ਭਾਕਿਯੂ ਉਗਰਾਹਾਂ ਵਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਦਾ ਘਿਰਾਓ
ਬਰਨਾਲਾ, 5 ਅਕਤੂਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਸੂਬਾ ਪੱਧਰੀ ਸੱਦੇ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਦਾ ਘਿਰਾਓ ਕਰ ਕੇ ਰੋਸ ਧਰਨਾ ਦਿੱਤਾ ਗਿਆ। ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ, ਬੁੱਕਣ ਸਿੰਘ ਸੱਦੋਵਾਲ, ਖਜ਼ਾਨਚੀ ਭਗਤ ਸਿੰਘ, ਕ੍ਰਿਸ਼ਨ ਸਿੰਘ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤੇ ਗਏ ਸਨ।
ਬਰਨਾਲਾ, 5 ਅਕਤੂਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਸੂਬਾ ਪੱਧਰੀ ਸੱਦੇ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਦਾ ਘਿਰਾਓ ਕਰ ਕੇ ਰੋਸ ਧਰਨਾ ਦਿੱਤਾ ਗਿਆ। ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ, ਬੁੱਕਣ ਸਿੰਘ ਸੱਦੋਵਾਲ, ਖਜ਼ਾਨਚੀ ਭਗਤ ਸਿੰਘ, ਕ੍ਰਿਸ਼ਨ ਸਿੰਘ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤੇ ਗਏ ਸਨ। ਪਰ ਸਰਕਾਰ ਤੇ ਜ਼ਿਲ੍ਹਿਆਂ ਦੇ ਡੀ.ਸੀ ਟੱਸ ਤੋਂ ਮੱਸ ਨਹੀਂ ਹੋਏ। ਕਿਸਾਨਾਂ ਦੀ ਕੋਈ ਗੱਲ ਸੁਣਨ ਲਈ ਤਿਆਰ ਨਹੀਂ ਘੇਸਲ ਵੱਟੀ ਹੋਈ ਹੈ। ਇਸ ਘੇਸਲ ਨੂੰ ਤੋੜਨ ਲਈ ਤੇ ਸੁੱਤੀ ਸਰਕਾਰ ਨੂੰ ਜਗਾਉਣ ਲਈ ਅੱਜ ਪੂਰਨ ਤੌਰ ਡੀ.ਸੀ. ਦਫ਼ਤਰ ਦਾ ਘਿਰਾਓ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਕਾਰਪੋਰੇਟ ਘਰਾਣਿਆਂ ਦੀ ਕੰਪਨੀਆਂ ਨੂੰ ਸਾਰੇ ਪੈਦਾਵਾਰੀ ਕਾਰਪੋਰੇਟਾਂ ’ਤੇ ਕਬਜ਼ਾ ਕਰਾਉਣਾ ਸ਼ੁਰੂ ਕੀਤਾ ਹੋਇਆ ਹੈ, ਕੇਂਦਰ ਸਰਕਾਰ ਦੀ ਮੋਦੀ ਹਕੂਮਤ ਵਲੋਂ ਕਣਕ ਦੇ ਰੇਟ ਵਿਚ ਕੀਤਾ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਕੇ ਕਿਸਾਨ ਦੋਖੀ ਹੋਣ ਦਾ ਸਬੂਤ ਦਿੱਤਾ ਗਿਆ ਹੈ, ਕਿਸਾਨਾਂ ਦੇ ਜਖਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਲੈਂਡ ਪੁਲਿੰਗ ਪਾਲਿਸੀ ਮੁੱਢੋਂ ਰੱਦ ਕਰ ਕੇ ਜਮੀਨਾਂ ਦੇ ਮਾਲਕੀ ਹੱਕ ਬਹਾਲ ਕਰਾਉਣ ਦੇ ਮਤੇ ਪੇਸ਼ ਕਰੇ, ਕਿਸਾਨਾਂ, ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰ ਕੇ ਸੂਦਖੋਰੀ ਨੂੰ ਨੱਥ ਮਾਰਦਾ ਕਰਜਾ ਕਾਨੂੰਨ ਲੈ ਕੇ ਆਵੇ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦੇਵੇ। ਇਸ ਮੌਕੇ ਬਲਾਕ ਆਗੂ ਨਰਿੱਪਜੀਤ ਸਿੰਘ, ਜਰਨੈਲ ਸਿੰਘ ਜਵੰਧਾ, ਬੂਟਾ ਸਿੰਘ ਗੰਡੇਵਾਲ, ਨਾਜ਼ਰ ਸਿੰਘ ਠੁੱਲੀਵਾਲ, ਬਲਵਿੰਦਰ ਸਿੰਘ ਸੰਧੂ, ਦਰਸ਼ਨ ਸਿੰਘ ਚੀਮਾ, ਹਰੀ ਸਿੰਘ ਭਗਤਪੁਰਾ, ਰਾਮ ਸਿੰਘ ਸੰਘੇੜਾ, ਕਮਲਜੀਤ ਕੌਰ ਬਰਨਾਲਾ, ਬਿੰਦਰ ਪਾਲ ਕੌਰ ਭਦੌੜ, ਲਖਵੀਰ ਕੌਰ ਧਨੌਲਾ, ਅਮਰਜੀਤ ਬਡਬਰ, ਕੁਲਵੰਤ ਕੌਰ ਭੋਤਨਾ, ਰਣਜੀਤ ਕੌਰ ਪੱਤੀ, ਮਨਜੀਤ ਕੌਰ, ਨਵਦੀਪ ਕੌਰ ਪੰਜਗਰਾਈਂ, ਸੁਖਦੇਵ ਕੌਰ, ਚਰਨਜੀਤ ਕੌਰ, ਕੁਲਵਿੰਦਰ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ ਹਮੀਦੀ ਆਦਿ ਹਾਜ਼ਰ ਸਨ।