02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੈਨਸ਼ਨਰਜ਼ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ

ਭਦੌੜ, 2 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮੀਟਿੰਗ ਸਥਾਨਕ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਮਾ: ਰਣਧੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪੂਰੀਆਂ ਨਾ ਕਰਨ ’ਤੇ ਪੈਨਸ਼ਨਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਐਸੋਸੀਏਸ਼ਨ ਦੇ ਸਰਪ੍ਰਸਤ ਡਾ: ਅਮਰ ਸਿੰਘ, ਪ੍ਰਧਾਨ ਮਾ: ਰਣਧੀਰ ਸਿੰਘ, ਜਨਰਲ ਸਕੱਤਰ ਬਲਵਿੰਦਰ ਸਿੰਘ ਭਲੇਰੀਆ ਤੇ ਮਾ: ਗੁਰਚਰਨ ਸਿੰਘ ਨਾਨਕ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰ ਦੀਆਂ ਜਾਇਜ਼ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ ਉੱਥੇ ਪੈਨਸ਼ਨਰਾਂ ਨੂੰ 2.

Ad Position 21
No active advertisement
ਅਜੀਤ ਡੈਸਕ 03-10-2026
ਭਦੌੜ, 2 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮੀਟਿੰਗ ਸਥਾਨਕ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਮਾ: ਰਣਧੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪੂਰੀਆਂ ਨਾ ਕਰਨ ’ਤੇ ਪੈਨਸ਼ਨਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਐਸੋਸੀਏਸ਼ਨ ਦੇ ਸਰਪ੍ਰਸਤ ਡਾ: ਅਮਰ ਸਿੰਘ, ਪ੍ਰਧਾਨ ਮਾ: ਰਣਧੀਰ ਸਿੰਘ, ਜਨਰਲ ਸਕੱਤਰ ਬਲਵਿੰਦਰ ਸਿੰਘ ਭਲੇਰੀਆ ਤੇ ਮਾ: ਗੁਰਚਰਨ ਸਿੰਘ ਨਾਨਕ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰ ਦੀਆਂ ਜਾਇਜ਼ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ ਉੱਥੇ ਪੈਨਸ਼ਨਰਾਂ ਨੂੰ 2.59 ਗੁਣਾਂਕ ਦਾ ਲਾਭ ਦੇਣ, ਰਹਿੰਦਾ 10 ਫ਼ੀਸਦੀ ਡੀ.ਏ. ਜਾਰੀ ਨਾ ਕਰਨ ਤੇ ਕੈਸ਼ ਲੈਸ ਮੈਡੀਕਲ ਸਕੀਮ ਨੂੰ ਲਾਗੂ ਕਰਨ ਦੀ ਕੀਤੀ ਜਾ ਰਹੀ ਮੰਗ ਉਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਸਮੇਂ ਸੈਕਟਰੀ ਗੁਰਦੀਪ ਸਿੰਘ ਗੋਂਦਾਰਾ, ਦਰਸ਼ਨ ਸਿੰਘ ਪਟਵਾਰੀ, ਹਰਚੰਦ ਸਿੰਘ ਕਲਰਕ, ਬਾਲ ਕ੍ਰਿਸ਼ਨ ਪੰਜੂ, ਮਾ: ਅਮਰਜੀਤ ਚੌਧਰੀ, ਮਾ: ਸੁਰਜੀਤ ਸਿੰਘ, ਮਾ: ਸੁਖਪ੍ਰੀਤ ਸਿੰਘ ਜੰਗੀਆਣਾ, ਬਲਦੇਵ ਸਿੰਘ ਜੰਗੀਆਣਾ, ਹਰਦੀਪ ਕੁਮਾਰ ਦੁੱਗਲ, ਪ੍ਰੇਮ ਨਾਥ, ਗੰਡਾ ਸਿੰਘ, ਅਜੈਬ ਸਿੰਘ ਜੈਦ, ਮੱਖਣ ਸਿੰਘ, ਗੁਰਦੇਵ ਸਿੰਘ, ਕੋਰ ਸੈਨ ਤਲਵਾੜ, ਜੋਰਾ ਸਿੰਘ, ਨਗਿੰਦਰ ਸਿੰਘ, ਹਾਕਮ ਸਿੰਘ ਫ਼ੌਜੀ, ਮਾ: ਰਾਮ ਲਾਲ ਤੇ ਰਾਜ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਈ.ਐਸ. ਜੀਨੈਕਸਟ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਰਾਜ ਪੱਧਰੀ ਖੇਡਾਂ ਲਈ ਚੋਣ ਟਰਾਇਲ 7 ਨੂੰ
Ad Position 24