ਪਿੰਡ ਚੀਮਾ ਵਿਖੇ ਲਿੰਕ ਸੜਕ ਦੇ ਮਾਮਲੇ ਨੂੰ ਲੈ ਕੇ ਵਿਧਾਇਕ ਅਤੇ ਭਾਕਿਯੂ ਡਕੌਂਦਾ ਦੇ ਆਗੂਆਂ ਵਿਚਾਲੇ ਮੀਟਿੰਗ
ਵਿਧਾਇਕ ਪੰਡੋਰੀ ਨੇ ਜਲਦ ਪ੍ਰੀਮਿਕਸ ਪਾਉਣ ਦਾ ਦਿੱਤਾ ਭਰੋਸਾ
ਟੱਲੇਵਾਲ, 5 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਤੋਂ ਨਾਈਵਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਪੁੱਟ ਕੇ ਸੁੱਟੀ ਲਿੰਕ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪਿੰਡ ਚੀਮਾ ਇਕਾਈ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਵਿਚਾਲੇ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸੜਕ ਦੀ ਖਸਤਾ ਹਾਲਤ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਆ ਰਹੀਆਂ ਭਾਰੀ ਮੁਸ਼ਕਲਾਂ ਬਾਰੇ ਵਿਧਾਇਕ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ।
ਹ
ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਮੀਟਿੰਗ ਦੌਰਾਨ। ਤਸਵੀਰ : ਸੋਨੀ ਚੀਮਾ
06-10-2026
ਟੱਲੇਵਾਲ, 5 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਤੋਂ ਨਾਈਵਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਪੁੱਟ ਕੇ ਸੁੱਟੀ ਲਿੰਕ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪਿੰਡ ਚੀਮਾ ਇਕਾਈ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਵਿਚਾਲੇ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸੜਕ ਦੀ ਖਸਤਾ ਹਾਲਤ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਆ ਰਹੀਆਂ ਭਾਰੀ ਮੁਸ਼ਕਲਾਂ ਬਾਰੇ ਵਿਧਾਇਕ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ। ਕਿਸਾਨ ਆਗੂਆਂ ਨੇ ਦੱਸਿਆ ਕਿ ਲਿੰਕ ਸੜਕ ’ਤੇ ਥਾਂ-ਥਾਂ ਪਏ ਡੂੰਘੇ ਟੋਇਆਂ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਅਤੇ ਵਾਹਨ ਚਾਲਕਾਂ ਦਾ ਲੰਘਣਾ ਦੁੱਭਰ ਹੋਇਆ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸੜਕ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਨਰਕ ਭਰੀ ਜ਼ਿੰਦਗੀ ਤੋਂ ਨਿਜਾਤ ਮਿਲ ਸਕੇ। ਇਸ ਮੌਕੇ ਵਿਧਾਇਕ ਪੰਡੋਰੀ ਨੇ ਜਲਦ ਪ੍ਰੀਮਿਕਸ ਪਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਬਲਵੰਤ ਸਿੰਘ ਚੀਮਾ ਜ਼ਿਲ੍ਹਾ ਆਗੂ, ਗੋਗੀ ਚੀਮਾ ਇਕਾਈ ਪ੍ਰਧਾਨ, ਹਰਬੰਸ ਸਿੰਘ ਹਰੀ ਬਲਾਕ ਆਗੂ, ਰਜਿੰਦਰ ਭੰਗੂ ਜਨਰਲ ਸਕੱਤਰ, ਸੋਨੀ ਸਿੱਧੂ ਪ੍ਰੈਸ ਸਕੱਤਰ, ਸਿਕੰਦਰ ਸਿੰਘ, ਬਹਾਦਰ ਸਿੰਘ ਖ਼ਜ਼ਾਨਚੀ, ਹਰਦੇਵ ਸਿੰਘ ਨੰਬਰਦਾਰ, ਗੁਰਮੀਤ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਰੁਲਦੂ ਸਿੰਘ, ਗੁਰਜੰਟ ਸਿੰਘ ਹਰੀ, ਪਾਲ ਸਿੰਘ, ਰਣਜੀਤ ਸਿੰਘ, ਸੁਖਮੰਦਰ ਸਿੰਘ, ਕੌੜਾ ਸਿੰਘ, ਗੁਰਜੰਟ ਸਿੰਘ, ਪ੍ਰਦੀਪ ਸਿੰਘ, ਸੁਖਜਿੰਦਰ ਸਿੰਘ ਪੰਚ, ਗੁਰਮੇਲ ਸਿੰਘ ਪੰਚ ਆਦਿ ਹਾਜ਼ਰ ਸਨ।