ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ
ਬਰਨਾਲਾ, 4 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਹਿਰ ਦੀਆਂ ਨਸ਼ਾ ਵੇਚਣ ਲਈ ਬਦਨਾਮ ਅਨੇਕਾਂ ਥਾਵਾਂ ’ਤੇ ਛਾਪੇਮਾਰੀ ਕਰ ਕੇ ਵਿਸ਼ੇਸ਼ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਐਸ.
ਬਰਨਾਲਾ, 4 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਹਿਰ ਦੀਆਂ ਨਸ਼ਾ ਵੇਚਣ ਲਈ ਬਦਨਾਮ ਅਨੇਕਾਂ ਥਾਵਾਂ ’ਤੇ ਛਾਪੇਮਾਰੀ ਕਰ ਕੇ ਵਿਸ਼ੇਸ਼ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਦੀਆਂ ਸਖ਼ਤ ਹਦਾਇਤਾਂ ਪੰਜਾਬ ਅੰਦਰ ਨਸ਼ਾ ਤਸਕਰਾਂ, ਗੈਂਗਸ਼ਟਰਾਂ, ਸਮਾਜ ਵਿਰੋਧੀ ਅਨਸਰਾਂ ਦੇ ਖ਼ਾਤਮੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਯੁੱਧ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਬਰਨਾਲਾ ਪੁਲਿਸ ਵਲੋਂ ਸ਼ਹਿਰ ਬਰਨਾਲਾ ਸਮੇਤ ਕਈ ਇਲਾਕਿਆਂ ਵਿਚ ਨਸ਼ਾ ਵੇਚਣ ਲਈ ਬਦਨਾਮ ਥਾਵਾਂ ਅਤੇ ਬਸਤੀਆਂ ਵਿਚ ਭਾਰੀ ਫੋਰਸ ਨਾਲ ਚੈਕਿੰਗ ਕੀਤੀ ਗਈ। ਜਿਸ ਤਹਿਤ ਪੁਲਿਸ ਵਲੋਂ ਕੁਲ 14 ਮੁਕੱਦਮੇ ਦਰਜ, ਐਨ.ਡੀ.ਪੀ.ਐਸ. ਐਕਟ ਤਹਿਤ 30 ਵਿਅਕਤੀ ਗ੍ਰਿਫ਼ਤਾਰ, ਲੋਕਲ ਐਂਡ ਸਪੈਸ਼ਲ ਲਾਅ ਤਹਿਤ 3 ਵਿਅਕਤੀ ਗ੍ਰਿਫ਼ਤਾਰ ਕਰਦਿਆਂ 370 ਗ੍ਰਾਮ ਹੈਰੋਇਨ, 200 ਨਸ਼ੀਲੀਆਂ ਗੋਲੀਆਂ ਅਤੇ 170 ਲੀਟਰ ਲਾਹਣ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਨਸ਼ਾ ਰੋਕਣ ਸਬੰਧੀ ਇਕ ਮੋਬਾਈਲ ਫ਼ੋਨ ਨੰ: 97791-00200 ਜਾਰੀ ਕੀਤਾ ਗਿਆ ਹੈ ਤਾਂ ਜੋ ਨਸ਼ਾ ਰੋਕਣ ਵਿਚ ਪੁਲਿਸ ਨੂੰ ਲੋਕਾਂ ਦਾ ਸਹਿਯੋਗ ਮਿਲ ਸਕੇ।