06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਿਸਾਨਾਂ ਨਾਲ ਤਾਲਮੇਲ ਕਰ ਕੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਪ੍ਰੇਰਿਤ ਕੀਤਾ ਜਾਵੇ-ਆਯੂਸ਼ ਗੋਇਲ

ਤਪਾ ਮੰਡੀ, 6 ਅਕਤੂਬਰ (ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ ਡਵੀਜ਼ਨ ਤਪਾ ਵਿਚ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਅਤੇ ਝੋਨੇ ਦੀ ਪਰਾਲੀ-ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਥਾਮ ਅਤੇ ਢੁਕਵੇਂ ਪ੍ਰਬੰਧ ਕਰਨ ਲਈ ਉਪ ਮੰਡਲ ਮੈਜਿਸਟਰੇਟ ਸ੍ਰੀ ਆਯੂਸ਼ ਗੋਇਲ ਵਲੋਂ ਵੱਖੋ ਵੱਖ ਅਧਿਕਾਰੀਆਂ ਨਾਲ ਤਪਾ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਭ ਡਵੀਜ਼ਨ ਤਪਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਸਮੂਹ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਸਟੱਬਲ ਬਰਨਿੰਗ ਦੀ ਰੋਕਥਾਮ ਦੇ ਕੰਮ ਲਈ ਆਪ ਦੇ ਕਾਨੂੰਗੋ ਹਲਕੇ ਵਿਚ ਹਰੇਕ ਪਿੰਡ ਦਾ ਵਟਸਐਪ ਗਰੁੱਪ ਤਿਆਰ ਕਰਵਾਇਆ ਜਾਵੇ।

Ad Position 21
No active advertisement
ਅਜੀਤ ਡੈਸਕ 07-10-2026
ਤਪਾ ਮੰਡੀ, 6 ਅਕਤੂਬਰ (ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ ਡਵੀਜ਼ਨ ਤਪਾ ਵਿਚ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਅਤੇ ਝੋਨੇ ਦੀ ਪਰਾਲੀ-ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਥਾਮ ਅਤੇ ਢੁਕਵੇਂ ਪ੍ਰਬੰਧ ਕਰਨ ਲਈ ਉਪ ਮੰਡਲ ਮੈਜਿਸਟਰੇਟ ਸ੍ਰੀ ਆਯੂਸ਼ ਗੋਇਲ ਵਲੋਂ ਵੱਖੋ ਵੱਖ ਅਧਿਕਾਰੀਆਂ ਨਾਲ ਤਪਾ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਭ ਡਵੀਜ਼ਨ ਤਪਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਸਮੂਹ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਸਟੱਬਲ ਬਰਨਿੰਗ ਦੀ ਰੋਕਥਾਮ ਦੇ ਕੰਮ ਲਈ ਆਪ ਦੇ ਕਾਨੂੰਗੋ ਹਲਕੇ ਵਿਚ ਹਰੇਕ ਪਿੰਡ ਦਾ ਵਟਸਐਪ ਗਰੁੱਪ ਤਿਆਰ ਕਰਵਾਇਆ ਜਾਵੇ। ਇਸ ਗਰੁੱਪ ਵਿਚ ਕਲੱਸਟਰ ਅਫ਼ਸਰ/ਸਹਾਇਕ ਕਲੱਸਟਰ ਅਫ਼ਸਰ/ਨੋਡਲ ਅਫ਼ਸਰ/ ਪਿੰਡ ਦੇ ਸਰਪੰਚ/ ਨੰਬਰਦਾਰ/ ਚੌਕੀਦਾਰ/ਸੁਸਾਇਟੀ ਦੇ ਪ੍ਰਧਾਨ/ਮੈਂਬਰ ਅਤੇ ਸਮਾਜ ਸੇਵੀ ਕਲੱਬਾਂ ਦੇ ਮੈਂਬਰਾਂ ਨੂੰ ਨਾਲ ਜੋੜਿਆ ਜਾਵੇ। ਉਨ੍ਹਾਂ ਵਲੋਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਪੁਲਿਸ ਵਲੋਂ ਪਿੰਡ ਪੱਧਰ ਟੀਮਾਂ ਨਾਲ ਤਾਲਮੇਲ ਕਰਵਾਇਆ ਜਾਵੇ ਅਤੇ ਸਟੱਬਲ ਬਰਨਿੰਗ ਦੀ ਰੋਕਥਾਮ ਦੇ ਕੰਮ ਵਿਚ ਪੂਰਨ ਤੌਰ ’ਤੇ ਸਹਿਯੋਗ ਦੇਣਾ ਯਕੀਨੀ ਬਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਉੱਗੋਕੇ ਨੇ ਵਰਮਾ ਸ਼ੂਟਿੰਗ ਅਕੈਡਮੀ ’ਚ ਸ਼ੂਟਿੰਗ ਮੁਕਾਬਲਿਆਂ ਦਾ ਕੀਤਾ ਆਗਾਜ਼ ਅਗਲੀ ਖ਼ਬਰ ਐਸ.ਬੀ.ਐਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਦਾ ਅਲਾਈਡ ਹੈਲਥ ਸਾਇੰਸ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24