ਭਾਕਿਯੂ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ ’ਚ ਹੋਈਆਂ ਅਹਿਮ ਵਿਚਾਰਾਂ
ਮਹਿਲ ਕਲਾਂ, 7 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲ ਕਲਾਂ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੂਬਾ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ ਨੇ ਦੱਸਿਆ ਕਿ ਜ਼ਮੀਨੀ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 16ਵੀਂ ਬਰਸੀ 11 ਅਕਤੂਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਮਨਾਈ ਜਾ ਰਹੀ ਹੈ, ਜਿਸ ਵਿਚ ਬਲਾਕ ਮਹਿਲ ਕਲਾਂ ਵਿਚੋਂ ਕਿਸਾਨ ਵੱਡੀ ਗਿਣਤੀ ’ਚ ਸ਼ਾਮਿਲ ਹੋਣਗੇ।
ਮਹਿਲ ਕਲਾਂ, 7 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲ ਕਲਾਂ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੂਬਾ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ ਨੇ ਦੱਸਿਆ ਕਿ ਜ਼ਮੀਨੀ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 16ਵੀਂ ਬਰਸੀ 11 ਅਕਤੂਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਮਨਾਈ ਜਾ ਰਹੀ ਹੈ, ਜਿਸ ਵਿਚ ਬਲਾਕ ਮਹਿਲ ਕਲਾਂ ਵਿਚੋਂ ਕਿਸਾਨ ਵੱਡੀ ਗਿਣਤੀ ’ਚ ਸ਼ਾਮਿਲ ਹੋਣਗੇ। ਆਗੂਆਂ ਨੇ ਦੁਹਰਾਇਆ ਕਿ ਜਥੇਬੰਦੀ ਕਰਜ਼ੇ ਕਾਰਨ ਕਿਸੇ ਵੀ ਕਿਸਾਨ ਜਾਂ ਮਜ਼ਦੂਰ ਦੀ ਜ਼ਮੀਨ ਦੀ ਕੁਰਕੀ ਨਹੀਂ ਹੋਣ ਦੇਵੇਗੀ ਅਤੇ ਲੋੜ ਪੈਣ ’ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ। ਆਗੂ ਸੱਤਾ ਸਿੰਘ ਮੂੰਮ ਨੇ ਕਣਕ ਦੇ ਭਾਅ ਵਿਚ ਮਹਿਜ਼ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਕਿਹਾ ਕਿ ਜਿੱਥੇ ਪਿਛਲੇ ਸਾਲ 150 ਰੁਪਏ ਵਾਧਾ ਹੋਇਆ ਸੀ, ਉੱਥੇ ਹੀ ਹੁਣ ਖਾਦ ਦੀਆਂ ਕੀਮਤਾਂ 800 ਰੁਪਏ ਵਧਾ ਕੇ ਕਣਕ ਦਾ ਭਾਅ ਨਾ-ਮਾਤਰ ਵਧਾਇਆ ਗਿਆ ਹੈ। ਉਨ੍ਹਾਂ ਫ਼ਸਲਾਂ ਦੇ ਲਾਹੇਵੰਦ ਭਾਅ ਦੇਣ ਅਤੇ ਕਰਜ਼ਾ ਮੁਕਤੀ ਲਈ ਠੋਸ ਹੱਲ ਕੱਢਣ ਦੀ ਮੰਗ ਕੀਤੀ। ਇਸ ਮੌਕੇ ਜੱਗਾ ਸਿੰਘ ਮਹਿਲ ਕਲਾਂ, ਸਤਪਾਲ ਸਿੰਘ ਸੋਹੀ, ਸੇਵਕ ਸਿੰਘ ਮਾਂਗੇਵਾਲ, ਭੋਲਾ ਸਿੰਘ ਠੁੱਲੀਵਾਲ, ਭਿੰਦਰ ਸਿੰਘ ਮੂੰਮ, ਸ਼ਮਸ਼ੇਰ ਸਿੰਘ ਮਹਿਲ ਕਲਾਂ, ਨਿਰਮਲ ਸਿੰਘ ਗੋਬਿੰਦਗੜ੍ਹ, ਹਰਜਿੰਦਰ ਸਿੰਘ ਗੋਬਿੰਦਗੜ੍ਹ, ਅਮਨਦੀਪ ਸਿੰਘ ਰਾਏਸਰ, ਕਰਮਜੀਤ ਸਿੰਘ ਕਲਾਲਮਾਜਰਾ, ਪਟਵਾਰੀ ਨਰਿੰਦਰ ਸਿੰਘ ਕਲਾਲਮਾਜਰਾ, ਹਾਕਮ ਸਿੰਘ ਕੁਰੜ, ਚੰਦ ਸਿੰਘ ਕੁਰੜ, ਜੱਸਾ ਸਿੰਘ ਗਹਿਲ, ਰਾਮ ਸਿੰਘ ਗਹਿਲ, ਕਾਲਾ ਸਿੰਘ ਰਾਏਸਰ, ਸੁਰਜੀਤ ਸਿੰਘ ਛੀਨੀਵਾਲ ਖੁਰਦ, ਇਕਬਾਲ ਸਿੰਘ ਕਲਾਲਾ ਅਤੇ ਬੰਤ ਸਿੰਘ ਕਲਾਲਾ ਆਦਿ ਕਿਸਾਨ ਆਗੂ ਹਾਜ਼ਰ ਸਨ।