10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਿੰਡ ਸਹੌਰ ’ਚ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਹੋਣ ਕਾਰਨ ਕਿਸਾਨਾਂ ’ਚ ਰੋਸ

ਮਹਿਲ ਕਲਾਂ, 9 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਸਹੌਰ ਵਿਖੇ ਕਿਸਾਨਾਂ ਦੀਆਂ ਮੋਟਰਾਂ ਤੋਂ ਲਗਾਤਾਰ ਕੇਬਲ ਤਾਰਾਂ ਚੋਰੀ ਹੋਣ ਦਾ ਸਿਲਸਿਲਾ ਥੰਮ੍ਹਣ ਦਾ ਨਾਂਅ ਨਹੀਂ ਲੈ ਰਿਹਾ, ਜਿਸ ਕਾਰਨ ਇਲਾਕੇ ਦੇ ਕਿਸਾਨਾਂ ਵਿਚ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਬੀਤੀ ਰਾਤ ਚੋਰਾਂ ਨੇ ਹਨੇਰੇ ਦਾ ਫ਼ਾਇਦਾ ਚੁੱਕਦਿਆਂ ਸਹੌਰ ਤੋਂ ਵਜੀਦਕੇ ਖੁਰਦ ਲਿੰਕ ਰੋਡ ਸਥਿਤ ਖੇਤਾਂ ਵਿਚੋਂ ਪੰਜ ਕਿਸਾਨਾਂ ਦੀਆਂ ਮੋਟਰਾਂ ਨੂੰ ਨਿਸ਼ਾਨਾ ਬਣਾ ਕੇ ਕਰੀਬ 180 ਫੁੱਟ ਕੇਬਲ ਤਾਰ ਵੱਢ ਲਈ।

Ad Position 21
No active advertisement
ਅਜੀਤ ਡੈਸਕ 10-10-2026
ਮਹਿਲ ਕਲਾਂ, 9 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਸਹੌਰ ਵਿਖੇ ਕਿਸਾਨਾਂ ਦੀਆਂ ਮੋਟਰਾਂ ਤੋਂ ਲਗਾਤਾਰ ਕੇਬਲ ਤਾਰਾਂ ਚੋਰੀ ਹੋਣ ਦਾ ਸਿਲਸਿਲਾ ਥੰਮ੍ਹਣ ਦਾ ਨਾਂਅ ਨਹੀਂ ਲੈ ਰਿਹਾ, ਜਿਸ ਕਾਰਨ ਇਲਾਕੇ ਦੇ ਕਿਸਾਨਾਂ ਵਿਚ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਬੀਤੀ ਰਾਤ ਚੋਰਾਂ ਨੇ ਹਨੇਰੇ ਦਾ ਫ਼ਾਇਦਾ ਚੁੱਕਦਿਆਂ ਸਹੌਰ ਤੋਂ ਵਜੀਦਕੇ ਖੁਰਦ ਲਿੰਕ ਰੋਡ ਸਥਿਤ ਖੇਤਾਂ ਵਿਚੋਂ ਪੰਜ ਕਿਸਾਨਾਂ ਦੀਆਂ ਮੋਟਰਾਂ ਨੂੰ ਨਿਸ਼ਾਨਾ ਬਣਾ ਕੇ ਕਰੀਬ 180 ਫੁੱਟ ਕੇਬਲ ਤਾਰ ਵੱਢ ਲਈ। ਵਾਰਦਾਤ ਦਾ ਪਤਾ ਉਸ ਵੇਲੇ ਲੱਗਾ ਜਦੋਂ ਕਿਸਾਨ ਸਵੇਰੇ ਪਸ਼ੂਆਂ ਦੇ ਚਾਰੇ ਅਤੇ ਫ਼ਸਲਾਂ ਦੀ ਸਾਂਭ-ਸੰਭਾਲ ਲਈ ਖੇਤਾਂ ਵਿਚ ਪੁੱਜੇ ਤਾਂ ਮੋਟਰਾਂ ਵਾਲੀਆਂ ਕੋਠੀਆਂ ਕੋਲ ਤਾਰਾਂ ਵੱਢੀਆਂ ਦੇਖੀਆਂ। ਚੋਰਾਂ ਵਲੋਂ ਕਿਸਾਨ ਗੁਰਜੰਟ ਸਿੰਘ ਦੀ ਮੋਟਰ ਤੋਂ 20 ਫੁੱਟ, ਸਰਪੰਚ ਲਖਬੀਰ ਸਿੰਘ ਦੀ ਮੋਟਰ ਤੋਂ 50 ਫੁੱਟ, ਮਹਿੰਦਰ ਸਿੰਘ ਦੀ ਮੋਟਰ ਤੋਂ 20 ਫੁੱਟ, ਸੁਖਵਿੰਦਰ ਸਿੰਘ ਦੀ ਮੋਟਰ ਤੋਂ 50 ਫੁੱਟ ਅਤੇ ਠਾਕੁਰ ਸਿੰਘ ਦੀ ਮੋਟਰ ਤੋਂ 40 ਫੁੱਟ ਕੇਬਲ ਤਾਰ ਚੋਰੀ ਕੀਤੀ ਗਈ ਹੈ। ਕਿਸਾਨ ਆਗੂ ਗੁਰਜੰਟ ਸਿੰਘ, ਸੁਖਵਿੰਦਰ ਸਿੰਘ, ਗਗਨਦੀਪ ਸਿੰਘ ਅਤੇ ਸਰਪੰਚ ਲਖਬੀਰ ਸਿੰਘ ਨੇ ਰੋਸ ਪ੍ਰਗਟਾਉਂਦਿਆਂ ਆਖਿਆ ਕਿ ਪਹਿਲਾਂ ਹੀ ਖੇਤੀ ਲਾਗਤਾਂ ਵਧਣ ਕਾਰਨ ਕਿਸਾਨ ਆਰਥਿਕ ਸੰਕਟ ਵਿਚ ਹਨ ਅਤੇ ਹੁਣ ਮਹਿੰਗੀਆਂ ਕੇਬਲ ਤਾਰਾਂ ਚੋਰੀ ਹੋਣ ਨਾਲ ਉਨ੍ਹਾਂ ਉੱਤੇ ਵਾਧੂ ਬੋਝ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਵਾਰ-ਵਾਰ ਇਤਲਾਹ ਦੇਣ ਦੇ ਬਾਵਜੂਦ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਚੋਰਾਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਇਲਾਕੇ ਅੰਦਰ ਰਾਤ ਦੀ ਪੁਲਿਸ ਗਸ਼ਤ ਤੁਰੰਤ ਤੇਜ਼ ਕੀਤੀ ਜਾਵੇ, ਚੋਰ ਗਰੋਹ ਨੂੰ ਬੇਨਕਾਬ ਕਰ ਕੇ ਚੋਰੀ ਹੋਇਆ ਸਾਮਾਨ ਬਰਾਮਦ ਕੀਤਾ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦੀਪਗੜ੍ਹ ਦੇ ਘਰਾਂ ਅੰਦਰ ਵਾਟਰ ਸਪਲਾਈ ਨਾ ਪਹੁੰਚਣ ਕਾਰਨ ਲੋਕ ਪ੍ਰੇਸ਼ਾਨ -ਮੁਨਿਆਦ ਪੁਗਾ ਚੁੱਕੀ ਟੈਂਕੀ ਨਵੀਂ ਬਣਾਉਣ... ਅਗਲੀ ਖ਼ਬਰ ਪਿੰਡ ਟੱਲੇਵਾਲ ਨਾਲ ਸੰਬੰਧਿਤ ਸੇਵਾ ਮੁਕਤ ਮਾ: ਸ਼ਮਸ਼ੇਰ ਸਿੰਘ ਸਿੱਧੂ ਦਾ ਦਿਹਾਂਤ
Ad Position 24