06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਔਰਤ ਤੋਂ ਪੈਸੇ ਖੋਹ ਕੇ ਫ਼ਰਾਰ

ਤਪਾ ਮੰਡੀ, 5 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜਿੱਥੇ ਪੁਲਿਸ ਵਲੋਂ ਇੱਕ ਪਾਸੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕਾਸੋ ਅਪਰੇਸ਼ਨ ਅਤੇ ਨਾਕੇ ਲਗਾਏ ਜਾ ਰਹੇ ਹਨ, ਉੱਥੇ ਦੂਜੇ ਪਾਸੇ ਫਿਰ ਵੀ ਇਹੋ ਜਿਹੇ ਅਨਸਰ ਪੁਲਿਸ ਦੀ ਨੱਕ ਹੇਠ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਬਾਜ਼ ਨਹੀਂ ਆ ਰਹੇ। ਜੋ ਪੁਲਿਸ ਦੀ ਕਾਰਗੁਜ਼ਾਰੀ ’ਤੇ ਕਿਤੇ ਨਾ ਕਿਤੇ ਸਵਾਲੀਆ ਨਿਸ਼ਾਨ ਲਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 06-10-2026
ਤਪਾ ਮੰਡੀ, 5 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜਿੱਥੇ ਪੁਲਿਸ ਵਲੋਂ ਇੱਕ ਪਾਸੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕਾਸੋ ਅਪਰੇਸ਼ਨ ਅਤੇ ਨਾਕੇ ਲਗਾਏ ਜਾ ਰਹੇ ਹਨ, ਉੱਥੇ ਦੂਜੇ ਪਾਸੇ ਫਿਰ ਵੀ ਇਹੋ ਜਿਹੇ ਅਨਸਰ ਪੁਲਿਸ ਦੀ ਨੱਕ ਹੇਠ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਬਾਜ਼ ਨਹੀਂ ਆ ਰਹੇ। ਜੋ ਪੁਲਿਸ ਦੀ ਕਾਰਗੁਜ਼ਾਰੀ ’ਤੇ ਕਿਤੇ ਨਾ ਕਿਤੇ ਸਵਾਲੀਆ ਨਿਸ਼ਾਨ ਲਾ ਰਹੇ ਹਨ। ਅਜਿਹੀ ਹੀ ਇੱਕ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਬੈਂਕ ’ਚੋਂ ਨਰੇਗਾ ਦੇ ਪੈਸੇ ਕਢਵਾ ਕੇ ਲਿਆਈ ਬਜ਼ੁਰਗ ਔਰਤ ਤੋਂ ਮੋਟਰਸਾਈਕਲ ਸਵਾਰ ਲੁਟੇਰੇ ਪੈਸੇ ਖੋਹ ਕੇ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਜ਼ੁਰਗ ਔਰਤ ਹਰਬੰਸ ਕੌਰ ਵਾਸੀ ਘੜੈਲਾ ਨੇ ਦੱਸਿਆ ਕਿ ਉਹ ਰੂਪ ਚੰਦ ਰੋਡ ’ਤੇ ਸਥਿਤ ਬੈਂਕ ’ਚੋਂ ਨਰੇਗਾ ਦੇ ਰੁਪਏ ਕਢਵਾ ਕੇ ਵਾਪਸ ਸ਼ਹਿਰ ਵੱਲ ਆ ਰਹੀ ਸੀ, ਜਦੋਂ ਉਹ ਸ਼ਹਿਰ ਦੀ ਗਲੀ ਨੰਬਰ 1 ਨਜ਼ਦੀਕ ਪੁੱਜੀ ਤਾਂ ਪਿੱਛੋਂ ਆਏ ਮੋਟਰਸਾਈਕਲ ’ਤੇ ਸਵਾਰ ਦੋ ਲੁਟੇਰੇ ਜਿਨ੍ਹਾਂ ਵਿਚੋਂ ਇੱਕ ਦਾ ਮੂੰਹ ਬੰਨ੍ਹਿਆ ਹੋਇਆ ਸੀ, ਉਸ ਦੇ ਰੁਪਏ ਜੋ 2 ਹਜ਼ਾਰ ਦੇ ਕਰੀਬ ਸਨ, ਖੋਹ ਕੇ ਫ਼ਰਾਰ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਤਪਾ ਸਿਟੀ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਤਪਾ ਪੁਲਿਸ ਦੇ ਸਿਟੀ ਇੰਚਾਰਜ ਕੁਲਵੰਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਘਟਨਾ ਸਬੰਧੀ ਜਾਂਚ ਸ਼ੁਰੂ ਕੀਤੀ। ਜਦ ਇਸ ਸਬੰਧੀ ਸਿਟੀ ਇੰਚਾਰਜ ਕੁਲਵੰਤ ਸਿੰਘ ਨਾਲ ਗੱਲ ਕੀਤੀ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ। ਇਨ੍ਹਾਂ ਲੁਟੇਰਿਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਕਿਸਾਨ ਅਨਾਜ ਮੰਡੀਆਂ ’ਚ ਝੋਨੇ ਦੀ ਸੁੱਕੀ ਤੇ ਸਾਫ਼ ਫ਼ਸਲ ਲੈ ਕੇ ਆਉਣ-ਮੁਨੀਸ਼ ਮਿੱਤਲ
Ad Position 24