02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਿੰਡ ਵਿਧਾਤੇ ਵਿਖੇ ਪੁਲਿਸ ’ਤੇ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾ ਕੇ ਕਈ ਵਿਅਕਤੀ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ

ਟੱਲੇਵਾਲ, 2 ਅਕਤੂਬਰ (ਸੋਨੀ ਚੀਮਾ)-ਪਿੰਡ ਵਿਧਾਤੇ ਵਿਖੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਨਸ਼ੇ ਦੇ ਇਕ ਮਾਮਲੇ ਨੂੰ ਲੈ ਕੇ ਪੁਲਿਸ ਕਾਰਵਾਈ ਤੋਂ ਅਸੰਤੁਸ਼ਟ ਅਤੇ ਨਾਜਾਇਜ਼ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਉਂਦੇ ਹੋਏ ਪਿੰਡ ਦੇ ਕਈ ਵਿਅਕਤੀ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਭਾਰੀ ਹੰਗਾਮਾ ਸ਼ੁਰੂ ਹੋ ਗਿਆ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਟੈਂਕੀ ਦੇ ਹੇਠਾਂ ਇਕੱਠੇ ਹੋ ਗਏ।

Ad Position 21
No active advertisement
ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪਿੰਡ ਵਾਸੀ। (ਸੱਜੇ ) ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਪੀੜਤ ਵਿਅਕਤੀ। ਤਸਵੀਰਾਂ : ਸੋਨੀ ਚੀਮਾ 03-10-2026
ਟੱਲੇਵਾਲ, 2 ਅਕਤੂਬਰ (ਸੋਨੀ ਚੀਮਾ)-ਪਿੰਡ ਵਿਧਾਤੇ ਵਿਖੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਨਸ਼ੇ ਦੇ ਇਕ ਮਾਮਲੇ ਨੂੰ ਲੈ ਕੇ ਪੁਲਿਸ ਕਾਰਵਾਈ ਤੋਂ ਅਸੰਤੁਸ਼ਟ ਅਤੇ ਨਾਜਾਇਜ਼ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਉਂਦੇ ਹੋਏ ਪਿੰਡ ਦੇ ਕਈ ਵਿਅਕਤੀ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਭਾਰੀ ਹੰਗਾਮਾ ਸ਼ੁਰੂ ਹੋ ਗਿਆ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਟੈਂਕੀ ਦੇ ਹੇਠਾਂ ਇਕੱਠੇ ਹੋ ਗਏ। ਟੈਂਕੀ ’ਤੇ ਚੜ੍ਹੇ ਬੂਟਾ ਸਿੰਘ ਪੁੱਤਰ ਗੁਰਮੇਲ ਸਿੰਘ, ਵਿੱਕੀ ਸਿੰਘ ਪੁੱਤਰ ਗੁਰਮੇਲ ਸਿੰਘ ਉਰਫ਼ ਗੁਰਾ, ਵਿੱਕੀ ਸਿੰਘ ਪੁੱਤਰ ਗੁਰਮੇਲ ਸਿੰਘ ਚੌਕੀਦਾਰ, ਮਾੜੂ ਸਿੰਘ ਪੁੱਤਰ ਬੂਟਾ ਸਿੰਘ, ਸਰਬਜੀਤ ਕੌਰ ਪਤਨੀ ਗੁਰਾ ਸਿੰਘ, ਸਰਬਜੀਤ ਕੌਰ ਪਤਨੀ ਬੂਟਾ ਸਿੰਘ, ਗੁਰਲਾਲ ਸਿੰਘ ਪੁੱਤਰ ਮਿੱਠੂ ਸਿੰਘ, ਬੋਗਾ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਨਸ਼ੇ ਦੇ ਮਾਮਲੇ ਦੀ ਆੜ ਵਿਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਾਜਾਇਜ਼ ਤੌਰ ’ਤੇ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਕਸੂਰ ਦੇ ਪੁਲਿਸ ਵਲੋਂ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੋ ਕੇ ਉਨ੍ਹਾਂ ਨੂੰ ਇਹ ਖ਼ੁਦਕੁਸ਼ੀ ਵਰਗਾ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜਦੋਂ ਤੱਕ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਨਹੀਂ ਦਿੰਦੇ ਅਤੇ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਹ ਟੈਂਕੀ ਤੋਂ ਹੇਠਾਂ ਨਹੀਂ ਉੱਤਰਨਗੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਸਤਵਿੰਦਰ ਸਿੰਘ ਵਿਰਕ ਡੀ.ਐਸ.ਪੀ ਮਹਿਲ ਕਲਾਂ ਨੇ ਪਹੁੰਚ ਕੇ ਵਿਸ਼ਵਾਸ ਦਿਵਾਇਆ ਗਿਆ ਕਿ ਕਿਸੇ ਵੀ ਵਿਅਕਤੀ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਪ੍ਰੰਤੂ ਅਸੀਂ ਪਿੰਡਾਂ ਵਿਚ ਨਸ਼ਾ ਖ਼ਤਮ ਕਰਨਾ ਹੈ। ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜਿਨ੍ਹਾਂ ਦੇ ਵਿਸ਼ਵਾਸ ਦਿਵਾਉਣ ’ਤੇ ਪ੍ਰਦਰਸ਼ਨਕਾਰੀ ਵਾਟਰ ਵਰਕਸ ਤੋਂ ਹੇਠਾਂ ਆ ਗਏ। ਇਸ ਮੌਕੇ ਹੋਰ ਵੀ ਕਈ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੱਧਰੀ ਕਰਾਟੇ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਅਗਲੀ ਖ਼ਬਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਮੁਕੰਮਲ ਹੋਣ ਨੇੜੇ, 99.50 ਫ਼ੀਸਦੀ ਤੋਂ ਵੱਧ ਮੁਕੰਮਲ
Ad Position 24