11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੀ.ਐੱਚ.ਸੀ. ਚੰਨਣਵਾਲ ਦੀ ਅਚਨਚੇਤ ਚੈਕਿੰਗ

ਮਹਿਲ ਕਲਾਂ, 10 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.

Ad Position 21
No active advertisement
ਅਜੀਤ ਡੈਸਕ 11-10-2026
ਮਹਿਲ ਕਲਾਂ, 10 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐਮ.ਸੀ. ਮੈਡਮ ਡਾ. ਗੁਰਮੀਤ ਕੌਰ ਔਜਲਾ ਵਲੋਂ ਕਮਿਊਨਿਟੀ ਹੈਲਥ ਸੈਂਟਰ ਚੰਨਣਵਾਲ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਉਨ੍ਹਾਂ ਵਲੋਂ ਸੀ.ਐੱਚ.ਸੀ. ਵਿਖੇ ਉਪਲਬਧ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ ਅਤੇ ਹਸਪਤਾਲ ਵਿਚ ਆਈ ਨਵੀਂ ਐਕਸ-ਰੇ ਮਸ਼ੀਨ ਨੂੰ ਜਲਦ ਸਥਾਪਿਤ ਕਰਵਾਉਣ ਦੇ ਆਦੇਸ਼ ਦਿੱਤੇ ਗਏ ਤਾਂ ਜੋ ਮਰੀਜ਼ਾਂ ਨੂੰ ਟੈੱਸਟਾਂ ਲਈ ਪ੍ਰੇਸ਼ਾਨੀ ਨਾ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਓਟ ਕਲੀਨਿਕ ਅਤੇ ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਦੀ ਵੀ ਵਿਸ਼ੇਸ਼ ਜਾਂਚ ਕੀਤੀ ਗਈ। ਹਸਪਤਾਲ ਅੰਦਰ ਸਾਫ਼-ਸਫ਼ਾਈ ਦਾ ਪ੍ਰਬੰਧ ਬਹੁਤ ਵਧੀਆ ਪਾਇਆ ਗਿਆ, ਜਿਸ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ‘ਕਾਇਆ ਕਲਪ’ ਮੁਹਿੰਮ ਦੀ ਤਿਆਰੀ ਸਬੰਧੀ ਸਮੂਹ ਸਟਾਫ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਚੈਕਿੰਗ ਦੌਰਾਨ ਮੈਡੀਕਲ ਅਫ਼ਸਰ ਜਸਪਿੰਦਰ ਸਿੰਘ ਆਹਲੂਵਾਲੀਆ ਸਮੇਤ ਹਸਪਤਾਲ ਦਾ ਸਮੂਹ ਸਟਾਫ਼ ਮੌਕੇ ’ਤੇ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਪੁਲਿਸ ਨੇ ਦੋ ਨਕਲੀ ਪੁਲਿਸ ਵਾਲੇ ਕੀਤੇ ਕਾਬੂ ਇਕ ਪੁਲਿਸ ਦੀ ਵਰਦੀ ਅਤੇ ਨਕਲੀ ਸ਼ਨਾਖ਼ਤੀ ਕਾਰਡ ਵੀ ਬਰਾਮਦ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ਭਦੌੜ ਅਤੇ ਹਾਈ ਸਕੂਲ ਨੈਣੇਵਾਲ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ
Ad Position 24