ਭਾਕਿਯੂ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਦਾ ਦੂਜੇ ਦਿਨ ਵੀ ਘਿਰਾਓ ਕਰ ਕੇ ਨਾਅਰੇਬਾਜ਼ੀ
ਬਰਨਾਲਾ, 6 ਅਕਤੂਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਸੂਬਾ ਪੱਧਰੀ ਸੱਦੇ ’ਤੇ ਪੰਜਾਬ ਦੇ ਸਮੂਹ ਡੀ. ਸੀ.
ਲ
ਲੌਂਗਪੁਰੀ ਸਕੂਲ ਪੱਖੋ ਕਲਾਂ ਦੇ ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ
07-10-2026
ਬਰਨਾਲਾ, 6 ਅਕਤੂਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਸੂਬਾ ਪੱਧਰੀ ਸੱਦੇ ’ਤੇ ਪੰਜਾਬ ਦੇ ਸਮੂਹ ਡੀ.ਸੀ. ਦਫ਼ਤਰ ਦੇ ਦਿਨ-ਰਾਤ ਦੇ ਘਿਰਾਓ ਦੇ ਦੂਜੇ ਦਿਨ ਵੀ ਕਿਸਾਨਾਂ ਤੇ ਔਰਤਾਂ ਨੇ ਵੱਡੀ ਗਿਣਤੀ ’ਚ ਮੁਕੰਮਲ ਘਿਰਾਓ ਕਰ ਕੇ ਨਾਅਰੇਬਾਜੀ ਕੀਤੀ। ਲੰਘੀ ਰਾਤ ਸੂਬਾ ਪੱਧਰੀ ਸੱਦੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਿੱਟ ਸਿਆਪਾ ਕਰ ਕੇ ਡੀ.ਸੀ ਬਰਨਾਲਾ ਦੀ ਰਿਹਾਇਸ਼ ਅੱਗੇ ਪੁਤਲਾ ਫੂਕਿਆ ਗਿਆ। ਅੱਜ ਸਵੇਰੇ 8 ਵਜੇ ਤੋਂ ਡੀ.ਸੀ ਕੰਪਲੈਕਸ ਬਰਨਾਲਾ ਦੇ ਸਾਰੇ ਦਫ਼ਤਰ ਸਮੇਤ ਐਸ.ਐਸ.ਪੀ. ਦਫਤਰ ਦਾ ਮੁਕੰਮਲ ਘਿਰਾਓ ਕੀਤਾ ਗਿਆ ਹੈ। ਇਸ ਤਰ੍ਹਾਂ ਪੰਜਾਬ ਦੇ ਸਾਰੇ ਕੰਪਲੈਕਸਾਂ ਦੇ ਦਫਤਰਾਂ ਵਿਚ ਕੋਈ ਵੀ ਮੁਲਾਜ਼ਮ ਅੰਦਰ ਦਾਖਲ ਨਹੀਂ ਹੋਣ ਦਿੱਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਹਰਦੀਪ ਸਿੰਘ ਟੱਲੇਵਾਲ, ਜ਼ਿਲਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ, ਬੁੱਕਣ ਸਿੰਘ ਸੱਦੋਵਾਲ, ਖਜ਼ਾਨਚੀ ਭਗਤ ਸਿੰਘ, ਕ੍ਰਿਸ਼ਨ ਸਿੰਘ ਛੰਨਾ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਕੁੱਲ ਵਰਗ ਦਾ ਦੁੱਖ਼ ਦਰਦ ਸੁਣਨ ਦੀ ਬਜਾਏ ਪੱਕੀ ਘੇਸਲ ਵੱਟੀ ਹੋਈ ਹੈ, ਮਹਿੰਗਾਈ ਦਿਨ ਪ੍ਰਤੀ ਦਿਨ ਅਸਮਾਨ ਨੂੰ ਚੜ੍ਹ ਰਹੀ ਹੈ, ਘਰੇਲੂ ਰਸੋਈ ਤੇ ਖੇਤੀ ਖੇਤਰ ਵਿਚ ਵਰਤੋਂ ਵਿਚ ਆਉਣ ਵਾਲੀਆਂ ਵਸਤੂਆਂ ’ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕੀਤਾ ਹੋਇਆ ਹੈ, ਰੋਜ਼ਮਰ੍ਹਾ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿਚ ਵੱਡੇ ਵਾਧੇ ਹੋਏ ਹਨ। ਆਗੂਆਂ ਕਿਹਾ ਕਿ 13 ਅਕਤੂਬਰ ਨੂੰ ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ਤੇ ਮੁੱਖ ਮੰਤਰੀ ਤੇ 12 ਮੁੱਖ ਸਕੱਤਰ ਨਾਲ ਮੀਟਿੰਗ ਹੋਵੇਗੀ। ਮੰਗਾਂ ਨਾ ਮੰਨਣ ਦੀ ਸੂਰਤ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜਰਨੈਲ ਸਿੰਘ ਜਵੰਦਾ, ਨਰਿੱਪਜੀਤ ਸਿੰਘ ਬਡਬਰ, ਦਰਸ਼ਨ ਸਿੰਘ ਚੀਮਾ, ਹਰੀ ਸਿੰਘ ਭਗਤਪੁਰਾ, ਜਗਤਾਰ ਸਿੰਘ ਢਿਲਵਾਂ, ਨਾਜ਼ਰ ਸਿੰਘ ਠੁੱਲੀਵਾਲ, ਬੂਟਾ ਸਿੰਘ ਗੰਡੇਵਾਲ, ਔਰਤਾਂ ਦੇ ਕਨਵੀਨਰ ਕਮਲਜੀਤ ਕੌਰ ਬਰਨਾਲਾ, ਲਖਬੀਰ ਕੌਰ ਧਨੌਲਾ, ਅਮਰਜੀਤ ਕੌਰ ਬਡਬਰ, ਬਿੰਦਰ ਪਾਲ ਕੌਰ ਭਦੌੜ, ਮਨਜੀਤ ਕੌਰ ਕਾਹਨੇਕੇ, ਸੁਖਦੇਵ ਕੌਰ ਠੁੱਲੀਵਾਲ ਆਦਿ ਆਗੂ ਹਾਜਰ ਸਨ ।