10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅਲੀਪੁਰ ਖ਼ਾਲਸਾ ਵਿਖੇ ਲੰਮੇ ਕੇਸ ਅਤੇ ਦਸਤਾਰ ਮੁਕਾਬਲੇ 18 ਅਕਤੂਬਰ ਨੂੰ

ਤਪਾ ਮੰਡੀ, 9 ਅਕਤੂਬਰ (ਪ੍ਰਵੀਨ ਗਰਗ)-ਸੈਣ ਸਮਾਜ ਵੈੱਲਫੇਅਰ ਕਮੇਟੀ ਵਲੋਂ ਸੈਣ ਭਗਤ ਦੇ ਪੂਜਨ ਅਤੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੀ ਸ਼ੁਰੂਆਤ 20 ਅਕਤੂਬਰ ਦਿਨ ਮੰਗਲਵਾਰ ਨੂੰ ਸੈਣ ਭਗਤ ਦੇ ਮੰਦਰ ਨੇੜੇ ਬਾਬਾ ਮੱਠ, ਵਿਖੇ ਬੜੀ ਹੀ ਸ਼ਰਧਾ ਪੂਰਵਕ ਕਰਵਾਈ ਜਾ ਰਹੀ ਹੈ, ਜਿਸ ਸਬੰਧੀ ਇਸ ਧਾਰਮਿਕ ਸਮਾਗਮ ਦਾ ਕਾਰਡ ਡੇਰਾ ਬਾਬਾ ਇੰਦਰ ਦਾਸ ਜੀ ਦੇ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਜੀ ਵਲੋਂ ਜਾਰੀ ਕੀਤਾ ਗਿਆ। ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਭਦੌੜ ਸੈਣ ਸਮਾਜ ਬੋਰਡ ਦੇ ਚੇਅਰਮੈਨ ਬਲਵੰਤ ਸਰੋਏ, ਵਿਜੇ ਕੁਮਾਰ ਚੰਦੇਲ, ਚੇਤਨ ਕੁਮਾਰ ਅਤੇ ਜਤਿੰਦਰ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸਮੁੱਚੀ ਕਮੇਟੀ ਵਲੋਂ ਸੈਣ ਭਗਤ ਦੇ ਪੂਜਨ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ 20 ਅਕਤੂਬਰ ਦਿਨ ਮੰਗਲਵਾਰ ਨੂੰ ਕਰਵਾਏ ਜਾਣਗੇ ਅਤੇ ਇਸ ਦੇ ਭੋਗ 22 ਅਕਤੂਬਰ ਦਿਨ ਵੀਰਵਾਰ ਨੂੰ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 10-10-2026
ਤਪਾ ਮੰਡੀ, 9 ਅਕਤੂਬਰ (ਪ੍ਰਵੀਨ ਗਰਗ)-ਸੈਣ ਸਮਾਜ ਵੈੱਲਫੇਅਰ ਕਮੇਟੀ ਵਲੋਂ ਸੈਣ ਭਗਤ ਦੇ ਪੂਜਨ ਅਤੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੀ ਸ਼ੁਰੂਆਤ 20 ਅਕਤੂਬਰ ਦਿਨ ਮੰਗਲਵਾਰ ਨੂੰ ਸੈਣ ਭਗਤ ਦੇ ਮੰਦਰ ਨੇੜੇ ਬਾਬਾ ਮੱਠ, ਵਿਖੇ ਬੜੀ ਹੀ ਸ਼ਰਧਾ ਪੂਰਵਕ ਕਰਵਾਈ ਜਾ ਰਹੀ ਹੈ, ਜਿਸ ਸਬੰਧੀ ਇਸ ਧਾਰਮਿਕ ਸਮਾਗਮ ਦਾ ਕਾਰਡ ਡੇਰਾ ਬਾਬਾ ਇੰਦਰ ਦਾਸ ਜੀ ਦੇ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਜੀ ਵਲੋਂ ਜਾਰੀ ਕੀਤਾ ਗਿਆ। ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਭਦੌੜ ਸੈਣ ਸਮਾਜ ਬੋਰਡ ਦੇ ਚੇਅਰਮੈਨ ਬਲਵੰਤ ਸਰੋਏ, ਵਿਜੇ ਕੁਮਾਰ ਚੰਦੇਲ, ਚੇਤਨ ਕੁਮਾਰ ਅਤੇ ਜਤਿੰਦਰ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸਮੁੱਚੀ ਕਮੇਟੀ ਵਲੋਂ ਸੈਣ ਭਗਤ ਦੇ ਪੂਜਨ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ 20 ਅਕਤੂਬਰ ਦਿਨ ਮੰਗਲਵਾਰ ਨੂੰ ਕਰਵਾਏ ਜਾਣਗੇ ਅਤੇ ਇਸ ਦੇ ਭੋਗ 22 ਅਕਤੂਬਰ ਦਿਨ ਵੀਰਵਾਰ ਨੂੰ ਪਾਏ ਜਾਣਗੇ। ਉਪਰੰਤ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਸਮਾਗਮ ਮੌਕੇ ਪੂਜਨ ਦੀ ਰਸਮ ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਅਦਾ ਕਰਨਗੇ ਅਤੇ ਮੁੱਖ ਮਹਿਮਾਨ ਵਜੋਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਤੇ ਸੈਣ ਸਮਾਜ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਮੱਖਣ ਸਿੰਘ ਪਲਣ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਭੋਗ ਉਪਰੰਤ ਭੰਡਾਰਾ ਅਤੁੱਟ ਵਰਤੇਗਾ। ਇਸ ਮੌਕੇ ਬੱਬੂ, ਬਿੱਟੂ ਟੇਲਰ, ਸੁਖਦੇਵ ਸਿੰਘ ਢਿਲਵਾਂ, ਜਗਸੀਰ ਸਿੰਘ, ਸਹਿਜਪ੍ਰੀਤ ਸਿੰਘ, ਗੁਰਨੈਬ ਸਿੰਘ, ਬਿਹਾਰਾ ਸਿੰਘ ਹਲਵਾਈ, ਗੁਰਜੰਟ ਸਿੰਘ, ਜਗਤਾਰ ਸਿੰਘ, ਪ੍ਰਵੇਸ਼ ਕੁਮਾਰ, ਹਰਪ੍ਰੀਤ ਪੰਜੂ, ਗੁਰਮੀਤ ਸਿੰਘ, ਭੋਲਾ, ਪਰਗਟ ਸਿੰਘ ਵਿਰਕ, ਗਿੰਦਰ ਸਿੰਘ ਵਿਰਕ, ਜੀਵਨ ਭੂਤ, ਵਿੱਕੀ ਤਾਜੋ ਵਾਲਾ, ਬਲਵਿੰਦਰ ਸਿੰਘ, ਮੱਘਰ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਸਤਾਕ ਅਲੀ ਬੀ.ਸੀ. ਵਿੰਗ ਅਤੇ ਹਰਮੋਲਕ ਸਿੰਘ ਯੂਥ ਵਿੰਗ ਦੇ ਪਿੰਡ ਬੜੀ ਤੋਂ ਇਕਾਈ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮਿੱਟੀ ਫਾਊਂਡੇਸ਼ਨ ਵਲੋਂ ਐਨਕਾਂ ਲਗਾਉਣ ਦਾ ਮੁਫ਼ਤ ਕੈਂਪ 11 ਨੂੰ
Ad Position 24