01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਵਲੋਂ ਸਬ-ਡਵੀਜ਼ਨਲ ਹਸਪਤਾਲ ਦਾ ਦੌਰਾ

ਟੱਲੇਵਾਲ, 1 ਅਕਤੂਬਰ (ਸੋਨੀ ਚੀਮਾ)- ਪਿੰਡ ਚੂੰਘਾ ਦੇ ਗੁਰਦੁਆਰਾ ਸਾਹਿਬ ਵਿਖੇ ਭਗਤ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 30ਵਾਂ ਸਾਲਾਨਾ ਗੁਰਮਤਿ ਸਮਾਗਮ ਸਮੂਹ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੀ ਅਗਵਾਈ ’ਚ ਨਗਰ ਨਿਵਾਸੀ, ਗ੍ਰਾਮ ਪੰਚਾਇਤ ਅਤੇ ਸ਼੍ਰੋਮਣੀ ਕਮੇਟੀ ਹਲਕਾ ਭਦੌੜ ਦੇ ਸਹਿਯੋਗ ਅਤੇ ਸੱਚਖੰਡ ਵਾਸੀ ਬਾਬਾ ਨਾਹਰ ਦੀ ਯਾਦ ’ਚ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਉਕਤ ਸਮਾਗਮ ਦੀ ਸਮਾਪਤੀ ਮੌਕੇ ਸ੍ਰੀ ਅਖੰਡ ਪਾਠਾਂ ਦੀ ਚੱਲ ਰਹੀ ਲੜੀ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 02-10-2026
ਟੱਲੇਵਾਲ, 1 ਅਕਤੂਬਰ (ਸੋਨੀ ਚੀਮਾ)- ਪਿੰਡ ਚੂੰਘਾ ਦੇ ਗੁਰਦੁਆਰਾ ਸਾਹਿਬ ਵਿਖੇ ਭਗਤ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 30ਵਾਂ ਸਾਲਾਨਾ ਗੁਰਮਤਿ ਸਮਾਗਮ ਸਮੂਹ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੀ ਅਗਵਾਈ ’ਚ ਨਗਰ ਨਿਵਾਸੀ, ਗ੍ਰਾਮ ਪੰਚਾਇਤ ਅਤੇ ਸ਼੍ਰੋਮਣੀ ਕਮੇਟੀ ਹਲਕਾ ਭਦੌੜ ਦੇ ਸਹਿਯੋਗ ਅਤੇ ਸੱਚਖੰਡ ਵਾਸੀ ਬਾਬਾ ਨਾਹਰ ਦੀ ਯਾਦ ’ਚ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਉਕਤ ਸਮਾਗਮ ਦੀ ਸਮਾਪਤੀ ਮੌਕੇ ਸ੍ਰੀ ਅਖੰਡ ਪਾਠਾਂ ਦੀ ਚੱਲ ਰਹੀ ਲੜੀ ਦੇ ਭੋਗ ਪਾਏ ਗਏ। ਇਸ ਸਮਾਗਮ ਦੌਰਾਨ ਸੰਤ ਬਾਬਾ ਭਗਵਾਨ ਸਿੰਘ ਟੱਲੇਵਾਲ ਵਾਲੇ, ਭਾਈ ਸੁਖਵਿੰਦਰ ਸਿੰਘ ਰਟੌਲ, ਸੰਤ ਬਾਬਾ ਜੀਵਨ ਸਿੰਘ ਵੱਖ-ਵੱਖ ਦਿਨਾਂ ਦੌਰਾਨ ਦੀਵਾਨ ਸਜਾਏ ਅਤੇ ਕਥਾ ਕੀਤੀ। ਉੱਥੇ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਵਲੋਂ ਸੰਗਤਾਂ ਨੂੰ ਕਥਾ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਆ । ਸਮਾਗਮ ਦੌਰਾਨ ਜਿੱਥੇ ਪਿੰਡ ਚੂੰਘਾ ਦੇ ਸਮਾਜ ਸੇਵੀ ਆੜ੍ਹਤੀਆ ਪਰਿਵਾਰ ਨੇ ਅੱਖਾਂ ਦਾ ਮੁਫ਼ਤ ਕੈਂਪ ਲਗਵਾਇਆ, ਉੱਥੇ ਕੇਸਧਾਰੀ ਬੱਚਿਆਂ ਦਾ ਹਰ ਸਾਲ ਦੀ ਤਰ੍ਹਾਂ ਸਨਮਾਨ ਵੀ ਕੀਤਾ ਗਿਆ। ਇਸ ਸਮਾਗਮ ਦੌਰਾਨ ਢਾਡੀ ਜਗਸੀਰ ਸਿੰਘ ਅਸਪਾਲਾਂ ਵਾਲੀਆਂ ਬੀਬੀਆਂ ਦਾ ਜਥਾ, ਭਾਈ ਵੀਰਭਾਨ ਸਿੰਘ ਮੌੜ ਮਾਲਵਾ ਗੋਲਡ ਮੈਡਲਿਸਟ ਕਵੀਸ਼ਰੀ ਜਥਿਆਂ ਨੇ ਵੀ ਹਾਜ਼ਰੀ ਲਗਵਾਈ। ਸਮਾਗਮ ਮੌਕੇ ਬਲੱਡ ਕੇਅਰ ਸੰਸਥਾ ਵਲੋਂ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ। ਸਮਾਗਮ ਮੌਕੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰੋਪਾਓ ਭੇਟ ਕਰ ਕੇ ਸਨਮਾਨ ਵੀ ਕੀਤਾ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਚੂੰਘਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਬਲਜਿੰਦਰ ਸਿੰਘ ਹੈੱਡ ਗ੍ਰੰਥੀ, ਬੀਬੀ ਹਰਪ੍ਰੀਤ ਕੌਰ, ਆਜ਼ਾਦ ਕਲੱਬ ਚੀਮਾ ਦੇ ਆਗੂ ਲਖਵਿੰਦਰ ਸਿੰਘ ਸੀਰਾ, ਕਰਮਜੀਤ ਸਿੰਘ ਜੀਤਾ, ਗੁਰਦਾਸ ਸਿੰਘ ਚੀਮਾ, ਸੁਰਿੰਦਰਪਾਲ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਮਹਿੰਗਾ ਸਿੰਘ ਚੂੰਘਾ ਮੀਤ ਪ੍ਰਧਾਨ, ਮਹਿੰਦਰ ਸਿੰਘ ਸੈਕਟਰੀ, ਸੁਖਪਾਲ ਸਿੰਘ ਸੁੱਖਾ, ਹਰਦੇਵ ਸਿੰਘ ਮੰਡੇਰ, ਨਿਰਭੈ ਸਿੰਘ ਜੁਗਨੀ ਬਾਬਾ, ਦਰਸ਼ਨ ਸਿੰਘ ਕਮੇਟੀ ਮੈਂਬਰ, ਨਿਰਮਲ ਸਿੰਘ ਨਿੰਮਾ, ਡਾ: ਹਰਜਿੰਦਰ ਸਿੰਘ, ਪਾਲ ਸਿੰਘ ਡੇਅਰੀ ਵਾਲਾ, ਆੜ੍ਹਤੀਆ ਜਰਨੈਲ ਸਿੰਘ ਯੂ.ਐਸ.ਏ, ਆੜ੍ਹਤੀਆ ਕਰਨੈਲ ਸਿੰਘ, ਆੜ੍ਹਤੀਆ ਜੀਤ ਸਿੰਘ, ਆੜ੍ਹਤੀਆ ਮੇਜਰ ਸਿੰਘ, ਆੜ੍ਹਤੀਆ ਬਿੱਕਰ ਸਿੰਘ, ਆੜ੍ਹਤੀਆ ਅਮਰਜੀਤ ਸਿੰਘ, ਜਸਪ੍ਰੀਤ ਸਿੰਘ ਜੱਸੀ ਕੈਨੇਡੀਅਨ, ਨਿਰਮਲ ਸਿੰਘ, ਜੀਵਨ ਸਿੰਘ, ਗੁਰਚਰਨ ਸਿੰਘ, ਪ੍ਰੀਤਮ ਸਿੰਘ ਸਾਬਕਾ ਪੰਚ, ਜਗਦੀਪ ਸਿੰਘ, ਉਪਕਾਰ ਸਿੰਘ, ਪਰਵਿੰਦਰ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ ਕਾਲਾ, ਬਿੱਕਰ ਸਿੰਘ, ਗੁਰਸੇਵਕ ਸਿੰਘ, ਪਰਮਿੰਦਰ ਸਿੰਘ, ਸਰਪੰਚ ਹਰਦੀਪ ਸਿੰਘ, ਸਰਬਜੀਤ ਕੌਰ, ਮਹਿੰਦਰ ਸਿੰਘ ਪੰਚ, ਜਸਦੀਪ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਦੇ ਮੁਹਤਬਰ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰ ਸੰਗਤ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫੂਲ ਬਿਰਧ ਘਰ ਤਪਾ ਵਿਖੇ ਮਨਾਇਆ ਬਜ਼ੁਰਗਾਂ ਲਈ ਕੌਮਾਂਤਰੀ ਦਿਵਸ ਅਗਲੀ ਖ਼ਬਰ ਤਪਾ ਦੀ ਅੰਦਰਲੀ ਅਨਾਜ ਮੰਡੀ ’ਚ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਫ਼ਸਲ ਦੀ ਨਮੀ ਜ਼ਿਆਦਾ ਹੋਣ ਕਾਰਨ ਨਹੀਂ ਹੋ ਸਕੀ ਬੋਲੀ
Ad Position 24