04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਹੋਲੀ ਏਂਜਲਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਮਾਣ ਵਧਾਇਆ

ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਹੋਲੀ ਏਂਜਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਵਿਦਿਆਰਥਣ ਪਵਨਦੀਪ ਕੌਰ (11 ਵੀਂ ਜਮਾਤ) ਨੇ ਅੰਡਰ -17 ਸ਼ਾਟ ਪੁੱਟ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 05-10-2026
ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਹੋਲੀ ਏਂਜਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਵਿਦਿਆਰਥਣ ਪਵਨਦੀਪ ਕੌਰ (11 ਵੀਂ ਜਮਾਤ) ਨੇ ਅੰਡਰ -17 ਸ਼ਾਟ ਪੁੱਟ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸੇ ਤਰ੍ਹਾਂ ਸਕੂਲ ਦੇ ਵਿਦਿਆਰਥੀ ਗੁਰਜੋਤ ਸਿੰਘ (11ਵੀਂ ਜਮਾਤ) ਨੇ ਅੰਡਰ-17 ਲੰਬੀ ਛਾਲ ਵਿਚ ਚੌਥਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਬਲਾਕ ਪੱਧਰੀ ਖੇਡਾਂ ਵਿਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਗੁਰਲਾਲ ਸਿੰਘ, ਅਰਸ਼ਦੀਪ ਸਿੰਘ ਜਮਾਤ ਨੌਵੀਂ, ਸ਼ਾਟਪੁੱਟ ਵਿਚ, ਸ਼ਰਨਦੀਪ ਸਿੰਘ ਜਮਾਤ ਬਾਰ੍ਹਵੀਂ ਨੇ 100 ਮੀਟਰ ਦੌੜ ਅਤੇ ਅਭਿਜੋਤ ਸਿੰਘ ਜਮਾਤ ਨੌਵੀਂ ਦੇ ਵਿਦਿਆਰਥੀ ਨੇ ਜੈਵਲਿਨ ਥਰੋਅ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀ ਅਸ਼ੋਕ ਮਿੱਤਲ, ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਪ੍ਰਿੰਸੀਪਲ ਮੈਡਮ ਰਣਧੀਰ ਕੌਰ ਨੇ ਜੇਤੂ ਵਿਦਿਆਰਥੀਆਂ ਸਮੇਤ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ-ਬੁਰਜ ਗਿੱਲ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਪੰਜਾਬੀ ਵਿਸ਼ੇ ਸਬੰਧੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ
Ad Position 24