03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਬੀ. ਵੀ.

Ad Position 21
No active advertisement
ਅਜੀਤ ਡੈਸਕ 04-10-2026
ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ । ਟੂਰ ਦੌਰਾਨ ਵਿਦਿਆਰਥੀਆਂ ਨੂੰ ਛੱਤਬੀੜ ਚਿੜੀਆਘਰ, ਜ਼ੀਰਕਪੁਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਪਣੇ ਕੁਦਰਤੀ ਵਾਤਾਵਰਨ ਦੀ ਨਕਲ ਕਰਨ ਲਈ ਤਿਆਰ ਕੀਤੀਆਂ ਗਈਆਂ ਪ੍ਰਦਰਸ਼ਨੀਆਂ ਵਿਚ ਕਈ ਤਰ੍ਹਾਂ ਦੇ ਜੰਗਲੀ ਜੀਵਾਂ ਅਤੇ ਪੰਛੀਆਂ ਨੂੰ ਦੇਖਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਦੀ ਸੰਭਾਲ, ਜੈਵ ਵਿਭਿੰਨਤਾ ਅਤੇ ਕੁਦਰਤੀ ਸੰਤੁਲਨ ਬਣਾਈ ਰੱਖਣ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਬਰਡ ਪਾਰਕ ਦਾ ਦੌਰਾ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਅਮਰੀਕ ਸਿੰਘ ਪੱਖੋ ਕਲਾਂ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਧਮਾਕੇਦਾਰ ਆਗਾਜ਼
Ad Position 24