ਚੀਮਾ-ਜੋਧਪੁਰ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ
ਟੱਲੇਵਾਲ, 5 ਅਕਤੂਬਰ (ਸੋਨੀ ਚੀਮਾ)-ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ।
ਟੱਲੇਵਾਲ, 5 ਅਕਤੂਬਰ (ਸੋਨੀ ਚੀਮਾ)-ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ। ਪ੍ਰਿੰਸੀਪਲ ਅਨਿਲ ਕੁਮਾਰ ਨੇ ਦੱਸਿਆ ਕਿ ਟੂਰ ਦੌਰਾਨ ਵਿਦਿਆਰਥੀਆਂ ਨੂੰ ਤਿੰਨ ਬੱਸਾਂ ਰਾਹੀਂ ਚੰਡੀਗੜ੍ਹ ਅਤੇ ਆਸ-ਪਾਸ ਦੇ ਮਹੱਤਵਪੂਰਨ ਸਥਾਨਾਂ ਦਾ ਦੌਰਾ ਕਰਵਾਇਆ ਗਿਆ। ਇਸ ਤੋਂ ਇਲਾਵਾ ਇਕ ਬੱਸ ਰਾਹੀਂ ਗੁਰਦੁਆਰਾ ਸ੍ਰੀ ਰਾੜਾ ਸਾਹਿਬ ਅਤੇ ਨੇੜਲੇ ਪ੍ਰਸਿੱਧ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਵੀ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸਥਾਨਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਦੌਰੇ ਦੌਰਾਨ ਆਪਸੀ ਸਾਂਝ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ। ਇਸ ਮੌਕੇ ਰਿਸ਼ੂ ਗਰਗ, ਲਲਿਤਾ, ਰੀਨੋ ਵਰਗ, ਗਗਨਦੀਪ ਕੌਰ, ਉਪਾਸਨਾ ਸ਼ਰਮਾ, ਪੂਨਮ ਸ਼ਰਮਾ, ਅਮਰਿੰਦਰ ਕੌਰ, ਰਾਜੇਸ਼ ਕੁਮਾਰ, ਲਲਿਤਾ ਸੁਮਨ, ਬਾਲਾ, ਜਸਵੀਰ ਕੌਰ ਤੇ ਵਿਦਿਆਰਥੀ ਹਾਜ਼ਰ ਸਨ।