11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੰਗਾਂ ਨਾ ਮੰਨੇ ਜਾਣ ’ਤੇ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਕੱਲ੍ਹ ਤੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਦਾ ਐਲਾਨ

ਬਰਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪ੍ਰੋਜੈਕਟ ਹੈੱਡ ਪ੍ਰਭਜੋਤ ਸਿੰਘ ਸਿੱਧੂ ਅਤੇ ਪ੍ਰਸ਼ਾਸਨ ਨੂੰ ਇਕ ਮੰਗ-ਪੱਤਰ ਅਤੇ ਚਿਤਾਵਨੀ ਪੱਤਰ ਸੌਂਪਿਆ ਗਿਆ। ਯੂਨੀਅਨ ਦੇ ਆਗੂਆਂ ਨੇ ਸੇਵਾ ਕੇਂਦਰਾਂ ਵਿਚ ਕੰਮ ਕਰਦੇ ਸਕਿਉਰਿਟੀ ਗਾਰਡਾਂ, ਐੱਲ.

Ad Position 21
No active advertisement
ਅਜੀਤ ਡੈਸਕ 11-10-2026
ਬਰਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪ੍ਰੋਜੈਕਟ ਹੈੱਡ ਪ੍ਰਭਜੋਤ ਸਿੰਘ ਸਿੱਧੂ ਅਤੇ ਪ੍ਰਸ਼ਾਸਨ ਨੂੰ ਇਕ ਮੰਗ-ਪੱਤਰ ਅਤੇ ਚਿਤਾਵਨੀ ਪੱਤਰ ਸੌਂਪਿਆ ਗਿਆ। ਯੂਨੀਅਨ ਦੇ ਆਗੂਆਂ ਨੇ ਸੇਵਾ ਕੇਂਦਰਾਂ ਵਿਚ ਕੰਮ ਕਰਦੇ ਸਕਿਉਰਿਟੀ ਗਾਰਡਾਂ, ਐੱਲ.ਆਰ.ਓ. ਅਤੇ ਡੀ.ਐੱਸ.ਡੀ. ਆਪਰੇਟਰਾਂ ਦੀਆਂ ਲਮਕਦੀਆਂ ਮੰਗਾਂ ਅਤੇ ਸ਼ੋਸ਼ਣ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਪ੍ਰੈਸ ਸਕੱਤਰ ਸੈਂਬਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕਿਉਰਿਟੀ ਗਾਰਡਾਂ ਦੀ ਪਿਛਲੇ 2 ਮਹੀਨਿਆਂ ਦੀ ਤਨਖ਼ਾਹ ਬਿਨਾਂ ਕਿਸੇ ਵਜ੍ਹਾ ਤੋਂ ਰੋਕੀ ਹੋਈ ਹੈ ਅਤੇ ਉਨ੍ਹਾਂ ਨੂੰ ਕੋਈ ਵੀ ਹਫ਼ਤਾਵਾਰੀ ਛੁੱਟੀ ਨਹੀਂ ਦਿੱਤੀ ਜਾ ਰਹੀ। ਐੱਲ.ਆਰ.ਓ. ਆਪਰੇਟਰਾਂ ਦਾ ਪਿਛਲੇ 6 ਮਹੀਨਿਆਂ ਤੋਂ ਸਫ਼ਰੀ ਭੱਤਾ ਬਕਾਇਆ ਹੈ ਅਤੇ ਡੀ.ਐੱਸ.ਡੀ. ਆਪਰੇਟਰਾਂ ਦਾ ਪਿਛਲੇ 4 ਮਹੀਨਿਆਂ ਦਾ ਟੀ.ਏ.ਨਹੀਂ ਮਿਲਿਆ ਅਤੇ ਉਨ੍ਹਾਂ ਨੂੰ ਬਣਦੀਆਂ ਸਰਕਾਰੀ ਛੱਟੀਆਂ ਤੋਂ ਵੀ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ 12 ਅਕਤੂਬਰ ਤੱਕ ਇਨ੍ਹਾਂ ਸਾਰੀਆਂ ਮੰਗਾਂ ਦਾ ਯੋਗ ਹੱਲ ਨਾ ਕੀਤਾ ਗਿਆ ਤਾਂ 12 ਅਕਤੂਬਰ ਤੋਂ ਪੂਰੇ ਪੰਜਾਬ ਦੇ ਸੇਵਾ ਕੇਂਦਰਾਂ ਦੇ ਸਮੂਹ ਮੁਲਾਜ਼ਮ ਅਣਮਿੱਥੇ ਸਮੇਂ ਲਈ ‘ਕਲਮ ਛੋੜ ਹੜਤਾਲ’ ਸ਼ੁਰੂ ਕੀਤੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੜਤਾਲ ਦੌਰਾਨ ਮੁਲਾਜ਼ਮ ਡਿਊਟੀ ’ਤੇ ਤਾਂ ਆਉਣਗੇ ਪਰ ਪੋਰਟਲ ’ਤੇ ਕੋਈ ਕੰਮ ਜਾਂ ਪਬਲਿਕ ਐਂਟਰੀ ਨਹੀਂ ਕਰਨਗੇ। ਇਸ ਮੌਕੇ ਖ਼ਜ਼ਾਨਚੀ ਜਗਸੀਰ ਸਿੰਘ, ਬੇਅੰਤ ਸਿੰਘ, ਮਨਜੀਤ ਸਿੰਘ, ਬਲਕਰਨ ਸਿੰਘ, ਲਵਿੰਦਰ ਸਿੰਘ, ਪੂਨਮ ਰਾਣੀ, ਪ੍ਰਦੀਪ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਦੀ ਚਿਤਾਵਨੀ ਅਗਲੀ ਖ਼ਬਰ 50 ਲੀਟਰ ਲਾਹਣ ਸਣੇ ਇਕ ਵਿਅਕਤੀ ਕਾਬੂ
Ad Position 24