ਮੀਰੀ ਪੀਰੀ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ
ਭਦੌੜ, 5 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ. ਏ.
ਭਦੌੜ, 5 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਏ. ਭਾਗ ਪਹਿਲਾ ਦੇ ਸਮੈਸਟਰ ਪਹਿਲਾ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ਵਿਚ ਮੀਰੀ ਪੀਰੀ ਖ਼ਾਲਸਾ ਕਾਜਲ ਭਦੌੜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਆਪਣੀ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇੰਚਾਰਜ ਪ੍ਰੋਫੈਸਰ ਹਰਦੀਪ ਕੌਰ ਅਤੇ ਪ੍ਰੋ: ਹਰਦੀਪ ਸਿੰਘ (ਹਿਸਟਰੀ) ਨੇ ਦੱਸਿਆ ਕਿ ਸਾਰੀ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿਚ ਵਿਦਿਆਰਥਣ ਕਰਨਵੀਰ ਕੌਰ ਨੇ 8.40 ਐਸ.ਜੀ.ਪੀ.ਏ. ਪ੍ਰਾਪਤ ਕਰ ਕੇ ਪਹਿਲਾ, ਸਵਨਪ੍ਰੀਤ ਕੌਰ ਨੇ 8.33 ਐਸ.ਜੀ.ਪੀ.ਏ. ਲੈ ਕੇ ਦੂਜਾ ਅਤੇ ਕਿਰਨਜੀਤ ਕੌਰ ਨੇ 8.30 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸਮੁੱਚੇ ਨਤੀਜੇ ਦੀ ਖ਼ਾਸੀਅਤ ਇਹ ਰਹੀ ਕਿ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਿਚ ਵਿਦਿਆਰਥਣਾਂ ਨੇ ਹੀ ਮੱਲ੍ਹਾਂ ਮਾਰੀਆਂ ਹਨ। ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ਼ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰ ਕੇ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਆਉਣ ਲਈ ਪ੍ਰੇਰਿਤ ਕੀਤਾ ਅਤੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।