05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

‘ਯੁੱਧ ਨਸ਼ਿਆਂ ਵਿਰੁੱਧ’ ਮਹਿਲ ਕਲਾਂ ਪੁਲਿਸ ਵਲੋਂ ਤਿੰਨ ਥਾਵਾਂ ’ਤੇ ਛਾਪੇਮਾਰੀ 170 ਲੀਟਰ ਲਾਹਣ ਬਰਾਮਦ, 14 ਸ਼ੱਕੀ ਵਿਅਕਤੀ ਹਿਰਾਸਤ ’ਚ ਲਏ

ਮਹਿਲ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਮਹਿਲ ਕਲਾਂ ਪੁਲਿਸ ਨੇ ਸਬ-ਡਿਵੀਜ਼ਨ ਅਧੀਨ ਆਉਂਦੇ ਖੇਤਰਾਂ ਵਿਚ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਪੁਲਿਸ ਵਲੋਂ ਮਹਿਲ ਕਲਾਂ, ਠੁੱਲੀਵਾਲ ਅਤੇ ਟੱਲੇਵਾਲ ਥਾਣਿਆਂ ਦੇ ਅਧਿਕਾਰ ਖੇਤਰਾਂ ਵਿਚ ਤਿੰਨ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਅਚਨਚੇਤ ਛਾਪੇਮਾਰੀ ਦੌਰਾਨ 14 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 05-10-2026
ਮਹਿਲ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਮਹਿਲ ਕਲਾਂ ਪੁਲਿਸ ਨੇ ਸਬ-ਡਿਵੀਜ਼ਨ ਅਧੀਨ ਆਉਂਦੇ ਖੇਤਰਾਂ ਵਿਚ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਪੁਲਿਸ ਵਲੋਂ ਮਹਿਲ ਕਲਾਂ, ਠੁੱਲੀਵਾਲ ਅਤੇ ਟੱਲੇਵਾਲ ਥਾਣਿਆਂ ਦੇ ਅਧਿਕਾਰ ਖੇਤਰਾਂ ਵਿਚ ਤਿੰਨ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਅਚਨਚੇਤ ਛਾਪੇਮਾਰੀ ਦੌਰਾਨ 14 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਕਾਰਵਾਈ ਦੌਰਾਨ 3 ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ, ਜਿਨ੍ਹਾਂ ਵਿਚੋਂ ਇੱਕ ਵਿਅਕਤੀ ਨੂੰ 170 ਲੀਟਰ ਨਾਜਾਇਜ਼ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਕਰੀਬ 40 ਪੁਲਿਸ ਮੁਲਾਜ਼ਮਾਂ ਦੀ ਅਗਵਾਈ ਵਾਲੀਆਂ ਟੀਮਾਂ ਨੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ। ਉਨ੍ਹਾਂ ਸਪਸ਼ਟ ਕੀਤਾ ਕਿ ਕਾਬੂ ਕੀਤੇ ਗਏ ਸਾਰੇ ਵਿਅਕਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਨਹੀਂ ਹੋਏ, ਬਲਕਿ ਸ਼ੱਕੀ ਗਤੀਵਿਧੀਆਂ ਦੇ ਆਧਾਰ ’ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਸੀ.ਆਰ.ਪੀ.ਸੀ./ ਬੀ.ਐਨ.ਐਸ.ਐਸ. ਦੀ ਧਾਰਾ 110 ਤਹਿਤ ਕਲੰਦਰੇ ਤਿਆਰ ਕੀਤੇ ਹਨ ਅਤੇ ਬੀ.ਐਨ.ਐਸ.ਐਸ. ਦੀ ਧਾਰਾ 172 ਤਹਿਤ ਵੀ ਬਣਦੀ ਕਾਰਵਾਈ ਕੀਤੀ ਗਈ ਹੈ। ਡੀ.ਐਸ.ਪੀ. ਵਿਰਕ ਅਨੁਸਾਰ ਮਹਿਲ ਖੁਰਦ ਸਮੇਤ ਸੰਵੇਦਨਸ਼ੀਲ ਇਲਾਕਿਆਂ ਵਿਚ ਸ਼ੱਕੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨਸ਼ਾ ਤਸਕਰਾਂ ਅਤੇ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਆਮ ਜਨਤਾ ਨੂੰ ਨਸ਼ਾ ਤਸਕਰੀ ਸਬੰਧੀ ਸੂਚਨਾ ਪੁਲਿਸ ਨਾਲ ਸਾਂਝੀ ਕਰਨ ਅਤੇ ਮਾਪਿਆਂ ਨੂੰ ਬੱਚਿਆਂ ਦੇ ਆਉਣ-ਜਾਣ ਤੇ ਸੰਗਤ ’ਤੇ ਨਜ਼ਰ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਕਮਲਜੀਤ ਕੌਰ, ਰੀਡਰ ਗੁਰਦੀਪ ਸਿੰਘ ਛੀਨੀਵਾਲ ਅਤੇ ਹੋਰ ਪੁਲਿਸ ਮੁ ਲਾਜ਼ਮ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਪਾ ’ਚ ਕਾਸੋ ਆਪ੍ਰੇਸ਼ਨ ਦੌਰਾਨ ਨਸ਼ਿਆਂ ਖ਼ਿਲਾਫ਼ ਚਲਾਇਆ ਸਰਚ ਅਭਿਆਨ ਨਸ਼ਾ ਇੱਕ ਸਮਾਜਿਕ ਬਿਮਾਰੀ ਬਣ ਗਈ ਹੈ ਜਿਸ ਨੂੰ ਲੋਕਾਂ... ਅਗਲੀ ਖ਼ਬਰ ਵਾਰਾਣਸੀ-ਬਠਿੰਡਾ-ਵਾਰਾਣਸੀ ਹਫ਼ਤਾਵਾਰੀ ਰਿਜ਼ਰਵਡ ਸਪੈਸ਼ਲ ਐਕਸਪ੍ਰੈੱਸ ਰੇਲ ਗੱਡੀ ਮੁੜ ਹੋਈ ਸ਼ੁਰੂ
Ad Position 24