07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਚੇਤ ਰਾਮ ਢਿੱਲੋਂ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਵਿਖੇ ਹੋਈ। ਜਿਸ ਵਿੱਚ ਵਿਛੜ ਗਏ ਪੈਨਸ਼ਨਰਜ਼ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਰੱਖਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

Ad Position 21
No active advertisement
ਮੀਟਿੰਗ ਵਿਚ ਸ਼ਾਮਿਲ ਪੈਨਸ਼ਨਰ। ਤਸਵੀਰ - ਭੁੱਲਰ 08-10-2026
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਚੇਤ ਰਾਮ ਢਿੱਲੋਂ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਵਿਖੇ ਹੋਈ। ਜਿਸ ਵਿੱਚ ਵਿਛੜ ਗਏ ਪੈਨਸ਼ਨਰਜ਼ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਰੱਖਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਮੀਟਿੰਗ ਦੌਰਾਨ 17 ਅਕਤੂਬਰ ਨੂੰ ਪੈਨਸ਼ਨ ਦਿਹਾੜਾ ਮਨਾਉਣ ਨੂੰ ਲੈਕੇ ਵਿਚਾਰ ਚਰਚਾ ਕੀਤੀ ਗਈ ਅਤੇ ਵਿੱਤ ਸਕੱਤਰ ਗਿਰਧਾਰੀ ਲਾਲ ਜਿੰਦਲ ਵਲੋਂ ਲੇਖਾ-ਜੋਖਾ ਪੜ੍ਹਕੇ ਸੁਣਾਇਆ ਗਿਆ। ਡਾ ਸ਼ਮਿੰਦਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ-ਪੈਨਸ਼ਨਰ ਮਾਰੂ ਨੀਤੀਆਂ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਸਰਕਾਰ ਸ਼ਾਬਤ ਹੋਈ ਹੈ।ਮੁਲਾਜ਼ਮ ਅਤੇ ਪੈਨਸ਼ਨਰਜ ਲਗਾਤਾਰ ਸਾਢੇ ਚਾਰ ਸਾਲ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਾਣ-ਬੁੱਝਕੇ ਅਣਗੌਲਿਆਂ ਕਰ ਰਹੀ ਹੈ।ਇਨ੍ਹਾਂ ਹੀ ਨਹੀ ਪੰਜਾਬ ਸਰਕਾਰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਮੰਨਣ ਤੋਂ ਵੀ ਆਨਾਕਾਨੀ ਕਰ ਰਹੀ ਹੈ। ਮਾਸਟਰ ਮੇਵਾ ਸਿੰਘ ਚੱਠਾ, ਤਾਰਾ ਸਿੰਘ ਦੌਲਾ ਸਿੰਘ ਵਾਲਾ, ਮਾਸਟਰ ਅਮਰੀਕ ਸਿੰਘ ਖੰਨਾ, ਕਰਮ ਸਿੰਘ ਛਾਜਲੀ, ਪਿਆਰਾ ਸਿੰਘ ਖੋਖਰ, ਕੁਲਦੀਪ ਸਿੰਘ ਪਾਠਕ, ਬਲਵੰਤ ਸਿੰਘ ਸ਼ੇਰੋਂ, ਜਗਦੇਵ ਸਿੰਘ ਚੀਮਾ ਆਦਿ ਨੇ ਵੀ ਆਪਣੇ ਆਪਣੇ ਵਿਚਾਰ ਸਾਂਝੇ ਕਰਦਿਆਂ 10 ਅਕਤੂਬਰ ਦੀ ਮੁਲਾਜ਼ਮ-ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਤਾਲਮੇਲ ਮੰਚ ਵਲੋਂ ਸੰਗਰੂਰ ਵਿਖੇ ਕੀਤੇ ਜਾ ਸੰਘਰਸ਼ ਵਿਚ ਵੱਧ ਤੋਂ ਵੱਧ ਸਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਚਮਕੌਰ ਸਿੰਘ ਸਿੱਧੂ, ਰਜਿੰਦਰ ਕੁਮਾਰ ਗਰਗ, ਕਰਮ ਸਿੰਘ ਛਾਜਲੀ, ਕਰਨੈਲ ਸਿੰਘ ਜਖੇਪਲ, ਪਿਆਰਾ ਸਿੰਘ ਖੋਖਰ, ਕੁਲਦੀਪ ਸਿੰਘ ਪਾਠਕ, ਬਲਵੰਤ ਸਿੰਘ ਸ਼ੇਰੋਂ, ਜਗਦੇਵ ਸਿੰਘ ਚੀਮਾ, ਧੰਨ ਸਿੰਘ ਛਾਜਲੀ, ਕਰਨੈਲ ਸਿੰਘ ਜਖੇਪਲ, ਪਿਆਰਾ ਸਿੰਘ ਖੋਖਰ ਅਤੇ ਡਾ ਸ਼ਮਿੰਦਰ ਸਿੰਘ ਸਿੱਧੂ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੱਟੜ ਇਮਾਨਦਾਰੀ ਦਾ ਮਖੌਟਾ ਪਹਿਨਣ ਵਾਲੇ ਭ੍ਰਿਸ਼ਟਾਚਾਰ ‘ ਚ ਲੱਥਪੱਥ - ਡੇਅਰੀਵਾਲਾ ਅਗਲੀ ਖ਼ਬਰ ਸੀ.ਬੀ.ਆਈ. ਦੀ ਕਾਰਵਾਈ ਨੇ ‘ਆਪ’ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਕੀਤਾ ਬੇਨਕਾਬ- ਨਵਾਂ ਗਾਉਂ
Ad Position 24