07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

10 ਦੀ ਸੰਗਰੂਰ ਰੈਲੀ ’ਚ ਵਾਰਡ ਅਟੈਡੈਂਟ ਯੂਨੀਅਨ ਕਰੇਗੀ ਭਰਵੀਂ ਸ਼ਮੂਲੀਅਤ- ਰਟੋਲ

ਦਿੜਬਾ ਮੰਡੀ, 7 ਅਕਤੂਬਰ (ਜਸਵੀਰ ਸਿੰਘ ਔਜਲਾ)- 10 ਅਕਤੂਬਰ ਨੂੰ ਸੰਗਰੂਰ ਵਿਖੇ ਪੰਜਾਬ ਭਰ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਹੋਣ ਵਾਲੀ ਰੋਸ ਰੈਲੀ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਵਾਰਡ ਅਟੈਡੈਂਟ ਯੂਨੀਅਨ ਪੰਜਾਬ ਵਲੋਂ ਐਲਾਨ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਸਸਪਾਲ ਸਿੰਘ ਰਟੋਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 08-10-2026
ਦਿੜਬਾ ਮੰਡੀ, 7 ਅਕਤੂਬਰ (ਜਸਵੀਰ ਸਿੰਘ ਔਜਲਾ)- 10 ਅਕਤੂਬਰ ਨੂੰ ਸੰਗਰੂਰ ਵਿਖੇ ਪੰਜਾਬ ਭਰ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਹੋਣ ਵਾਲੀ ਰੋਸ ਰੈਲੀ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਵਾਰਡ ਅਟੈਡੈਂਟ ਯੂਨੀਅਨ ਪੰਜਾਬ ਵਲੋਂ ਐਲਾਨ ਕੀਤਾ ਗਿਆ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਸਸਪਾਲ ਸਿੰਘ ਰਟੋਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ।ਚੋਣਾਂ ਦੌਰਾਨ ਕੀਤੇ ਝੂਠੇ ਵਾਅਦੇ ਜੋ ਪੂਰੇ ਕਰਨ ਤੋਂ ਭੱਜ ਰਹੀ ਹੈ ।ਉਨ੍ਹਾਂ ਕਿਹਾ ਕਿ ਚਾਹੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਹੋਵੇ ਜਾਂ 17/7/2020 ਦਾ ਪੱਤਰ ਰੱਦ ਕਰਨਾ,15/1/20 15 ਪੱਤਰ ਰੱਦ ਕਰਨ ਦੇ ਨਾਲ ਨਾਲ ਸੈਟਰ ਪੇਅ ਸਕੇਲ ਤੇ ਕੰਮ ਕਰ ਰਹੇ ਮੁਲਾਜ਼ਮਾਂ ਤੇ ਪੰਜਾਬ ਦੇ ਪੇਅ ਸਕੇਲ ਲਾਗੂ ਕਰਨ ਦੀ ਗੱਲ ਮੰਗ ਹੋਵੇ , ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ ।ਜਿਸ ਦੇ ਰੋਸ ਵਜੋਂ ਦਸ ਅਕਤੂਬਰ ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ । 07 ਐਸਐਨਜੀ44
Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ- ਐਸ.ਡੀ.ਐਮ. ਗਰਗ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਦੰਦਾਂ ਦਾ ਚੈਕਅਪ ਕੈਂਪ ਲਗਾਇਆ
Ad Position 24