ਐੱਸ.ਜੀ.ਐੱਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੀ
ਟੱਲੇਵਾਲ, 3 ਅਕਤੂਬਰ (ਸੋਨੀ ਚੀਮਾ)-ਐੱਸ. ਜੀ.
ਟੱਲੇਵਾਲ, 3 ਅਕਤੂਬਰ (ਸੋਨੀ ਚੀਮਾ)-ਐੱਸ.ਜੀ.ਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚੋਂ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਮੱਖਣ ਸਿੰਘ ਦੀਵਾਨਾ ਨੇ ਦੱਸਿਆ ਕਿ ਪਰਮੀਤ ਕੌਰ ਗਰੇਵਾਲ ਨੇ ਜੈਵਲਿਨ ਥਰੋਂ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਜਿਸ ਸਦਕਾ ਪਰਮੀਤ ਕੌਰ ਗਰੇਵਾਲ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਪ੍ਰਿੰਸੀਪਲ ਮੱਖਣ ਸਿੰਘ ਦੀਵਾਨਾ ਅਤੇ ਕੁਲਜੀਤ ਸਿੰਘ ਨੇ ਵਿਦਿਆਰਥਣ ਪਰਮੀਤ ਕੌਰ ਤੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ, ਮੈਡਮ ਆਸ਼ੂ ਵਰਮਾ, ਰਮਨਜੀਤ ਕੌਰ, ਪ੍ਰਦੀਪ ਕੌਰ, ਅਮਨਦੀਪ ਕੌਰ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਸੁਖਪ੍ਰੀਤ ਕੌਰ, ਅਮਨਦੀਪ ਕੌਰ, ਕਮਲਜੀਤ ਕੌਰ, ਮਨਦੀਪ ਕੌਰ, ਰਜਨੀਸ਼ ਕੌਰ, ਸੁਖਮੀਤ ਕੌਰ, ਲਛਮਨੀ, ਰਮਨਦੀਪ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।