਹ ਮੌਕੇ ਡੀ.ਐਮ. (ਸਪੋਰਟਸ) ਸਿਮਰਦੀਪ ਸਿੰਘ ਸਿੱਧੂ, ਐਮ.ਸੀ. ਵਿੱਕੀ ਧਾਲੀਵਾਲ, ਵੇਟ ਲਿਫ਼ਟਿੰਗ ਕੋਚ ਗੁਰਵਿੰਦਰ ਕੌਰ, ਵਾਲੀਬਾਲ ਕੋਚ ਅਜੇ ਨਗਰ, ਅਥਲੈਟਿਕਸ ਕੋਚ ਜਸਪ੍ਰੀਤ ਸਿੰਘ, ਅਥਲੈਟਿਕਸ ਕੋਚ ਹਰਨੇਕ ਸਿੰਘ, ਕੁਸ਼ਤੀ ਕੋਚ ਵਿਸ਼ਵਦੀਪ ਸਿੰਘ ਅਤੇ ਕਿੱਕ ਬਾਕਸਿੰਗ ਕੋਚ ਜਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ। ਅੱਜ ਦੇ ਖੇਡ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ : ਵਾਲੀਬਾਲ ਮੁਕਾਬਲੇ ਅੰਡਰ-14 ਵਿਚ ਪਿੰਡ ਰੂੜੇਕੇ ਕਲਾ ਦੀ ਟੀਮ ਨੇ ਪਹਿਲਾ, ਆਰੀਆ ਭੱਟਾ ਸਕੂਲ ਨੇ ਦੂਜਾ ਅਤੇ ਧੂਰਕੋਟ ਨੇ ਤੀਜਾ ਸਥਾਨ ਹਾਸਲ ਕੀਤਾ। 21 ਤੋਂ 30 ਸਾਲ ਵਰਗ ਵਿਚ ਨੈਣੇਵਾਲ ਨੇ ਪਹਿਲਾ, ਪੱਖੋ ਕਲਾਂ ਨੇ ਦੂਜਾ ਅਤੇ ਬਡਬਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅਥਲੈਟਿਕਸ ਮੁਕਾਬਲੇ ਅੰਡਰ-21 ਲੜਕੇ 5000 ਮੀਟਰ ਦੌੜ ਵਿਚ ਗੁਰਸ਼ਰਨ ਸਿੰਘ ਨੇ ਪਹਿਲਾ, ਗੁਰਕੀਰਤ ਸਿੰਘ ਨੇ ਦੂਜਾ ਅਤੇ ਜਸਪ੍ਰੀਤ ਨੇ ਤੀਜਾ ਸਥਾਨ ਹਾਸਲ ਕੀਤਾ। 800 ਮੀਟਰ ਦੌੜ ਵਿਚ ਪ੍ਰਭਨੂਰ ਨੇ ਪਹਿਲਾ, ਏਕਮਬੀਰ ਸਿੰਘ ਨੇ ਦੂਜਾ ਅਤੇ ਅਮਨ ਮਨਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸ਼ਾਟਪੁੱਟ (ਗੋਲਾ ਸੁੱਟਣਾ) ਵਿਚ ਸਾਤਵਿਕ ਵਿਸ਼ੇਸ਼ ਨੇ ਪਹਿਲਾ, ਗੁਰਸ਼ਰਨ ਸਿੰਘ ਨੇ ਦੂਜਾ ਅਤੇ ਧਨਵਿੰਦਰ ਸਿੰਘ ਨੇ ਤੀਜਾ ਸਥਾਨ ਮੱਲਿਆ। ਲੰਬੀ ਛਾਲ ਵਿਚ ਸੁਰਜੀਤ ਸਿੰਘ ਨੇ ਪਹਿਲਾ, ਜਸਕਰਨ ਸਿੰਘ ਨੇ ਦੂਜਾ ਅਤੇ ਮਹਿਕਪ੍ਰੀਤ ਦਾਸ ਨੇ ਤੀਜਾ ਸਥਾਨ ਹਾਸਲ ਕੀਤਾ। ਬਾਕਸਿੰਗ ਮੁਕਾਬਲੇ ਅੰਡਰ-17 ਲੜਕੇ ਵਿਚ ਵਰੁਣ ਸ਼ਰਮਾ ਨੇ ਪਹਿਲਾ ਅਤੇ ਅਰਮਾਨਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਅਦਿਤਿਆ ਪਾਸੀ ਅਤੇ ਬਬਨੂਰ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ ਰਹੇ। ਜੇਤੂ ਖਿਡਾਰੀਆਂ ਨੂੰ ਮਹਿਮਾਨਾਂ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਵਲੋਂ ਵਧਾਈ ਦਿੱਤੀ ਗਈ ਅਤੇ ਅਗਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਦਰਸ਼ਨ ਸਿੰਘ ਗੁਰੂ ਨੇ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ ਅਗਲੀ ਖ਼ਬਰ ਵਿਧਾਇਕ ਕਾਲਾ ਢਿੱਲੋਂ ਨੇ ਦਿੱਲੀ ਵਿਖੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਕੀ...
Ad Position 24