01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪੁਲਿਸ ਵਲੋਂ 50 ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਕਾਬੂ

ਤਪਾ ਮੰਡੀ, 1 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ.

Ad Position 21
No active advertisement
ਅਜੀਤ ਡੈਸਕ 02-10-2026
ਤਪਾ ਮੰਡੀ, 1 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਤਪਾ ਪੁਲਿਸ ਨੇ 50 ਪਾਬੰਦੀਸ਼ੁਦਾ ਗੋਲੀਆਂ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਦੌਰਾਨੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਅਤੇ ਵਹੀਕਲਾਂ ਦੇ ਸਬੰਧ ਵਿਚ ਪੁਲਿਸ ਪਾਰਟੀ ਸਮੇਤ ਤਾਜੋ ਕੈਂਚੀਆਂ ਤਪਾ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਆ ਕੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਜਸਵੀਰ ਸਿੰਘ ਉਰਫ਼ ਜਸ਼ਨ ਪੁੱਤਰ ਜੀਤਾ ਸਿੰਘ ਵਾਸੀ ਮੰਡੀ ਪਾਸਾ ਤਾਜੋਕੇ, ਲਖਵੀਰ ਸਿੰਘ ਉਰਫ਼ ਨਾਦਾ ਪੁੱਤਰ ਸੁਖਦੇਵ ਸਿੰਘ ਵਾਸੀ ਬੁਰਜ ਪਾਸਾ ਤਾਜੋਕੇ ਅਤੇ ਮੱਖਣ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮੰਡੀ ਪਾਸਾ ਤਾਜੋਕੇ ਜੋ ਬਾਹਰੋਂ ਸਸਤੇ ਭਾਅ ਪਰ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਤਪਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਤੁਰ ਫਿਰ ਕੇ ਵੇਚਣ ਦੇ ਆਦੀ ਹਨ। ਜੋ ਅੱਜ ਵੀ ਗੋਲੀਆਂ ਵੇਚਣ ਦੀ ਤਾਕ ਵਿਚ ਬਾਹਰਲੀ ਦਾਣਾ ਮੰਡੀ ਤਾਜੋ ਰੋਡ ਤਪਾ, ਬਾਹੱਦ ਤਪਾ ਵੱਲ ਪੈਦਲ ਦੇਖੇ ਗਏ ਹਨ। ਜੇਕਰ ਹੁਣੇ ਹੀ ਉਨ੍ਹਾਂ ਦੀ ਤਲਾਸ਼ ਕੀਤੀ ਜਾਵੇ ਤਾਂ ਕਾਮਯਾਬੀ ਮਿਲ ਸਕਦੀ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 50 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਦੋਸ਼ੀ ਜਸਵੀਰ ਸਿੰਘ ਉਰਫ਼ ਜਸ਼ਨ ਅਤੇ ਲਖਵੀਰ ਸਿੰਘ ਉਰਫ਼ ਨਾਦਾ ’ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਮਾਮਲੇ ਦਰਜ ਹਨ।
Ad Position 22
No active advertisement
ਪਿਛਲੀ ਖ਼ਬਰ ਤਪਾ ਦੀ ਅੰਦਰਲੀ ਅਨਾਜ ਮੰਡੀ ’ਚ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਫ਼ਸਲ ਦੀ ਨਮੀ ਜ਼ਿਆਦਾ ਹੋਣ ਕਾਰਨ ਨਹੀਂ ਹੋ ਸਕੀ ਬੋਲੀ ਅਗਲੀ ਖ਼ਬਰ ਨਹਿਰ ’ਚ ਪਾੜ ਪੈਣ ਕਾਰਨ ਕਿਸਾਨਾਂ ਦੀ ਝੋਨੇ ਦੀ ਪੱਕੀ ਹੋਈ ਫਸਲ ਪ੍ਰਭਾਵਿਤ
Ad Position 24