03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮੋਟਰਸਾਈਕਲਾਂ ਦੀ ਟੱਕਰ ’ਚ ਦੋ ਜਣੇ ਜ਼ਖ਼ਮੀ

ਤਪਾ ਮੰਡੀ, 3 ਅਕਤੂਬਰ (ਪ੍ਰਵੀਨ ਗਰਗ)- ਬੀਤੀ ਰਾਤ ਤਪਾ ਦੇ ਸ਼ਾਂਤੀ ਹਾਲ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਟੱਕਰ ’ਚ ਦੋ ਜਣਿਆਂ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਸੋਨੂ ਕੁਮਾਰ ਪੁੱਤਰ ਚਿਰੰਜੀ ਲਾਲ ਅਤੇ ਹਰਜੋਤ ਸਿੰਘ ਪੁੱਤਰ ਰਿੰਕੂ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ਼ਹਿਰ ਵੱਲ ਜਾ ਰਹੇ ਸਨ ਤਾਂ ਪਿੱਛੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ ’ਤੇ ਡਿੱਗ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ।

Ad Position 21
No active advertisement
ਅਜੀਤ ਡੈਸਕ 04-10-2026
ਤਪਾ ਮੰਡੀ, 3 ਅਕਤੂਬਰ (ਪ੍ਰਵੀਨ ਗਰਗ)- ਬੀਤੀ ਰਾਤ ਤਪਾ ਦੇ ਸ਼ਾਂਤੀ ਹਾਲ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਟੱਕਰ ’ਚ ਦੋ ਜਣਿਆਂ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਸੋਨੂ ਕੁਮਾਰ ਪੁੱਤਰ ਚਿਰੰਜੀ ਲਾਲ ਅਤੇ ਹਰਜੋਤ ਸਿੰਘ ਪੁੱਤਰ ਰਿੰਕੂ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ਼ਹਿਰ ਵੱਲ ਜਾ ਰਹੇ ਸਨ ਤਾਂ ਪਿੱਛੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ ’ਤੇ ਡਿੱਗ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ । ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਮਿੰਨੀ ਸਹਾਰਾ ਕਲੱਬ ਨੂੰ ਦਿੱਤੀ। ਸੂਚਨਾ ਮਿਲਦੇ ਹੀ ਸਹਾਰਾ ਕਲੱਬ ਦੇ ਵਲੰਟੀਅਰ ਮੌਕੇ ’ਤੇ ਪੁੱਜੇ ਤੇ ਜ਼ਖ਼ਮੀਆਂ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ । ਉੱਧਰ ਦੂਜੇ ਪਾਸੇ ਘਟਨਾ ਦਾ ਪਤਾ ਲੱਗਦੇ ਹੀ ਤਪਾ ਪੁਲਿਸ ਦੇ ਮੁਲਾਜ਼ਮ ਵੀ ਮੌਕੇ ’ਤੇ ਪਹੁੰਚ ਗਏ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨਾਲ ਇੰਟਰਐਕਟਿਵ ਸੈਸ਼ਨ ਕਰਵਾਇਆ ਅਗਲੀ ਖ਼ਬਰ ਟਰਾਈਡੈਂਟ ਗਰੁੱਪ ਵਲੋਂ ਵੈਲਿਊਜ਼-ਡੇ ਮੌਕੇ 200 ਤੋਂ ਵੱਧ ਮੁਲਾਜ਼ਮ ਸਨਮਾਨਿਤ
Ad Position 24