03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਦਿਵਿਆਂਗ ਵਿਅਕਤੀਆਂ ਲਈ ਮੁਫ਼ਤ ਸਹਾਇਕ ਉਪਕਰਨ ਵੰਡ ਸਮਾਰੋਹ ਕੱਲ੍ਹ

ਬਰਨਾਲਾ, 2 ਅਕਤੂਬਰ (ਨਰਿੰਦਰ ਅਰੋੜਾ)-ਨੇਕੀ ਫਾਊਡੇਸ਼ਨ ਬੁਢਲਾਡਾ ਵਲੋਂ ਸ੍ਰੀ ਬਾਲਾ ਜੀ ਟਰੱਸਟ ਬਰਨਾਲਾ ਦੇ ਸਹਿਯੋਗ ਨਾਲ ਸਥਾਨਕ ਪ੍ਰਾਥਨਾ ਹਾਲ ਵਿਖੇ ਦਿਵਿਆਂਗ ਵਿਅਕਤੀਆਂ ਲਈ ਮੁਫ਼ਤ ਸਹਾਇਕ ਉਪਕਰਨ ਵੰਡ ਸਮਾਰੋਹ 4 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਰਾਜਿੰਦਰ ਕੁਮਾਰ, ਅਮਰਜੀਤ ਕਾਲੇਕੇ, ਸੰਜੀਵ ਬਿੱਟੂ ਢੰਡ ਨੇ ਦੱਸਿਆ ਕਿ ਇਹ ਸਮਾਰੋਹ ਰੂਦਰਾ ਆਸਰਾ ਸੈਂਟਰ ਬਠਿੰਡਾ ਰਾਹੀ ਭਾਰਤ ਸਰਕਾਰ ਦੀ ਏ.

Ad Position 21
No active advertisement
ਅਜੀਤ ਡੈਸਕ 03-10-2026
ਬਰਨਾਲਾ, 2 ਅਕਤੂਬਰ (ਨਰਿੰਦਰ ਅਰੋੜਾ)-ਨੇਕੀ ਫਾਊਡੇਸ਼ਨ ਬੁਢਲਾਡਾ ਵਲੋਂ ਸ੍ਰੀ ਬਾਲਾ ਜੀ ਟਰੱਸਟ ਬਰਨਾਲਾ ਦੇ ਸਹਿਯੋਗ ਨਾਲ ਸਥਾਨਕ ਪ੍ਰਾਥਨਾ ਹਾਲ ਵਿਖੇ ਦਿਵਿਆਂਗ ਵਿਅਕਤੀਆਂ ਲਈ ਮੁਫ਼ਤ ਸਹਾਇਕ ਉਪਕਰਨ ਵੰਡ ਸਮਾਰੋਹ 4 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਰਾਜਿੰਦਰ ਕੁਮਾਰ, ਅਮਰਜੀਤ ਕਾਲੇਕੇ, ਸੰਜੀਵ ਬਿੱਟੂ ਢੰਡ ਨੇ ਦੱਸਿਆ ਕਿ ਇਹ ਸਮਾਰੋਹ ਰੂਦਰਾ ਆਸਰਾ ਸੈਂਟਰ ਬਠਿੰਡਾ ਰਾਹੀ ਭਾਰਤ ਸਰਕਾਰ ਦੀ ਏ.ਡੀ.ਆਈ.ਪੀ. ਯੋਜਨਾ ਅਧੀਨ ਕਰਵਾਇਆ ਜਾ ਰਿਹਾ ਹੈ। ਸਮਾਰੋਹ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਐਮ.ਡੀ. ਅਗਰਵਾਲ ਕਾਲੋਨੀ ਰਵੀ ਪ੍ਰਕਾਸ਼ ਸ਼ਿਰਕਤ ਕਰਨਗੇ ਤੇ ਆਪਣੇ ਹੱਥਾਂ ਨਾਲ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਸਹਾਇਕ ਉਪਕਰਨ ਵੰਡਣਗੇ। ਇਸ ਮੌਕੇ ਸਤੀਸ਼ ਕੁਮਾਰ, ਅਸ਼ਵਨੀ ਕੁਮਾਰ, ਗਿਆਨ ਚੰਦ, ਅੰਮ੍ਰਿਤ ਲਾਲ, ਬਰਜਿੰਦਰ ਕੁਮਾਰ, ਵਿੱਕੀ ਮੰਗਲਾ, ਡਾ: ਸਤੀਸ਼, ਮਿੰਟੂ, ਵੀਨੂ ਸਿੰਗਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਰਾਜ ਪੱਧਰੀ ਖੇਡਾਂ ਲਈ ਚੋਣ ਟਰਾਇਲ 7 ਨੂੰ ਅਗਲੀ ਖ਼ਬਰ ਕਣਕ ਦੇ ਰੇਟ ’ਚ ਮਾਮੂਲੀ ਵਾਧਾ ਕਰ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ-ਧੰਨਾ ਸਿੰਘ ਗਰੇਵਾਲ
Ad Position 24